ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ। ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ 'ਤੇ ਜਾ ਕੇ ਪ੍ਰੀਖਿਆ ਦੇ ਨਤੀਜੇ ਦੇਖ ਸਕਦੇ ਹਨ। ਇਸ ਵਾਰ 12ਵੀਂ 'ਚ ਕੁੱਲ 99.37 % ਫੀਸਦੀ ਵਿਦਿਆਰਥੀ ਪਾਸ ਹੋਏ ਹਨ
ਦੱਸਣਯੋਗ ਹੈ ਕਿ ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ www.cbse.nic.in, www.cbseresults.nic.in ਅਤੇ www.cbse.gov.in 'ਤੇ ਜਾ ਕੇ ਨਤੀਜੇ ਵੇਖ ਸਕਦੇ ਹਨ। ਇਸ ਤੋਂ ਇਲਾਵਾ ਨਤੀਜੇ ਡਿਜ਼ੀ ਲੌਕਰ (digilocker) ਉੱਤੇ ਵੀ ਅਪਡੇਟ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ, ਇਸ ਸਾਲ 12ਵੀਂ ਕਲਾਸ ਦੀ ਪ੍ਰੀਖਿਆ ਨਹੀਂ ਲਈ ਜਾ ਸਕੀ। ਇਸ ਸਾਲ ਦਾ ਨਤੀਜਾ ਸੀਬੀਐਸਈ ਵੱਲੋਂ ਮੂਲਾਂਕਣ ਨੀਤੀ ਦੇ ਆਧਾਰ 'ਤੇ ਤਿਆਰ ਕੀਤਾ ਗਿਆ ਹੈ।