ETV Bharat / bharat

CBSE ਬੋਰਡ : 12ਵੀਂ ਦੀਆਂ ਪ੍ਰੀਖਿਆਵਾਂ ਰੱਦ

author img

By

Published : Jun 1, 2021, 10:53 PM IST

ਕੋਰੋਨਾ ਮਹਾਂਮਾਰੀ ਦੇ ਚਲਦੇ ਸੀਬੀਐਸਈ ਬੋਰਡ ਦੀ 12 ਜਮਾਤ ਦੀ ਪ੍ਰੀਖਿਆ (CBSE Board Class XII) ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ।

CBSE ਬੋਰਡ ਦੀ 12ਵੀਂ ਦੀਆਂ ਪ੍ਰੀਖਿਆਵਾਂ ਹੋਈਆਂ ਰੱਦ

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦੇ ਸੀਬੀਐਸੀ ਬੋਰਡ ਦੀ 12 ਜਮਾਤ ਦੀ ਪ੍ਰੀਖਿਆ (CBSE Board Class XII) ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ।

ਪੀਐਮ ਮੋਦੀ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਇਸ ਪਹਿਲੂ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੀਬੀਐਸਈ ਜਮਾਤ 12 ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਇੱਕ ਨਿਰਧਾਰਤ ਉਦੇਸ਼ਾਂ ਤੇ ਮਾਪਦੰਡਾਂ ਮੁਤਾਬਕ ਸਮੇਂ ਸਿਰ ਦਿੱਤੇ ਜਾਣਗੇ।

ਪੀਐਮ ਮੋਦੀ ਦੀ ਬੈਠਕ 'ਚ ਹੋਇਆ ਫੈਸਲਾ
ਪੀਐਮ ਮੋਦੀ ਦੀ ਬੈਠਕ 'ਚ ਹੋਇਆ ਫੈਸਲਾ

ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਪੀਐਮ ਮੋਦੀ ਨੇ ਕਿਹਾ, ਪ੍ਰੀਖਿਆ ਬਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਉਤਸੁਕਤਾ ਖ਼ਤਮ ਕੀਤੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਤਣਾਅ ਭਰੇ ਮਾਹੌਲ 'ਚ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਸ਼ਾਮਲ ਹੋਣ ਲਈ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਹੈ।

ਬੈਠਕ ਵਿੱਚ ਵੱਖ-ਵੱਖ ਸੂਬਿਆਂ ਸਣੇ ਸਾਰੇ ਹਿੱਤਧਾਰਕਾਂ ਨਾਲ ਸਲਾਹ ਮਸ਼ਵਰਾ ਕਰਦਿਆਂ ਅਧਿਕਾਰੀਆਂ ਵੱਲੋਂ ਵਿਸਤ੍ਰਿਤ ਪੇਸ਼ਕਾਰੀ ਦੀ ਸਮੀਖਿਆ ਕਰਦਿਆਂ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ , ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਣੇ ਕਈ ਸੀਨੀਅਰ ਮੰਤਰੀ ਤੇ ਅਧਿਕਾਰੀ ਮੌਜੂਦ ਰਹੇ।

ਇਹ ਬੈਠਕ ਅਜਿਹੇ ਸਮੇਂ ਹੋਈ ਜਦੋਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੂੰ ਕੋਵਿਡ ਤੋਂ ਬਾਅਦ ਦੀਆਂ ਪੇਚੀਦਗੀਆਂ ਕਾਰਨ ਮੰਗਲਵਾਰ ਸਵੇਰੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।

ਸੂਤਰਾਂ ਦੇ ਮੁਤਾਬਕ ਕੇਂਦਰੀ ਮੰਤਰੀ ਨੂੰ ਆਲ ਇੰਡੀਆ ਇੰਸਟੀਚਿਟੀਊਰਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਮੈਡੀਸਨ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਨੀਰਜ ਨਿਸ਼ਚਲ ਦੀ ਨਿਗਰਾਨੀ ਹੇਠ ਦਾਖਲ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਚੀਫ਼ ਜਸਟਿਸ ਤੋਂ ਇਹ ਵੀ ਮੰਗ ਕੀਤੀ ਕਿ ਉਹ ਇਸ ਸਬੰਧੀ ਕੇਂਦਰ ਸਰਕਾਰ ਨੂੰ ਹਦਾਇਤ ਕਰੇ ਕਿ ਇੱਕ ਵਿਕਲਪਕ ਮੁਲਾਂਕਣ ਸਕੀਮ ਉਪਲਬਧ ਕਰਵਾਈ ਜਾਵੇ।

ਇਹ ਵੀ ਪੜ੍ਹੋ : Punjab Election 2022: ਪੰਜਾਬ ਸਣੇ 5 ਰਾਜਾਂ 'ਚ ਤੈਅ ਸਮੇਂ ਹੋਣਗੀਆਂ ਚੋਣਾਂ: CEC

ETV Bharat Logo

Copyright © 2024 Ushodaya Enterprises Pvt. Ltd., All Rights Reserved.