ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਪੁੱਛਗਿੱਛ ਲਈ ਸੰਮਨ ਕੀਤੇ ਗਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਐਤਵਾਰ ਨੂੰ ਸੀਬੀਆਈ ਹੈੱਡਕੁਆਰਟਰ ਜਾਣਗੇ। ਇਸ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਖਦਸ਼ਾ ਪ੍ਰਗਟਾਇਆ ਹੈ ਕਿ ਸੀਬੀਆਈ ਐਤਵਾਰ ਨੂੰ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਦੇ ਨਾਲ ਹੀ, ਮਨੀਸ਼ ਸਿਸੋਦੀਆ ਦੇ ਘਰ ਨੂੰ ਜਾਣ ਵਾਲੇ ਰਸਤੇ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ।
ਝੂਠੇ ਦੋਸ਼ਾਂ ਹੇਠ ਜੇਲ੍ਹ ਜਾਣਾ ਛੋਟੀ ਗੱਲ: ਇਸ ਨੂੰ ਲੈ ਕੇ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆ ਲਿਖਿਆ ਕਿ 'ਅੱਜ ਫਿਰ ਸੀਬੀਆਈ ਜਾ ਰਿਹਾ ਹਾਂ। ਸਾਰੀ ਜਾਂਚ ਵਿੱਚ ਪੂਰਾ ਸਹਿਯੋਗ ਕਰਾਂਗਾ। ਲੱਖਾਂ ਬੱਚਿਆਂ ਦਾ ਪਿਆਰ ਤੇ ਕਰੋੜਾਂ ਦੇਸ਼ਵਾਸੀਆਂ ਦਾ ਆਸ਼ੀਰਵਾਦ ਨਾਲ ਹੈ। ਕੁਝ ਮਹੀਨੇ ਜੇਲ੍ਹ ਵਿੱਚ ਵੀ ਰਹਿਣਾ ਪਵੇ, ਤਾਂ ਕੋਈ ਪਰਵਾਹ ਨਹੀਂ ਭਗਤ ਸਿੰਘ ਦੇ ਸਮਰਥਕ ਹਾਂ। ਦੇਸ਼ ਲਈ ਭਗਤ ਸਿੰਘ ਫਾਂਸੀ ਉੱਤੇ ਝੂਲ ਗਏ। ਅਜਿਹੇ ਵਿੱਚ ਝੂਠੇ ਦੋਸ਼ਾਂ ਕਾਰਨ ਜੇਲ੍ਹ ਜਾਣਾ, ਤਾਂ ਛੋਟੀ ਜਿਹੀ ਗੱਲ ਹੈ।'
ਕੇਜਰੀਵਾਲ ਨੂੰ ਸਤਾ ਰਿਹੈ ਇਹ ਡਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੇ ਸੂਤਰਾਂ ਨੇ ਦੱਸਿਆ ਹੈ ਕਿ ਸੀਬੀਆਈ ਐਤਵਾਰ ਨੂੰ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰੇਗੀ। ਇਹ ਬਹੁਤ ਦੁੱਖ ਦੀ ਗੱਲ ਹੈ। ਕੇਜਰੀਵਾਲ ਨੇ ਕਿਹਾ ਕਿ ਅਗਸਤ ਮਹੀਨੇ 'ਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਸੋਦੀਆ ਦੇ ਘਰ ਛਾਪਾ ਮਾਰਿਆ ਗਿਆ, ਬੈਂਕ ਦੇ ਲਾਕਰਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੇ ਸਕੱਤਰੇਤ ਦਫ਼ਤਰ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੇ ਜੱਦੀ ਪਿੰਡ ਦੀਆਂ ਜਾਇਦਾਦਾਂ 'ਤੇ ਛਾਪੇ ਮਾਰੇ ਗਏ। ਪਰ, ਅਜੇ ਤੱਕ ਕੁਝ ਨਹੀਂ ਮਿਲਿਆ। ਸਿਸੋਦੀਆ ਨੇ ਸਿੱਖਿਆ ਦੇ ਖੇਤਰ ਵਿੱਚ ਜੋ ਕੰਮ ਕੀਤਾ ਹੈ, ਉਹ ਬੇਮਿਸਾਲ ਹੈ।
-
भगवान आपके साथ है मनीष। लाखों बच्चों और उनके पेरेंट्स की दुआयें आपके साथ हैं। जब आप देश और समाज के लिए जेल जाते हैं तो जेल जाना दूषण नहीं, भूषण होता है। प्रभू से कामना करता हूँ कि आप जल्द जेल से लौटें। दिल्ली के बच्चे, पैरेंट्स और हम सब आपका इंतज़ार करेंगे। https://t.co/h8VrIIYRTz
