ਸਿਰਸਾ: ਏਲਨਾਬਾਦ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਗੁਰੂਦੁਆਰਾ ਸਾਹਿਬ (Gurudwara Sahib) ਵਿੱਚ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਨਾਲ ਝੜਪ ਦੇ ਮਾਮਲੇ ਵਿੱਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਏਲਨਾਬਾਦ ਪੁਲਿਸ ਸਟੇਸ਼ਨ ਨੇ ਭਾਜਪਾ ਦੇ ਏਲਨਾਬਾਦ ਡਿਵੀਜ਼ਨ ਦੇ ਪ੍ਰਧਾਨ ਜਸਵੀਰ ਸਿੰਘ ਚਾਹਲ ਦੀ ਸ਼ਿਕਾਇਤ 'ਤੇ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਲਗਾਤਾਰ ਭਾਜਪਾ ਜੇਜੇਪੀ (BJP-JJP) ਦਾ ਵਿਰੋਧ ਕਰ ਰਹੇ ਹਨ ਅਤੇ ਹੁਣ ਏਲੇਨਾਬਾਦ ਉਪ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਜੇਜੇਪੀ (BJP-JJP) ਦਾ ਵਿਰੋਧ ਵਧ ਗਿਆ ਹੈ।
ਇਹ ਵੀ ਪੜੋ: LAKHIMPUR KHERI VIOLENCE: ਅੱਜ ਮਹਾਰਾਸ਼ਟਰ ਬੰਦ, ਐਮਵੀਏ ਸਰਕਾਰ ਨੇ ਲੋਕਾਂ ਦਾ ਮੰਗਿਆ ਸਹਿਯੋਗ
ਨਾਮਜ਼ਦਗੀ ਤੋਂ ਲੈ ਕੇ ਚੋਣ ਪ੍ਰਚਾਰ ਤੱਕ, ਉਨ੍ਹਾਂ ਦਾ ਵਿਰੋਧ ਜਾਰੀ ਹੈ। ਪਿਛਲੇ ਦਿਨ ਕੁਝ ਭਾਜਪਾ ਵਰਕਰ ਭਾਜਪਾ ਉਮੀਦਵਾਰ ਗੋਵਿੰਦ ਕਾਂਡਾ (Govind Kanda) ਦੇ ਨਾਲ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਗਏ ਸਨ। ਜਿੱਥੇ ਕਿਸਾਨਾਂ ਨੇ ਭਾਜਪਾ ਆਗੂ ਜਸਬੀਰ ਚਾਹਲ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਉਸਨੇ ਏਲਨਾਬਾਦ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਿੱਤੀ ਅਤੇ ਵੀਡੀਓ ਦੇ ਅਧਾਰ ਤੇ 5 ਨਾਮਜ਼ਦ ਅਤੇ 20 ਹੋਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਸਵੀਰ ਸਿੰਘ ਚਾਹਲ ਨੇ ਦੱਸਿਆ ਕਿ ਉਹ ਪਿਛਲੇ ਦਿਨੀਂ ਅਮੀਰ ਚੰਦ ਮਹਿਤਾ ਤੇ ਭਾਜਪਾ ਉਮੀਦਵਾਰ ਗੋਵਿੰਦ ਕਾਂਡਾ (Govind Kanda) ਨਾਲ ਮੇਨ ਬਾਜ਼ਾਰ ਦੇ ਗੁਰਦੁਆਰਾ ਸਿੰਘ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ।
ਉੱਥੇ ਕੁਝ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਆਏ ਅਤੇ ਉਨ੍ਹਾਂ ਨੂੰ ਕੁੱਟਣ ਤੋਂ ਬਾਅਦ ਗੁਰਦੁਆਰੇ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਨਰਿੰਦਰ, ਥੋਬਰੀਆ, ਰਾਣਾ, ਤਲਵਾੜਾ ਖੁਰਦ, ਸੋਨੂੰ ਬਰਾੜ, ਗੁਰਮੀਤ ਅਤੇ ਨਿਰਮਲ ਸਿੰਘ ਵਾਸੀ ਮਿਰਜ਼ਾਪੁਰ ਅਤੇ 15-20 ਨੌਜਵਾਨਾਂ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕਰਕੇ ਉਨ੍ਹਾਂ ਦਾ ਰਸਤਾ ਰੋਕਿਆ। ਉਨ੍ਹਾਂ ਨਾਲ ਦੁਰਵਿਹਾਰ ਕੀਤਾ। ਉਸ ਦੀ ਸ਼ਿਕਾਇਤ ਤੇ ਵੀਡੀਓਗ੍ਰਾਫੀ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸਬ ਇੰਸਪੈਕਟਰ ਜਗਦੀਸ਼ ਰਾਜ ਮਾਮਲੇ ਦੀ ਜਾਂਚ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕਿਸਾਨਾਂ ਨੇ ਭਾਜਪਾ ਅਤੇ ਜੇਜੇਪੀ ਨੇਤਾਵਾਂ ਦਾ ਵਿਰੋਧ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਏਲੇਨਾਬਾਦ ਉਪ ਚੋਣ 'ਚ ਭਾਜਪਾ-ਜੇਜੇਪੀ (BJP-JJP) ਦੇ ਸਾਂਝੇ ਉਮੀਦਵਾਰ ਗੋਵਿੰਦ ਕਾਂਡਾ (Govind Kanda) ਅਤੇ ਭਾਜਪਾ ਨੇਤਾ ਗੁਰਦੁਆਰਾ ਸਾਹਿਬ ਪਹੁੰਚੇ ਸਨ, ਪਰ ਕਿਸਾਨਾਂ ਨੇ ਉਨ੍ਹਾਂ ਦਾ ਸਖਤ ਵਿਰੋਧ ਕੀਤਾ। ਇਸ ਘਟਨਾ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਵਿੰਦ ਕਾਂਡਾ ਅਤੇ ਭਾਜਪਾ ਨੇਤਾ ਨੂੰ ਕਿਸਾਨਾਂ ਨੇ ਗੁਰਦੁਆਰੇ ਦੇ ਬਾਹਰ ਧੱਕ ਦਿੱਤਾ ਸੀ।
ਇਹ ਵੀ ਪੜੋ: Lakhimpur Violence Case: ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