ਜੰਮੂ: ਸ਼ੁੱਕਰਵਾਰ ਤੜਕੇ ਜੰਮੂ ਦੇ ਬਾਹਰਵਾਰ ਇੱਕ ਫੌਜੀ ਕੈਂਪ ਦੇ ਨੇੜੇ ਅੱਤਵਾਦੀਆਂ ਵੱਲੋਂ ਇੱਕ ਸੀਆਈਐਸਐਫ ਦੀ ਬੱਸ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਇੱਕ ਅਰਧ ਸੈਨਿਕ ਬਲ ਦਾ ਜਵਾਨ ਮਾਰਿਆ ਗਿਆ ਸੀ। ਜਦਕਿ 9 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਵੀ ਮੁਕਾਬਲਾ ਜਾਰੀ ਰਿਹਾ।
ਜਿਸ ਤੋਂ ਬਾਅਦ ਸ਼ਨੀਵਾਰ ਨੂੰ ਇਸ ਹਮਲੇ ਦੀ ਸੀਆਈਐਸਐਫ ਦੇ ਜਵਾਨਾਂ 'ਤੇ ਹੋਏ ਹਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਇਸ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਸੀਆਈਐਸਐਫ ਦੀ ਬੱਸ ਕੋਲ ਆ ਰਹੀ ਹੈ ਤੇ ਅੱਤਵਾਦੀਆਂ ਨੇ ਬੱਸ 'ਤੇ ਹਮਲਾ ਕਰ ਦਿੱਤਾ।
ਜਿਸ ਤੋਂ ਬਾਅਦ ਬੱਸ ਦੇ ਆਲੇ ਦੁਆਲੇ ਧੂੰਆ ਨਜ਼ਰ ਆਇਆ ਰਿਹਾ ਸੀ ਤੇ ਗੋਲੀਬਾਰੀ ਤੇ ਧਮਾਕਿਆਂ ਦੀ ਅਵਾਜ਼ ਸੁਣਾਈ ਦਿੱਤੀ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਇਹ ਸੀਸੀਟੀਵੀ ਫੁਟੇਜ ਸ਼ੁੱਕਰਵਾਰ ਸਵੇਰ ਦੀ ਹੈ।
PM ਮੋਦੀ ਦੇ ਦੌਰੇ ਤੋਂ ਪਹਿਲਾਂ ਵੱਡੀ ਸਾਜਿਸ਼ ਨਾਕਾਮ
ਜੰਮੂ ਜ਼ੋਨ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਫਿਦਾਇਨ ਹਮਲਾਵਰ ਸਨ। ਮੁਕਾਬਲੇ ਵਾਲੀ ਥਾਂ ਤੋਂ ਦੋ ਏ.ਕੇ.-47 ਰਾਈਫਲਾਂ, ਹਥਿਆਰ, ਗੋਲਾ ਬਾਰੂਦ, ਸੈਟੇਲਾਈਟ ਫੋਨ ਅਤੇ ਹੋਰ ਕਈ ਦਸਤਾਵੇਜ਼ ਬਰਾਮਦ ਕੀਤੇ ਗਏ ਸੀ। ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਜਾਰੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਂਬਾ ਜ਼ਿਲ੍ਹੇ ਦੇ ਨਿਰਧਾਰਿਤ ਦੌਰੇ ਤੋਂ ਦੋ ਦਿਨ ਪਹਿਲਾਂ ਜੰਮੂ-ਕਸ਼ਮੀਰ 'ਚ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਸੁੰਜਵਾਂ 'ਚ ਮੁਕਾਬਲਾ ਹੋਇਆ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁੰਜਵਾਂ ਆਰਮੀ ਕੈਂਪ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੋ ਸਕਦਾ ਸੀ।
-
#WATCH CCTV footage of the terrorist attack on the bus carrying CISF personnel in the Sunjwan area of Jammu early yesterday
— ANI (@ANI) April 23, 2022 " class="align-text-top noRightClick twitterSection" data="
(Source unverified) pic.twitter.com/2TUzFIupZy
