ETV Bharat / bharat

Car fell into ditch: ਜੰਮੂ-ਕਸ਼ਮੀਰ ਦੇ ਰਿਆਸੀ 'ਚ ਕਾਰ ਖਾਈ 'ਚ ਡਿੱਗੀ, ਤਿੰਨ ਲੋਕਾਂ ਦੀ ਮੌਤ - ਕਾਰ ਖਾਈ ਚ ਡਿੱਗੀ

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਡੂੰਘੀ ਖਾਈ ਵਿੱਚ ਜਾ ਡਿੱਗੀ।

Car fell into a ditch in Jammu and Kashmir's princely state, three people died
ਜੰਮੂ-ਕਸ਼ਮੀਰ ਦੇ ਰਿਆਸੀ 'ਚ ਕਾਰ ਖਾਈ 'ਚ ਡਿੱਗੀ, ਤਿੰਨ ਲੋਕਾਂ ਦੀ ਮੌਤ
author img

By

Published : Apr 30, 2023, 7:32 PM IST

ਰਿਆਸੀ/ਜੰਮੂ: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਇਕ ਕਾਰ ਡੂੰਗੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦਰਅਸਲ ਰਿਆਸੀ ਵਿਖੇ ਇੱਕ ਕਾਰ ਵਿੱਚ ਸਵਾਰ ਤਿੰਨ ਸ਼ਨੀਵਾਰ ਰਾਤ ਨੂੰ ਰਿਆਸੀ ਕਸਬੇ ਤੋਂ ਕਰਾਘ ਵੱਲ ਜਾ ਰਹੇ ਸਨ, ਕਿ ਜਦੋਂ ਉਹ ਟੋਟੇ ਪਿੰਡ ਪਹੁੰਚਣ 'ਤੇ ਉਨ੍ਹਾਂ ਦੀ ਕਾਰ ਕਾਬੂ ਤੋਂ ਬਾਹਰ ਹੋ ਕੇ ਡੂੰਘੇ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਇਕਾਰੀਆਂ ਨੇ ਦੱਸਿਆ ਕਿ ਇਹ ਕਾਰ 100 ਮੀਟਰ ਡੂੰਘੀ ਖੱਡ 'ਚ ਡਿੱਗੀ ਹੈ। ਪੁਲਿਸ ਵੱਲੋਂ ਰੈਸਕਿਊ ਚਲਾਇਆ ਗਿਆ ਹੈ ਤੇ ਕਾਰ ਤੇ ਲਾਸ਼ਾਂ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ।

ਖੱਡ ਵਿੱਚ ਡਿੱਗਣ ਮਗਰੋਂ ਕਾਰ ਨੂੰ ਲੱਗੀ ਅੱਗ : ਅਧਿਕਾਰੀ ਮੁਤਾਬਕ ਕਾਰ 'ਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਸੀਬ ਸਿੰਘ (65) ਵਾਸੀ ਕਰਾਘ, ਕਰਨੈਲ ਸਿੰਘ (47) ਵਾਸੀ ਟੋਟੇ ਅਤੇ ਮਹੋਂ ਚੰਦਰ (32) ਵਾਸੀ ਦੇਵੀਗੜ੍ਹ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਕੱਢਣ ਲਈ ਬਚਾਅ ਕਰਮੀਆਂ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ ਕਿਉਂਕਿ ਡੂੰਘੀ ਖੱਡ 'ਚ ਡਿੱਗਣ ਤੋਂ ਬਾਅਦ ਗੱਡੀ ਨੂੰ ਅੱਗ ਲੱਗ ਗਈ।

ਇਹ ਵੀ ਪੜ੍ਹੋ : Ludhiana Gas leak case: ਗੈਸ ਕਾਂਡ ਦੇ 'ਚ ਜ਼ਖਮੀ ਹੋਏ ਦੀ exclusive ਤਸਵੀਰ ਈਟੀਵੀ ਭਾਰਤ ਕੋਲ, ਸਿਵਲ ਸਰਜਨ ਲੁਧਿਆਣਾ ਨੇ ਦੱਸਿਆ ਜ਼ਖਮੀਆਂ ਦਾ ਹਾਲ

ਸ਼ੁੱਕਰਵਾਰ ਨੂੰ ਹੋਏ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ : ਇਸ ਦੇ ਨਾਲ ਹੀ ਸ਼ਨੀਵਾਰ ਨੂੰ ਇਕ ਹੋਰ ਸੜਕ ਹਾਦਸੇ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਰਾਜੌਰੀ 'ਚ ਵਾਪਰਿਆ। ਇਸ ਹਾਦਸੇ ਵਿੱਚ ਫੌਜ ਦੀ ਐਂਬੂਲੈਂਸ ਖਾਈ ਵਿੱਚ ਡਿੱਗ ਗਈ। ਜਾਣਕਾਰੀ ਮੁਤਾਬਕ ਰਾਜੌਰੀ ਜ਼ਿਲੇ ਦੇ ਡੰਗਨੋਂ ਨਾਲੇ 'ਤੇ ਡਰਾਈਵਰ ਨੇ ਗੱਡੀ 'ਤੇ ਕੰਟਰੋਲ ਗੁਆ ਦਿੱਤਾ ਸੀ। ਇਸ ਤੋਂ ਬਾਅਦ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਦੋ ਹੋਰ ਜ਼ਖਮੀ ਹੋ ਗਏ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਬੜੀ ਮੁਸ਼ਕਲ ਨਾਲ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਰਾਜੌਰੀ ਸ਼ਹਿਰ ਦੇ ਮਿਲਟਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਜਵਾਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : Sidhu Visit Badal House: ਨਵਜੋਤ ਸਿੰਘ ਸਿੱਧੂ ਪਹੁੰਚੇ ਪਿੰਡ ਬਾਦਲ, ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ETV Bharat Logo

Copyright © 2025 Ushodaya Enterprises Pvt. Ltd., All Rights Reserved.