ਨਵੀਂ ਦਿੱਲੀ: ਅਗਲੇ ਸਾਲ ਹੋਣ ਵਾਲੀਆਂ ਸੀਬੀਐਸਈ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਾਰੀਕ ਦਾ ਐਲਾਨ 31 ਦਸੰਬਰ ਨੂੰ ਕੀਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਂਕ 31 ਦਸੰਬਰ ਨੂੰ ਸ਼ਾਮ 6 ਵਜੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ ਕਰਨਗੇ। ਕੇਂਦਰੀ ਸਿੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਇਸ ਦੀ ਅਧਿਕਾਰਤ ਘੋਸ਼ਣਾ ਕੀਤੀ।
ਪ੍ਰੀਖਿਆ ਬਾਰੇ 31 ਦਸੰਬਰ ਨੂੰ ਦਿੱਤੀ ਜਾਵੇਗੀ ਜਾਣਕਾਰੀ
ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਂਕ ਪਹਿਲਾਂ ਹੀ ਸਪਸ਼ੱਟ ਕਰ ਚੁੱਕੇ ਹਨ ਕਿ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਨਹੀਂ ਹੋਣਗੀਆਂ। ਬੋਰਡ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਨਿਸ਼ਂਕ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਹਾ ਕਿ ਸੀਬੀਐਸਈ ਬੋਰਡ ਦੀ ਪ੍ਰੀਖਿਆ ਕਦੋਂ ਸ਼ੁਰੂ ਹੋਵੇਗੀ, ਇਸ ਬਾਰੇ 31 ਦਸੰਬਰ ਨੂੰ ਜਾਣਕਾਰੀ ਦਿੱਤੀ ਜਾਵੇਗੀ। ਕੇਂਦਰੀ ਸਿੱਖਿਆ ਮੰਤਰੀ ਵੱਖ-ਵੱਖ ਆਨਲਾਈਨ ਮਾਧਿਅਮ ਰਾਹੀਂ ਲਾਈਵ ਆ ਕੇ ਅਤੇ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕਾਂ ਦਾ ਐਲਾਨ ਕਰਨਗੇ।
ਬੋਰਡ ਦੀਆਂ ਪ੍ਰੀਖਿਆਵਾਂ ਆਫਲਾਈਨ ਹੋਣਗੀਆਂ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਯਾਨੀ ਸੀਬੀਐਸਈ ਬੋਰਡ ਨੇ ਦੱਸਿਆ ਹੈ ਕਿ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਆਨਲਾਈਨ ਨਹੀਂ ਹੋਣਗੀਆਂ। 2021 ਵਿੱਚ ਹੋਣ ਵਾਲੀ ਇਹ ਪ੍ਰੀਖਿਆ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਕਾਗਜ਼ 'ਤੇ ਪੈਨ ਨਾਲ ਦੇਣੀ ਪਵੇਗੀ।
ਸੀਬੀਐਸਈ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਬੋਰਡ ਦੀਆਂ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ। ਇਹ ਪ੍ਰੀਖਿਆਵਾਂ ਪਿਛਲੇ ਸਾਲਾਂ ਵਾਂਗ ਆਮ ਲਿਖਤੀ ਰੂਪ ਵਿੱਚ ਲਈਆਂ ਜਾਣਗੀਆਂ। ਸਿੱਖਿਆ ਮੰਤਰਾਲੇ ਦੇ ਅਨੁਸਾਰ, ਪ੍ਰੀਖਿਆਵਾਂ ਦਾ ਆਯੋਜਨ ਵਿਦਿਆਰਥੀਆਂ ਦੇ ਵਿਕਾਸ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ।