ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਅਕਾਦਮਿਕ ਸੈਸ਼ਨ 2021-22 ਵਿਚ ਹੋਣ ਵਾਲੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕਲਾਸਾਂ ਦੀ ਪ੍ਰੀਖਿਆ ਲਈ ਦਿਸ਼ਾ ਨਿਰਦੇਸ਼ ਅਤੇ ਪ੍ਰਸ਼ਨ ਬੈਂਕ ਜਾਰੀ ਕੀਤੇ ਹਨ। ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਸ਼ਨ ਬੈਂਕ ਨੂੰ ਸੀਬੀਐਸਈ ਦੀ ਅਧਿਕਾਰਤ ਵੈਬਸਾਈਟ 'ਤੇ ਦੇਖਿਆ ਜਾ ਸਕਦਾ ਹੈ।
ਦੱਸਦੇਈਏ ਕਿ ਇਸ ਸਾਲ ਕੋਰਨਾ ਦੇ ਕਾਰਨ, ਬੋਰਡ ਨੇ ਸਾਲ ਵਿੱਚ ਦੋ ਵਾਰ ਪ੍ਰੀਖਿਆ ਕਰਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਮੱਦੇਨਜ਼ਰ, ਹੁਣ ਬੋਰਡ ਨੇ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਯੋਜਨਾ ਦੇ ਅੰਦਰੂਨੀ ਮੁਲਾਂਕਣ, ਵਿਹਾਰਕ ਅਤੇ ਪ੍ਰੋਜੈਕਟ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਸੀਬੀਐਸਈ ਬੋਰਡ ਵੱਲੋਂ ਪ੍ਰਸ਼ਨ ਬੈਂਕ ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਨਮੂਨੇ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਹ ਸੁਚੱਜੇ ਢੰਗ ਨਾਲ ਤਿਆਰੀ ਕਰ ਸਕਣ।
ਬੋਰਡ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਮਿਆਦ ਦੀ ਪ੍ਰੀਖਿਆ ਨਵੰਬਰ-ਦਸੰਬਰ ਵਿਚ ਆਯੋਜਿਤ ਕੀਤੀ ਜਾਵੇਗੀ ਅਤੇ ਦੂਜੀ ਮਿਆਦ ਦੀ ਪ੍ਰੀਖਿਆ ਮਾਰਚ-ਅਪ੍ਰੈਲ ਵਿਚ ਹੋਵੇਗੀ।