">#WATCH CCTV footage of the terrorist attack on the bus carrying CISF personnel in the Sunjwan area of Jammu early yesterday
— ANI (@ANI) April 23, 2022
(Source unverified) pic.twitter.com/2TUzFIupZy#WATCH CCTV footage of the terrorist attack on the bus carrying CISF personnel in the Sunjwan area of Jammu early yesterday
— ANI (@ANI) April 23, 2022
(Source unverified) pic.twitter.com/2TUzFIupZy
ਪੀਐਮ ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿੱਚ ਪਿਛਲੇ 24 ਘੰਟਿਆਂ ਵਿੱਚ ਘਾਟੀ ਵਿੱਚ 6 ਅੱਤਵਾਦੀ ਮਾਰੇ ਗਏ ਸਨ। ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਸੀ ਕਿ ਬੱਸ 'ਤੇ ਹਮਲਾ ਕਰਨ ਵਾਲੇ ਦੋਵੇਂ ਅੱਤਵਾਦੀ ਮਾਰੇ ਗਏ ਸਨ। ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪੀਐਮ ਦੀ ਫੇਰੀ ਤੋਂ ਪਹਿਲਾਂ ਪੁਲਿਸ ਪੂਰੀ ਤਰ੍ਹਾਂ ਚੌਕਸ ਸੀ। ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ ਹੋਇਆ ਸੀ।
ਜੰਮੂ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ਸਿੰਘ ਨੇ ਦੱਸਿਆ ਕਿ ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਅਤੇ ਸੀਆਰਪੀਐਫ ਨੇ ਇਲਾਕੇ ਵਿੱਚ ਇੱਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸੁਰੱਖਿਆ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ 4 ਹੋਰ ਜ਼ਖ਼ਮੀ ਹੋ ਗਏ। ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ, 'ਅਸੀਂ ਰਾਤ ਨੂੰ ਜੰਮੂ ਦੇ ਸੁੰਜਵਾਨ ਇਲਾਕੇ ਵਿੱਚ ਘੇਰਾਬੰਦੀ ਕੀਤੀ ਸੀ। ਸਾਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਅੱਜ ਸਵੇਰੇ ਘੇਰਾਬੰਦੀ ਦੌਰਾਨ ਗੋਲੀਬਾਰੀ ਹੋਈ, ਜਿਸ ਵਿੱਚ ਸੁਰੱਖਿਆ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ 4 ਜਵਾਨ ਜ਼ਖ਼ਮੀ ਹੋ ਗਏ। ਮੁਕਾਬਲਾ ਅਜੇ ਵੀ ਜਾਰੀ ਹੈ। ਅਜਿਹਾ ਲਗਦਾ ਹੈ ਕਿ ਅੱਤਵਾਦੀ ਕਿਸੇ ਘਰ ਵਿੱਚ ਹਨ।
