ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ 10ਵੀਂ ਅਤੇ 12ਵੀਂ ਜਮਾਤ ਦੀ ਮੁੱਖ ਵਿਸ਼ਾ ਪ੍ਰੀਖਿਆ 30 ਨਵੰਬਰ ਤੋਂ ਸ਼ੁਰੂ ਹੋਵੇਗੀ। ਸੀਬੀਐਸਈ ਨੇ ਸਰਕੂਲਰ ਜਾਰੀ ਕੀਤਾ ਹੈ ਜਿਸ ਨਾਲ ਦੂਜੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੋਵਿਡ -19 ਕਾਰਨ ਪ੍ਰੀਖਿਆ ਸ਼ਹਿਰ ਬਦਲਣ ਦੀ ਆਗਿਆ ਦਿੱਤੀ ਜਾ ਸਕਦੀ ਹੈ।
ਸੀਬੀਐਸਈ ਦੁਆਰਾ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਇਹ ਨੋਟਿਸ ਵਿੱਚ ਆਈ ਹੈ ਕਿ ਕੋਵਿਡ -19 ਦੇ ਕਾਰਨ ਬਹੁਤ ਸਾਰੇ ਵਿਦਿਆਰਥੀ ਅਜੇ ਵੀ ਉੱਥੇ ਨਹੀਂ ਹਨ ਜਿੱਥੇ ਉਨ੍ਹਾਂ ਦਾ ਸਕੂਲ ਹੈ ਸਗੋਂ ਕਿਸੇ ਦੂਜੇ ਸ਼ਹਿਰ ’ਚ ਹਨ। ਕੋਵਿਡ -19 ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸੀਬੀਐਸਈ ਨੇ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ਦਾ ਸ਼ਹਿਰ ਬਦਲਣ ਦੀ ਸਹੂਲਤ ਦਿੱਤੀ ਹੈ। ਇਸ ਸਬੰਧੀ ਜਾਰੀ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ਦਾ ਸ਼ਹਿਰ ਬਦਲਣ ਲਈ ਆਪਣੇ ਸਕੂਲ ਨੂੰ ਬੇਨਤੀ ਕਰਨੀ ਹੋਵੇਗੀ। ਇਸਦੇ ਬਾਅਦ ਸਕੂਲ ਨੂੰ ਇਸਨੂੰ ਸੀਬੀਐਸਈ ਨੂੰ ਆਨਲਾਈਨ ਭੇਜਣਾ ਹੋਵੇਗਾ। ਇਸ ਦੇ ਨਾਲ ਹੀ, ਸੀਬੀਐਸਈ ਨੇ ਵਿਦਿਆਰਥੀਆਂ ਨੂੰ ਲਗਾਤਾਰ ਬੋਰਡ ਦੀ ਅਧਿਕਾਰਤ ਵੈਬਸਾਈਟ ਨੂੰ ਦੇਖਣ ਦੀ ਸਲਾਹ ਦਿੱਤੀ ਹੈ।
ਦੱਸ ਦਈਏ ਕਿ ਸੀਬੀਐਸਈ ਨੇ ਬੋਰਡ ਦੀ ਪ੍ਰੀਖਿਆ ਦੇ ਸਬੰਧ ਵਿੱਚ ਸ਼ਡਿਉਲ ਜਾਰੀ ਕੀਤਾ ਹੈ। ਜਾਰੀ ਸ਼ਡਿਉਲ ਦੇ ਮੁਤਾਬਿਕ 10ਵੀਂ ਜਮਾਤ ਦੀ ਪ੍ਰੀਖਿਆ 30 ਨਵੰਬਰ ਤੋਂ ਅਤੇ 12ਵੀਂ ਜਮਾਤ ਦੀ ਪ੍ਰੀਖਿਆ 1 ਦਸੰਬਰ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜੋ: ਧਰਮ ਪਰਿਵਰਤਨ ਮਾਮਲੇ ਵਿਚ ਯੂ.ਪੀ. ਪੁਲਿਸ ਦਾ ਵੱਡਾ ਐਕਸ਼ਨ, ਡਾਕਟਰ ਨੂੰ ਕੀਤਾ ਗ੍ਰਿਫਤਾਰ