ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ (Captain Amarinder Singh joins BJP) ਹੋਣਗੇ ਤੇ ਇਸ ਨਾਲ ਹੀ ਉਹ ਆਪਣਾ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ (Punjab Lok Congress merge with BJP) ਕਰਨਗੇ।
ਇਹ ਵੀ ਪੜੋ: Daily Love horoscope : ਇਨ੍ਹਾਂ ਰਾਸ਼ੀਆਂ ਦਾ ਵਿਆਹੁਤਾ ਜੀਵਨ ਰਹੇਗਾ ਰੋਮਾਂਟਿਕ, ਜਾਣੋ ਅੱਜ ਦਾ ਲਵ ਰਾਸ਼ੀਫਲ
ਸ਼ਾਮ 4.30 ਵਜੇ ਹੋਵੇਗਾ ਪ੍ਰੋਗਰਾਮ: ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਤੇ ਸ਼ਾਮ ਦਿੱਲੀ ਲਈ ਰਵਾਨਾ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਆਪਣੇ ਬੇਟੇ, ਬੇਟੀ ਅਤੇ ਕੁਝ ਸਾਬਕਾ ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋਏ ਸਨ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 4.30 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ ਤੇ ਇਸ ਦੇ ਨਾਲ ਹੀ ਕਈ ਸਾਬਕਾ ਵਿਧਾਇਕ ਵੀ ਭਾਜਪਾ ਵਿੱਚ ਸ਼ਾਮਲ ਹੋਣਗੇ।
-
#WATCH | Former Punjab CM Capt Amarinder Singh meets BJP National president JP Nadda in Delhi ahead of joining BJP today. pic.twitter.com/76AIU9U7yQ
— ANI (@ANI) September 19, 2022 " class="align-text-top noRightClick twitterSection" data="
">#WATCH | Former Punjab CM Capt Amarinder Singh meets BJP National president JP Nadda in Delhi ahead of joining BJP today. pic.twitter.com/76AIU9U7yQ
— ANI (@ANI) September 19, 2022#WATCH | Former Punjab CM Capt Amarinder Singh meets BJP National president JP Nadda in Delhi ahead of joining BJP today. pic.twitter.com/76AIU9U7yQ
— ANI (@ANI) September 19, 2022
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਲੈਣਗੇ। ਕੈਪਟਨ ਦੇ ਨਾਲ ਪੰਜਾਬ ਦੇ ਕਰੀਬ 6 ਤੋਂ 7 ਸਾਬਕਾ ਵਿਧਾਇਕ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ, ਧੀ ਜੈ ਇੰਦਰ ਕੌਰ ਤੇ ਪੋਤਾ ਨਿਰਵਾਣ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ।
ਕੈਪਟਨ ਵੱਖਰੀ ਪਾਰਟੀ ਬਣਾ ਲੜੇ ਸਨ 2022 ਦੀਆਂ ਵਿਧਾਨਸਭਾ ਚੋਣਾਂ: ਕਾਂਗਰਸ ਨਾਲੋਂ ਨਾਤਾ ਤੋੜਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2022 ਦੀਆਂ ਵਿਧਾਨਸਭਾ ਚੋਣਾਂ ਵੱਖਰੀ ਪਾਰਟੀ ਬਣਾਕੇ ਲੜੇ ਸਨ, ਜਿਹਨਾਂ ਨੇ ਭਾਜਪਾ ਨਾਲ ਗੱਠਜੋੜ ਕੀਤਾ ਸੀ। ਹਾਲਾਂਕਿ ਉਹਨਾਂ ਨੂੰ ਸਫ਼ਲਤਾ ਨਹੀਂ ਮਿਲੀ ਤੇ ਕੈਪਟਨ ਅਮਰਿੰਦਰ ਸਿੰਘ ਖੁਦ ਵੀ ਹਾਰ ਗਏ ਸਨ।
-
Former Punjab CM Capt Amarinder Singh meets BJP National president JP Nadda in Delhi
— ANI (@ANI) September 19, 2022 " class="align-text-top noRightClick twitterSection" data="
He will join BJP in Delhi today. pic.twitter.com/kBXdIj42JY
