ETV Bharat / bharat

ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਮੁਲਤਵੀ, ਜਾਣੋ ਕਿਉਂ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਹੋਣੀ ਸੀ ਜੋ ਕਿ ਮੁਲਤਵੀ ਹੋ ਗਈ ਹੈ। ਕਿਉਕਿ ਅੱਜ ਵੀਰਵਾਰ ਨੂੰ ਅਮਿਤ ਸ਼ਾਹ ਗੁਜਰਾਤ ਦੌਰੇ 'ਤੇ ਗਏ ਹੋਏ ਹਨ। ਇਸ ਕਰਕੇ ਇਹ ਮੁਲਾਕਾਤ ਮੁਲਤਵੀ ਕਰ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਮੁਲਾਕਾਤ ਰੱਦ

author img

By

Published : Oct 28, 2021, 6:41 AM IST

Updated : Oct 28, 2021, 3:54 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਹੋਣੀ ਸੀ ਜੋ ਕਿ ਮੁਲਤਵੀ ਹੋ ਗਈ ਹੈ। ਕਿਉਕਿ ਅੱਜ ਵੀਰਵਾਰ ਨੂੰ ਅਮਿਤ ਸ਼ਾਹ ਗੁਜਰਾਤ ਦੌਰੇ 'ਤੇ ਗਏ ਹੋਏ ਹਨ। ਇਸ ਕਰਕੇ ਇਹ ਮੁਲਾਕਾਤ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਬੀਤੇ ਦਿਨ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ, ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸੀ ਉਹ ਪਹਿਲਾਂ ਵੀ 3 ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰ ਚੁੱਕੇ ਹਨ ਤੇ ਮੁੜ ਮੁਲਾਕਾਤ ਕਰ ਪੰਜਾਬ ਦੇ ਮਸਲੇ ਚੁੱਕਣਗੇ। ਸਾਬਕਾ ਮੁੱਖ ਮੰਤਰੀ ਨੇ ਬੀਤੇ ਦਿਨ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਉਨ੍ਹਾਂ ਨਾਲ 12-15 ਖੇਤੀ ਜਾਣਕਾਰ (ਕਿਸਾਨ) ਵੀ ਜਾਣਗੇ।

ਇਹ ਵੀ ਪੜੋ: ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾ ਭਖੀ ਸਿਆਸਤ

ਕਿਸਾਨਾਂ ਦਾ ਚੁੱਕਣਗੇ ਮੁੱਦਾ

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਸੀ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਦੌਰਾਨ ਸਭ ਤੋਂ ਪਹਿਲਾਂ ਕਿਸਾਨਾਂ ਦਾ ਮੁੱਦਾ ਚੁੱਕਣਗੇ ਤੇ ਉਸ ਨੂੰ ਜਲਦ ਤੋਂ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਕਿਹਾ ਕਿ ਪੰਜਾਬ ਦੇ ਹੋਰ ਵੀ ਮਸਲੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਕੋਲ ਰੱਖਣਗੇ ਤੇ ਉਹਨਾਂ ਨੂੰ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।

ਨਵੀਂ ਪਾਰਟੀ ਦਾ ਐਲਾਨ

ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਨਵੀਂ ਪਾਰਟੀ ਬਣਾਉਣ ਦੀ ਐਲਾਨ ਕੀਤਾ ਸੀ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਦੀ ਪਾਰਟੀ ਕਿਸੇ ਨਾਲ ਵੀ ਗਠਜੋੜ ਨਹੀਂ ਕਰੇਗੀ। ਹਾਲਾਂਕਿ ਜੇਕਰ ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਸੋਸ਼ਲ ਮੀਡੀਆ ’ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਸੀ ਕਿ ਜੇਕਰ ਕੇਂਦਰ ਸਰਕਾਰ ਵਲੋਂ ਕਿਸਾਨਾਂ (Farmers) ਦੇ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਹੀ ਉਹ ਭਾਜਪਾ ਨਾਲ ਗਠਜੋੜ ਬਾਰੇ ਸੋਚਣਗੇ।

ਪਹਿਲਾਂ ਵੀ ਕੈਪਟਨ ਕਰ ਚੁੱਕੇ ਹਨ ਅਮਿਤ ਸ਼ਾਹ ਨਾਲ ਮੁਲਾਕਾਤ

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਦਿੱਲੀ ਦੌਰੇ 'ਤੇ ਸਨ ਤਾਂ ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਈ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਿਰੋਧੀ ਤਾਕਤਾਂ ਵਲੋਂ ਸੂਬੇ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਸਬੰਧੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਸੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਮੰਗ ਕੀਤੀ ਸੀ ਕਿ ਸੂਬੇ ਦੀ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤੁਰੰਤ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾਣ। ਇਸ ਦੇ ਨਾਲ ਹੀ ਪਾਕਿ ਸਮਰਥਿਤ ਅੱਤਵਾਦੀ ਤਾਕਤਾਂ ਤੋਂ ਸੁਰੱਖਿਆ ਲਈ ਸੀਮਾ ਸੁਰੱਖਿਆ ਬਲ( ਬੀਐਸਐਫ) ਲਈ ਡਰੋਨ ਵਿਰੋਧੀ ਯੰਤਰ ਮੁਹੱਈਆ ਕਰਵਾਏ ਜਾਣ।

ਇਹ ਵੀ ਪੜੋ: ਕਿਸਾਨੀ ਅੰਦੋਲਨ ਨੂੰ ਲੈਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਸੂਬੇ 'ਚ ਭਾਰੀ ਮਾਤਰਾ 'ਚ ਹਥਿਆਰ,ਹੈਂਡ ਗ੍ਰਨੇਡ ਅਤੇ ਡਰੋਨ, ਆਰਡੀਐਕਸ ਵਿਸਫੋਟਕ, ਡੈਟੋਨੇਟਰ, ਟਾਈਮਰ ਯੰਤਰ, ਅਤਿ ਆਧੁਨਿਕ ਪ੍ਰਯੋਗਸ਼ਾਲਾ ਦੁਆਰਾ ਬਣਾਏ ਗਏ ਟਿਫਿਨ ਬੰਬ ਆਦਿ ਮਿਲ ਰਹੇ ਹਨ। ਜਿਸ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਸੀ ਕਿ ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸੂਬੇ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣੇ ਬਹੁਤ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਗੰਭੀਰ ਸਥਿਤੀ ਨੂੰ ਦੇਖਦਿਆਂ ਮਾਮਲੇ 'ਚ ਦਖ਼ਲ ਦੇਣਾ ਚਾਹੀਦਾ ਹੈ। ਕੈਪਟਨ ਅਮਰਿੰਦਰ (Capt. Amarinder Singh) ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਅਤੇ ਮੋਗਾ ਲਈ ਸੀਏਪੀਐਫ ਦੀ ਤਾਇਨਾਤੀ ਦੇ ਨਾਲ ਨਾਲ ਸਰਹੱਦਾਂ 'ਤੇ ਤਾਇਨਾਤ ਬੀਐਸਐਫ ਲਈ ਡਰੋਨ ਵਿਰੋਧੀ ਤਕਨੀਕ ਦੀ ਮੰਗ ਕੀਤੀ ਸੀ।

Last Updated : Oct 28, 2021, 3:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.