ਇਸ ਦੇ ਨਾਲ ਹੀ ਸੀਆਈਐਸਐਫ ਅਧਿਕਾਰੀ ਨੇ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਸੀਆਈਐਸਐਫ ਦੇ ਇੱਕ ਅਧਿਕਾਰੀ ਨੇ ਕਿਹਾ, "ਸਵੇਰੇ ਦੀ ਸ਼ਿਫਟ ਵਿੱਚ ਡਿਊਟੀ 'ਤੇ ਸੀਆਈਐਸਐਫ ਦੇ 15 ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਸਵੇਰੇ 4.15 ਵਜੇ ਜੰਮੂ ਦੇ ਚੱਢਾ ਕੈਂਪ ਨੇੜੇ ਅੱਤਵਾਦੀਆਂ ਨੇ ਹਮਲਾ ਕੀਤਾ। CISF ਨੇ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ, ਜਵਾਬੀ ਕਾਰਵਾਈ ਕੀਤੀ ਅਤੇ ਅੱਤਵਾਦੀਆਂ ਨੂੰ ਭੱਜਣ ਲਈ ਮਜ਼ਬੂਰ ਕਰ ਦਿੱਤਾ।
ਪਾਕਿਸਤਾਨ ਨਾਲ ਜੁੜੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (JeM) ਦੇ ਘੱਟੋ-ਘੱਟ ਦੋ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਅੱਤਵਾਦੀਆਂ ਦੇ ਭਾਰੀ ਮਾਤਰਾ 'ਚ ਹਥਿਆਰਾਂ ਨਾਲ ਲੈਸ ਹੋਣ ਦੀਆਂ ਖਬਰਾਂ ਸਨ। ਅੱਤਵਾਦੀ ਸੁੰਜਵਾਂ ਮਿਲਟਰੀ ਸਟੇਸ਼ਨ ਦੇ ਨਾਲ ਲੱਗਦੇ ਆਸਪਾਸ ਦੇ ਇਲਾਕੇ 'ਚ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਸ਼ਹਿਰ 'ਚ ਵੱਡੇ ਹਮਲੇ ਦੀ ਯੋਜਨਾ ਬਣਾ ਰਹੇ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਅਤੇ ਤਲਾਸ਼ੀ ਦਲਾਂ 'ਤੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ 'ਚ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ ਅਤੇ ਅੱਤਵਾਦੀਆਂ ਨੂੰ ਖਤਮ ਕਰਨ ਲਈ ਆਪਰੇਸ਼ਨ ਜਾਰੀ ਹੈ।
ਇਹ ਵੀ ਪੜੋ: ਬਾਰਾਮੂਲਾ ਮੁਕਾਬਲੇ 'ਚ 4 ਅੱਤਵਾਦੀ ਢੇਰ, 5 ਜਵਾਨ ਜ਼ਖਮੀ
ਮਹੱਤਵਪੂਰਨ ਗੱਲ ਇਹ ਹੈ ਕਿ 10 ਫਰਵਰੀ 2018 ਨੂੰ, ਜੈਸ਼ ਦੇ ਤਿੰਨ ਅੱਤਵਾਦੀਆਂ ਨੇ ਸੁੰਜਵਾਨ ਆਰਮੀ ਕੈਂਪ 'ਤੇ ਹਮਲਾ ਕੀਤਾ ਅਤੇ ਇਸ ਤੋਂ ਬਾਅਦ ਦੀ ਗੋਲੀਬਾਰੀ ਵਿੱਚ ਛੇ ਸੈਨਿਕਾਂ ਸਮੇਤ ਸੱਤ ਲੋਕ ਮਾਰੇ ਗਏ ਸਨ। ਤਿੰਨੋਂ ਅੱਤਵਾਦੀ ਵੀ ਮਾਰੇ ਗਏ। ਪ੍ਰਧਾਨ ਮੰਤਰੀ 24 ਅਪ੍ਰੈਲ ਨੂੰ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਇੱਥੋਂ 17 ਕਿਲੋਮੀਟਰ ਦੂਰ ਪਾਲੀ ਪਿੰਡ ਵਿੱਚ ਇੱਕ ਸਭਾ ਨੂੰ ਸੰਬੋਧਨ ਕਰਨ ਵਾਲੇ ਹਨ।
ਦੱਸਣਯੋਗ ਹੈ ਕਿ ਅਗਸਤ 2019 'ਚ ਸੂਬੇ ਦਾ ਵਿਸ਼ੇਸ਼ ਦਰਜਾ ਖਤਮ ਕਰਨ ਅਤੇ ਇਸ ਦੇ ਵੰਡਣ ਤੋਂ ਬਾਅਦ ਸਰਹੱਦਾਂ ਤੋਂ ਇਲਾਵਾ ਪੀਐੱਮ ਮੋਦੀ ਦੀ ਜੰਮੂ-ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੋਵੇਗੀ। ਉਸਨੇ 27 ਅਕਤੂਬਰ 2019 ਨੂੰ ਰਾਜੌਰੀ ਵਿੱਚ ਅਤੇ 3 ਨਵੰਬਰ 2021 ਨੂੰ ਜੰਮੂ ਡਿਵੀਜ਼ਨ ਦੇ ਨੌਸ਼ਹਿਰਾ ਸੈਕਟਰ ਵਿੱਚ ਫੌਜ ਦੇ ਜਵਾਨਾਂ ਨਾਲ ਦੀਵਾਲੀ ਮਨਾਈ।