— Arvind Kejriwal (@ArvindKejriwal) February 26, 2023 " class="align-text-top noRightClick twitterSection" data="
">भगवान आपके साथ है मनीष। लाखों बच्चों और उनके पेरेंट्स की दुआयें आपके साथ हैं। जब आप देश और समाज के लिए जेल जाते हैं तो जेल जाना दूषण नहीं, भूषण होता है। प्रभू से कामना करता हूँ कि आप जल्द जेल से लौटें। दिल्ली के बच्चे, पैरेंट्स और हम सब आपका इंतज़ार करेंगे। https://t.co/h8VrIIYRTz
— Arvind Kejriwal (@ArvindKejriwal) February 26, 2023भगवान आपके साथ है मनीष। लाखों बच्चों और उनके पेरेंट्स की दुआयें आपके साथ हैं। जब आप देश और समाज के लिए जेल जाते हैं तो जेल जाना दूषण नहीं, भूषण होता है। प्रभू से कामना करता हूँ कि आप जल्द जेल से लौटें। दिल्ली के बच्चे, पैरेंट्स और हम सब आपका इंतज़ार करेंगे। https://t.co/h8VrIIYRTz
— Arvind Kejriwal (@ArvindKejriwal) February 26, 2023
ਅਸੀਂ ਸਾਰੇ ਤੁਹਾਡੀ ਉਡੀਕ ਕਰਾਂਗੇ : ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆ ਲਿਖਿਆ ਕਿ, 'ਪ੍ਰਮਾਤਮਾ ਤੁਹਾਡੇ ਨਾਲ ਹੈ ਮਨੀਸ਼। ਲੱਖਾਂ ਬੱਚਿਆਂ ਤੇ ਉਨ੍ਹਾਂ ਦੇ ਮਾਂਪਿਓ ਦੀਆਂ ਦੁਆਵਾਂ ਤੁਹਾਡੇ ਨਾਲ ਹਨ। ਜਦੋਂ ਤੁਸੀਂ ਅਪਣੇ ਦੇਸ਼ ਤੇ ਸਮਾਜ ਲਈ ਜੇਲ੍ਹ ਜਾਂਦੇ ਹੋ, ਤਾਂ ਜੇਲ੍ਹ ਜਾਣਾ ਦੂਸ਼ਣ ਨਹੀਂ, ਭੂਸ਼ਣ ਹੁੰਦਾ ਹੈ। ਪ੍ਰਭੂ ਤੋਂ ਕਾਮਨਾ ਕਰਦਾ ਹਾਂ ਕਿ ਤੁਸੀਂ ਜਲਦ ਜੇਲ੍ਹ ਤੋਂ ਵਾਪਸ ਆਓ। ਦਿੱਲੀ ਦੇ ਬੱਚੇ, ਮਾਂਪਿਓ ਤੇ ਅਸੀਂ ਸਾਰੇ ਤੁਹਾਡੀ ਉਡੀਕ ਕਰਾਂਗੇ।'
ਮੇਰੇ ਖਿਲਾਫ ਕੁਝ ਨਹੀਂ ਮਿਲਿਆ: ਦਿੱਲੀ ਆਬਕਾਰੀ ਘੁਟਾਲੇ ਦੀ ਜਾਂਚ ਕਰ ਰਹੀ ਸੀਬੀਆਈ ਵੱਲੋਂ ਸੱਦੇ ਜਾਣ ’ਤੇ ਸਿਸੋਦੀਆ ਦਾ ਕਹਿਣਾ ਹੈ ਕਿ ਸੀਬੀਆਈ, ਈਡੀ ਨੇ ਉਨ੍ਹਾਂ ਖ਼ਿਲਾਫ਼ ਪੂਰੀ ਤਾਕਤ ਲਗਾ ਦਿੱਤੀ ਹੈ। ਘਰ 'ਤੇ ਛਾਪੇਮਾਰੀ ਅਤੇ ਬੈਂਕ ਲਾਕਰ ਦੀ ਤਲਾਸ਼ੀ ਲੈਣ 'ਤੇ ਵੀ ਕਿਤੇ ਵੀ ਮੇਰੇ ਖਿਲਾਫ ਕੁਝ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹਮੇਸ਼ਾ ਜਾਂਚ 'ਚ ਸਹਿਯੋਗ ਕੀਤਾ ਹੈ ਅਤੇ ਕਰਦਾ ਰਹਾਂਗਾ। ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਆਤਿਸ਼ੀ ਨੇ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲਿਆਂ 'ਚ 'ਆਪ' ਆਗੂਆਂ ਅਤੇ ਵਿਧਾਇਕਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਕੋਈ ਨਵੀਂ ਗੱਲ ਨਹੀਂ ਹੈ।
-
मनीष जी आप सत्य की लड़ाई लड़ रहे हो …पूरा देश आपके साथ है..लाखों बच्चों का प्यार आपके साथ है..भगत सिंह जी कहते थे कि.. इस कदर जानती है मेरी तबीयत को मेरी क़लम ..कि इश्क़ भी लिखता हूँ तो इनकलाब लिखा जाता है…हम सब शिक्षा इनक़लाबी के साथ हैं… https://t.co/1K5TwqksLg
— Bhagwant Mann (@BhagwantMann) February 26, 2023 " class="align-text-top noRightClick twitterSection" data="
">मनीष जी आप सत्य की लड़ाई लड़ रहे हो …पूरा देश आपके साथ है..लाखों बच्चों का प्यार आपके साथ है..भगत सिंह जी कहते थे कि.. इस कदर जानती है मेरी तबीयत को मेरी क़लम ..कि इश्क़ भी लिखता हूँ तो इनकलाब लिखा जाता है…हम सब शिक्षा इनक़लाबी के साथ हैं… https://t.co/1K5TwqksLg
— Bhagwant Mann (@BhagwantMann) February 26, 2023मनीष जी आप सत्य की लड़ाई लड़ रहे हो …पूरा देश आपके साथ है..लाखों बच्चों का प्यार आपके साथ है..भगत सिंह जी कहते थे कि.. इस कदर जानती है मेरी तबीयत को मेरी क़लम ..कि इश्क़ भी लिखता हूँ तो इनकलाब लिखा जाता है…हम सब शिक्षा इनक़लाबी के साथ हैं… https://t.co/1K5TwqksLg
— Bhagwant Mann (@BhagwantMann) February 26, 2023
ਅਸੀਂ ਸਾਰੇ ਸਿੱਖਿਆ ਦੇ ਇਨਕਲਾਬੀ - ਪੰਜਾਬ ਦੇ ਸੀਐਮ ਮਾਨ : ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ "ਮਨੀਸ਼ ਦੀ ਤੁਸੀਂ ਸੱਚ ਦੀ ਲੜਾਈ ਲੜ ਰਹੇ ਹੋ। ਪੂਰਾ ਦੇਸ਼ ਤੁਹਾਡੇ ਨਾਲ ਹੈ। ਲੱਖਾਂ ਬੱਚਿਆਂ ਦਾ ਪਿਆਰ ਤੁਹਾਡੇ ਨਾਲ ਹੈ। ਭਗਤ ਸਿੰਘ ਜੀ ਕਹਿੰਦੇ ਸੀ ਕਿ ਇਸ ਕਦਰ ਜਾਣਦੀ ਹੈ ਮੇਰੀ ਤਬੀਅਤ ਨੂੰ ਮੇਰੀ ਕਲਮ...ਕਿ ਇਸ਼ਕ ਵੀ ਲਿੱਖਦਾ ਹਾਂ ਤਾਂ ਇਨਕਲਾਬ ਲਿੱਖਿਆ ਜਾਂਦਾ ਹੈ। ਅਸੀਂ ਸਾਰੇ ਸਿੱਖਿਆ ਦੇ ਇਨਕਲਾਬੀ ਹਾਂ।"
ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਬਣਾਇਆ ਮੁਲਜ਼ਮ ਨੰਬਰ ਇੱਕ: ਦਿੱਲੀ ਐਕਸਾਈਜ਼ ਘੁਟਾਲੇ ਵਿੱਚ ਸੀਬੀਆਈ ਵੱਲੋਂ ਪਿਛਲੇ ਸਾਲ 17 ਅਗਸਤ ਨੂੰ ਦਾਇਰ ਕੇਸ ਵਿੱਚ ਮਨੀਸ਼ ਸਿਸੋਦੀਆ ਨੂੰ ਮੁਲਜ਼ਮ ਨੰਬਰ ਇੱਕ ਬਣਾਇਆ ਗਿਆ ਹੈ। ਐਫਆਈਆਰ ਤੋਂ ਬਾਅਦ ਸੀਬੀਆਈ 19 ਅਗਸਤ ਨੂੰ ਮਨੀਸ਼ ਸਿਸੋਦੀਆ ਦੀ ਸਰਕਾਰੀ ਰਿਹਾਇਸ਼ 'ਤੇ ਗਈ ਸੀ, ਉਦੋਂ ਤੋਂ ਹੀ ਉਹ ਆਪਣੇ ਪੱਧਰ 'ਤੇ ਲਗਾਤਾਰ ਜਾਂਚ ਕਰ ਰਹੀ ਹੈ।
ਮਨੀਸ਼ ਸਿਸੋਦੀਆ ਉੱਤੇ ਇਲਜ਼ਾਮ ਹਨ ਕਿ ਜਦੋਂ ਆਬਕਾਰੀ ਵਿਭਾਗ ਨੇ ਸ਼ਰਾਬ ਦੀਆਂ ਦੁਕਾਨਾਂ ਲਈ ਲਾਇਸੈਂਸ ਜਾਰੀ ਕੀਤੇ, ਤਾਂ ਉਸ ਦੌਰਾਨ ਉਸ ਨੇ ਕੁੱਲ ਨਿੱਜੀ ਵਿਕਰੇਤਾਵਾਂ ਨੂੰ 144 ਕਰੋੜ 36 ਲੱਖ ਰੁਪਏ ਦਾ ਲਾਭ ਦਿੱਤਾ। ਇਸ ਦੇ ਨਾਲ ਹੀ ਉਸ ਨੂੰ ਲਾਇਸੈਂਸ ਫੀਸ ਮੁਆਫ ਕਰਨ ਦਾ ਫਾਇਦਾ ਹੋਇਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਨੇ ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਵਿੱਚ ਹੁਣ ਤੱਕ ਇਸ ਮਾਮਲੇ ਵਿੱਚ 10 ਗ੍ਰਿਫ਼ਤਾਰੀਆਂ ਕੀਤੀਆਂ ਹਨ। ਸੀਬੀਆਈ ਵੱਲੋਂ ਦਰਜ ਐਫਆਈਆਰ ਵਿੱਚ ਕੁੱਲ 14 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਕੀ ਹੈ ਮਾਮਲਾ : ਦੱਸ ਦੇਈਏ ਕਿ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨ ਪਿੱਛੇ ਦਿੱਲੀ ਸਰਕਾਰ ਦੀ ਸਭ ਤੋਂ ਵੱਡੀ ਦਲੀਲ ਸ਼ਰਾਬ ਮਾਫੀਆ ਨੂੰ ਖ਼ਤਮ ਕਰਨਾ ਅਤੇ ਸ਼ਰਾਬ ਦੀ ਬਰਾਬਰ ਵੰਡ ਦੇ ਨਾਲ-ਨਾਲ ਸ਼ਰਾਬ ਪੀਣ ਦੀ ਉਮਰ 25 ਸਾਲ ਤੋਂ ਘਟਾ ਕੇ 21 ਸਾਲ ਕਰਨਾ ਸੀ। ਇਸ ਦੇ ਨਾਲ ਹੀ, ਡਰਾਈ ਡੇਅ ਦੀ ਗਿਣਤੀ ਵੀ ਘਟਾਈ ਗਈ। ਇਸ ਨੀਤੀ ਦੇ ਲਾਗੂ ਹੋਣ ਨਾਲ ਇਹ ਪਹਿਲੀ ਸਰਕਾਰ ਬਣ ਗਈ ਹੈ ਜਿਸ ਨੇ ਆਪਣੇ ਆਪ ਨੂੰ ਸ਼ਰਾਬ ਦੇ ਕਾਰੋਬਾਰ ਤੋਂ ਵੱਖ ਕੀਤਾ ਹੈ।
ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਪਿਛਲੇ ਸਾਲ ਇਸ ਨੀਤੀ ਨੂੰ ਲਾਗੂ ਕਰਨ ਵਿੱਚ ਕਮੀਆਂ ਅਤੇ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਨੇ ਤਤਕਾਲੀ ਆਬਕਾਰੀ ਕਮਿਸ਼ਨਰ ਏ ਗੋਪੀ ਕ੍ਰਿਸ਼ਨਾ ਅਤੇ ਡਿਪਟੀ ਕਮਿਸ਼ਨਰ ਆਨੰਦ ਕੁਮਾਰ ਤਿਵਾੜੀ ਸਮੇਤ 11 ਲੋਕਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: Coronavirus Update : ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਪਾਜ਼ੀਟਿਵ ਦੇ 180 ਨਵੇਂ ਮਾਮਲੇ, ਜਦਕਿ ਪੰਜਾਬ 'ਚ 1