">Former Punjab CM Capt Amarinder Singh meets BJP National president JP Nadda in Delhi
— ANI (@ANI) September 19, 2022
He will join BJP in Delhi today. pic.twitter.com/kBXdIj42JYFormer Punjab CM Capt Amarinder Singh meets BJP National president JP Nadda in Delhi
— ANI (@ANI) September 19, 2022
He will join BJP in Delhi today. pic.twitter.com/kBXdIj42JY
ਬਹੁਤ ਸਾਰੇ ਕਾਂਗਰਸੀਆਂ ਨੇ ਫੜ੍ਹਿਆ ਭਾਜਪਾ ਦਾ ਪੱਲਾ: ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਉਹਨਾਂ ਨੂੰ ਉਮੀਦ ਸੀ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਉਹਨਾਂ ਨਾਲ ਜੁੜ ਜਾਣਗੇ, ਪਰ ਅਜਿਹਾ ਨਹੀਂ ਹੋਇਆ, ਹੁਣ ਹਾਰ ਤੋਂ ਬਾਅਦ ਬਹੁਤੇ ਕਾਂਗਰਸੀਆਂ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਦੱਸ ਦਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਰਹੇ ਫਤਿਹਜੰਗ ਬਾਜਵਾ ਅਤੇ ਰਾਣਾ ਗੁਰਮੀਤ ਸੋਢੀ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਸ਼ਾਮਲ ਹੋ ਗਏ ਸਨ। ਚੋਣਾਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਸੁਨੀਲ ਜਾਖੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਬਲਬੀਰ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਕਾਂਗਰਸ ਨੇ ਕੈਪਟਨ ਨੂੰ ਮੁੱਖ ਮੰਤਰੀ ਅਹੁਦੇ ਤੋਂ ਕੀਤਾ ਸੀ ਲਾਂਬੇ: ਸਾਲ 2021 ਵਿੱਚ ਕਾਂਗਰਸ ਵਿੱਚ ਘਸਮਾਨ ਪੈਣ ਤੋਂ ਬਾਅਦ ਕਾਂਗਰਸੀ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੁਰਸੀ ਜਾਣ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੇਜ਼ਤੀ ਸਮਝਦੇ ਹੋਏ ਕਾਂਗਰਸ ਛੱਡ ਦਿੱਤੀ ਸੀ ਤੇ ਵੱਖਰੀ ਪਾਰਟੀ ਬਣਾ ਲਈ ਸੀ। ਬੇਸ਼ੱਕ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ, ਪਰ ਇਸ ਦੇ ਬਾਵਜੂਦ ਕਾਂਗਰਸ ਦੀ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਬੁਰ੍ਹੇ ਤਰੀਕੇ ਨਾਲ ਹਾਰ ਹੋਈ ਹੈ।
ਵਿਧਾਇਕਾਂ ਦੇ ਸ਼ਿਕਾਇਤ ਕਰਨ ਤੋਂ ਬਾਅਦ ਕੈਪਟਨ ’ਤੇ ਹੋਈ ਸੀ ਕਾਰਵਾਈ: ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਤੋਂ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਖੁਸ਼ ਨਹੀਂ ਸਨ, ਜਿਸ ਤੋਂ ਮਗਰੋਂ ਵਿਧਾਇਕਾਂ ਨੇ ਇਕੱਠੇ ਹੋਕੇ ਹਾਈਕਮਾਨ ਨੂੰ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕਰਨ ਲਈ ਪੱਤਰ ਵੀ ਲਿਖਿਆ ਸੀ। ਪੱਤਰ ’ਤੇ ਕਾਰਵਾਈ ਕਰਦੇ ਹੋਏ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ 18 ਨੁਕਤੇ ਦੇ ਕੰਮ ਕਰਨ ਲਈ ਕਿਹਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਉਹ ਵੀ ਪੂਰੇ ਨਹੀਂ ਕਰ ਸਕੇ, ਜਿਸ ਤੋਂ ਬਾਅਦ ਹਾਈਕਮਾਨ ਨੇ ਕਾਰਵਾਈ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਤੋਂ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ।
ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