ETV Bharat / bharat

ਕੈਪਟਨ ਅਮਰਿੰਦਰ ਸਿੰਘ ਵੱਲੋਂ ਗਾਂਧੀ ਪਰਿਵਾਰ ਨਾਲ ਮੁਲਾਕਾਤ ਦੇ ਦਾਅਵੇ ਰੱਦ - gandhi family

ਕਾਂਗਰਸ ਛੱਕ ਕੇ ਆਪਣੀ ਪਾਰਟੀ ਬਨਾਉਣ ਦਾ ਫੈਸਲਾ ਲੈ ਚੁੱਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫੇਰ ਕਾਂਗਰਸ ਨਾਲ ਸੰਪਰਕ ਹੋਣ ’ਤੇ ਵਿਰਾਮ ਲਗਾ ਦਿੱਤਾ ਹੈ।

ਕੈਪਟਨ ਅਮਰਿੰਦਰ ਵੱਲੋਂ ਗਾਂਧੀਆਂ ਨਾਲ ਮੁਲਾਕਾਤ ਦੇ ਦਾਅਵੇ ਰੱਦ

author img

By

Published : Nov 15, 2021, 12:46 PM IST

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Ex CM Captain Amrinder Singh) ਨੇ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ (Denied Minister's claim) ਕਿ ਉਹ (ਕੈਪਟਨ) ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣਗੇ (Meeting with Sonia Gandhi and Rahul Gandhi) ਅਤੇ ਉਹ ਕਾਂਗਰਸ ਪਾਰਟੀ ਵਿੱਚ ਵਾਪਸ ਆਉਣਗੇ (return in Congress)।

ਕੈਪਟਨ ਅਮਰਿੰਦਰ ਨੇ ਦੁਹਰਾਉਂਦੇ ਹੋਏ ਕਿਹਾ ਕਿ, “ਇਹ ਗਲਤ ਅਤੇ ਸ਼ਰਾਰਤੀ ਧਾਰਨਾਵਾਂ ਹਨ ਜੋ ਜ਼ਾਹਰ ਤੌਰ 'ਤੇ ਕਿਸੇ ਅਣਗਹਿਲੀ ਨਾਲ ਬਣਾਈਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਪਾਰਟੀ ਨੂੰ ਢਾਲ (Captain is forming his own party) ਰਹੇ ਹਨ ਅਤੇ ਜਥੇਬੰਦਕ ਢਾਂਚੇ ਨੂੰ ਅੰਤਿਮ ਛੋਹਾਂ (Organizational structure is finalizing) ਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਅਸੀਂ ਭਾਰਤੀ ਚੋਣ ਕਮਿਸ਼ਨ ਦੁਆਰਾ ਆਪਣੀ ਪਾਰਟੀ, ਪੰਜਾਬ ਲੋਕ ਕਾਂਗਰਸ ਦੀ ਰਜਿਸਟ੍ਰੇਸ਼ਨ ਅਤੇ ਪਾਰਟੀ ਚਿੰਨ੍ਹ ਦੀ ਅਲਾਟਮੈਂਟ ਦੀ ਉਡੀਕ ਕਰ ਰਹੇ ਹਾਂ।" ਉਨ੍ਹਾਂ ਕਾਂਗਰਸ ਨਾਲ ਦੁਬਾਰਾ ਸੰਪਰਕ ਕਰਨ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਐਤਵਾਰ ਨੂੰ ਕੈਬਨਿਟ ਮੰਤਰੀ ਡਾਕਟਰ ਰਾਜਕੁਮਾਰ ਵੇਰਕਾ ਨੇ ਭਗਤ ਨਾਮਦੇਵ ਜੀ ਦੇ 751ਵੇਂ ਜਨਮ ਦਿਹਾੜੇ ਮੌਕੇ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਰਿਵਰਾ ਦਾ ਹਿੱਸਾ ਹੈ ਤੇ ਮਾਮਲਾ ਸੁਲਝਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਹਾਈਕਮਾਂਡ ਨਾਲ ਗੱਲਬਾਤ ਚੱਲ ਰਹੀ ਹੈ ਤੇ ਛੇਤੀ ਹੀ ਮੁਲਾਕਾਤ ਹੋਵੇਗੀ।

ਇਸ ਤੋਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਦਾ ਉਕਤ ਬਿਆਨ ਆਇਆ ਹੈ ਕਿ ਉਨ੍ਹਾਂ ਦੀ ਕਾਂਗਰਸ ਦੇ ਵੱਡੇ ਆਗੂਆਂ ਨਾਲ ਕੋਈ ਮੀਟਿੰਗ ਨਹੀਂ ਹੋਣ ਜਾ ਰਹੀ। ਇਸ ਤੋਂ ਪਹਿਲ ਵੀ ਇੱਕ ਚੈਨਲ ਨੇ ਖਬਰ ਨਸ਼ਰ ਕੀਤੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਇਆ ਜਾ ਰਿਹਾ ਹੈ ਤੇ ਕਾਂਗਰਸ ਦੇ ਵੱਡੇ ਆਗੂ ਹਾਈਕਮਾਂਡ ਨਾਲ ਗੱਲ ਕਰ ਰਹੇ ਹਨ ਤੇ ਸੋਨੀਆ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਜਾਵੇਗੀ।

ਉਦੋਂ ਚੈਨਲ ਵੱਲੋਂ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਚਿਹਰਾ ਬਣਾ ਕੇ ਚੋਣ ਵਿੱਚ ਉਤਰੇਗੀ ਪਰ ਉਸ ਤੋਂ ਅਗਲੇ ਹੀ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਖਬਰ ਬਾਰੇ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਕਾਂਗਰਸ ਵਿੱਚ ਮੁੜ ਵਾਪਸ ਜਾਣ ਦਾ ਕੋਈ ਵਿਚਾਰ ਨਹੀਂ ਹੈ ਤੇ ਛੇਤੀ ਹੀ ਉਹ ਪਾਰਟੀ ਬਣਾਉਣ ਜਾ ਰਹੇ ਹਨ। ਇਸ ਉਪਰੰਤ ਪਾਰਟੀ ਨੇ ਵੀ ਉਨ੍ਹਾਂ ਦਾ ਅਸਤੀਫਾ ਮੰਜੂਰ ਕਰ ਲਿਆ ਸੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪਾਰਟੀ ਬਣਾਉਣ ਦੀ ਗੱਲ ਕਹੀ ਗਈ ਹੈ, ਉਥੇ ਪੰਜਾਬ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੇ ਦਾਅਵੇ ਵੀ ਕਰਨ ਲੱਗੇ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਫੇਰ ਅਜਿਹੇ ਦਾਅਵੇ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ:ਚੰਡੀਗੜ੍ਹ ਪੁਲਿਸ 'ਤੇ ਸੁਖਪਾਲ ਖਹਿਰਾ ਦੇ ਪੁੱਤਰ ਨੇ ਲਗਾਏ ਬੇਅਦਬੀ ਦੇ ਇਲਜ਼ਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.