ਚੰਡੀਗੜ੍ਹ: ਪੰਜਾਬ 'ਚ ਕਾਂਗਰਸ ਦਾ ਕਾਟੋ ਕਲੇਸ਼ ਜੱਗ ਜ਼ਾਹਿਰ ਹੋ ਚੁੱਕਿਆ ਹੈ। ਜਿਸ ਦੇ ਚੱਲਦਿਆਂ ਪਾਰਟੀ ਹਾਈਕਮਾਨ ਵਲੋਂ ਅਗਾਮੀ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਇਸ ਕਲੇਸ਼ ਨੂੰ ਜਲਦ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਦਿੱਲੀ ਹਾਈਕਮਾਨ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁਲਾਕਾਤ ਲਈ ਦਿੱਲੀ ਬੁਲਾਇਆ ਗਿਆ ਹੈ। ਜਿਸ ਦੇ ਚੱਲਦਿਆਂ ਅੱਜ ਕੈਪਟਨ ਅਮਰਿੰਦਰ ਸਿੰਘ 11 ਵਜੇ ਦੇ ਕਰੀਬ ਤਿੰਨ ਮੈਂਬਰੀ ਪੈਨਲ ਨਾਲ ਮੁਲਾਕਾਤ ਕਰਨਗੇ ਅਤੇ 4 ਵਜੇ ਪਾਰਟੀ ਹਾਈਕਮਾਨ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ(Capt Amarinder Singh) ਅਤੇ ਨਵਜੋਤ ਸਿੱਧੂ(Navjot Sidhu) 'ਚ ਸ਼ਬਦੀ ਜੰਗ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਸੀ, ਜਿਸ ਦੇ ਚੱਲਦਿਆਂ ਹਾਈਕਮਾਨ ਵਲੋਂ ਤਿੰਨ ਮੈਂਬਰੀ ਪੈਨਲ ਵੀ ਬਣਾਇਆ ਗਿਆ ਸੀ, ਜਿਸ 'ਚ ਮਲਿਕ ਅਰਜੁਨ ਖੜਗੇ, ਜੇ ਪੀ ਅਗਰਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਸ਼ਾਮਲ ਕੀਤੇ ਗਏ ਹਨ। ਪੈਨਲ ਵਲੋਂ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਨਾਲ ਵੱਖ-ਵੱਖ ਪੜਾਅ 'ਚ ਮੀਟਿੰਗ ਵੀ ਕੀਤੀ ਗਈ, ਜਿਸ ਦੀ ਰਿਪੋਰਟ ਉਨ੍ਹਾਂ ਵਲੋਂ ਹਾਈਕਮਾਨ ਨੂੰ ਸੌਂਪ ਦਿੱਤੀ ਗਈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਥੇ ਦਿੱਲੀ ਹਾਈਕਮਾਨ ਨੂੰ ਮਿਲਣ ਗਏ ਹਨ। ਉਥੇ ਹੀ ਕਈ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕਾਂ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਇਸ ਦੇ ਚੱਲਦਿਆਂ ਨਵਜੋਤ ਸਿੱਧੂ(Navjot Sidhu) ਵਲੋਂ ਹਾਈਕਮਾਨ ਦੇ ਫੈਸਲੇ ਤੋਂ ਪਹਿਲਾਂ ਹੀ ਫਿਰ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ ਗਏ ਹਨ।
ਇਹ ਵੀ ਪੜ੍ਹੋ:Punjab Congress Conflict: ‘ਨਵਜੋਤ ਸਿੱਧੂ ਦੇ ਬਿਆਨ ਦੀ ਕੀਤੀ ਜਾ ਰਹੀ ਹੈ ਜਾਂਚ’