ETV Bharat / bharat

ਅੰਦੋਲਨ ਦੇ ਯੋਧਿਆਂ ਦੀ ਘਰ ਵਾਪਸੀ, ਦਿੱਲੀ ਸਰਹੱਦ ’ਤੇ ਜਸ਼ਨ - ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ

ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਕਾਨੂੰਨ ਵਾਪਸ ਲਏ ਜਾਣ ਅਤੇ ਹੋਰ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਕਿਸਾਨ ਅੱਜ ਤੋਂ ਘਰ ਪਰਤਣਗੇ। ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ ਦੇਸ਼ ਭਰ ਵਿੱਚ ਵਿਜੇ ਦਿਵਸ ਮਨਾਉਣ (Farmers Vijay Diwas celebration) ਦਾ ਐਲਾਨ ਕੀਤਾ ਹੈ।

ਕਿਸਾਨਾ ਦਾ ਫ਼ਤਿਹ ਮਾਰਚ
ਕਿਸਾਨਾ ਦਾ ਫ਼ਤਿਹ ਮਾਰਚ
author img

By

Published : Dec 11, 2021, 9:40 AM IST

Updated : Dec 11, 2021, 8:25 PM IST

ਨਵੀਂ ਦਿੱਲੀ: ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਧਰਨਾ ਅੱਜ ਖਤਮ ਹੋ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (Sanyukt Kisan Morcha) ਨੇ ਇਸ ਦਿਨ ਨੂੰ 'ਵਿਜੇ ਦਿਵਸ' (Farmers Vijay Diwas celebration) ਵਜੋਂ ਮਨਾਉਣ ਦਾ ਸੱਦਾ ਦਿੱਤਾ ਹੈ, ਜਿਸ ਤੋਂ ਬਾਅਦ ਸਾਰੇ ਪ੍ਰਦਰਸ਼ਨਕਾਰੀ ਕਿਸਾਨ ਆਪਣੇ ਘਰਾਂ ਨੂੰ ਪਰਤ ਰਹੇ ਹਨ।

  • An aircraft showered flower petals on farmers as they reached Shambhu border (Punjab-Haryana border) from Delhi today after their year-long agitation over three farm laws & other related issues

    The aircraft was arranged by a Non-Resident Indian. pic.twitter.com/5Oo8IpPeoy

    — ANI (@ANI) December 11, 2021 " class="align-text-top noRightClick twitterSection" data=" ">

ਇਸ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਕਿਸਾਨਾਂ ਦੇ ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ਪਹੁੰਚਣ 'ਤੇ ਖੁਸ਼ੀ 'ਚ ਜਹਾਜ਼ ਰਾਹੀ ਫੁੱਲਾਂ ਦੀ ਵਰਖਾ ਕੀਤੀ ਗਈ। ਜਿਸ ਵਲੋਂ ਇਹ ਜਹਾਜ਼ ਰਾਹੀ ਇਹ ਫੁੱਲਾਂ ਦੀ ਵਰਖਾ ਕੀਤੀ ਗਈ, ਉਹ ਭਾਰਤ ਦਾ ਰਹਿਣਾ ਵਾਲਾ ਨਹੀਂ ਸੀ।

  • In solidarity with the families of #farmers, who lost their lives during the historic protest, distributed the appointment letters of Govt. jobs to the next kin of the martyred farmer. My Govt. stands with them & assures them every possible step for their rights. pic.twitter.com/xDKg31j56p

    — Charanjit S Channi (@CHARANJITCHANNI) December 11, 2021 " class="align-text-top noRightClick twitterSection" data=" ">

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੰਦੋਲਨ ਦੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸ਼ਹੀਦਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਜਾਵੇਗੀ। ਮੇਰੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਲਈ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ ਹੈ।

ਘਰ ਪਰਤਣ ਤੋਂ ਪਹਿਲਾਂ ਕਿਸਾਨਾਂ ਦਾ ਫ਼ਤਹਿ ਮਾਰਚ

ਘਰ ਪਰਤਣ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ ਕਿਸਾਨਾਂ ਨੇ ਜਿੱਤ ਦਾ ਜਸ਼ਨ (FARMERS FATEH MARCH BEFORE VACATING SINGHU BORDER) ਮਨਾਇਆ ਗਿਆ। ਕਿਸਾਨਾਂ ਨੇ ਢੋਲ ਅਤੇ ਡੀਜੇ ਦੇ ਗੀਤਾਂ 'ਤੇ ਨੱਚ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਹੁਣ ਕਿਸਾਨ ਆਪਣੇ ਘਰਾਂ ਨੂੰ ਜਾ ਰਹੇ ਹਨ। ਇਸ 380 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

  • #WATCH | Protesting farmers sing 'bhajan' at Singhu border before vacating the site to return home, following the announcement of the suspension of their year-long protest. pic.twitter.com/rMjgSEChxW

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਪਣੇ ਸਾਲ-ਲੰਬੇ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ, ਘਰ ਵਾਪਸ ਜਾਣ ਲਈ ਥਾਂ ਖਾਲੀ ਕਰਨ ਤੋਂ ਪਹਿਲਾਂ ਸਿੰਘੂ ਸਰਹੱਦ 'ਤੇ 'ਭਜਨ' ਗਾਏ।

ਕਿਸਾਨ ਆਗੂ ਰਾਕੇਸ਼ ਟਿਕੈਤ

ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਤੋਂ ਕਿਸਾਨ ਆਪਣੇ ਆਪਣੇ ਘਰ ਜਾ ਰਹੇ ਹਨ ਪਰ ਅਸੀਂ 15 ਦਸੰਬਰ ਨੂੰ ਘਰ ਜਾਣਗੇ ਕਿਉਂਕਿ ਦੇਸ਼ ਚ ਹਜ਼ਾਰ ਦੀ ਗਿਣਤੀ ਚ ਧਰਨੇ ਚਲ ਰਹੇ ਹਨ, ਪਹਿਲਾਂ ਉਨ੍ਹਾਂ ਨੂੰ ਸਮਾਪਤ ਕਰਾਂਵਾਗੇ ਅਤੇ ਉਨ੍ਹਾਂ ਨੂੰ ਘਰ ਭੇਜਾਂਗੇ।

ਦਿੱਲੀ ਸਰਹੱਦ ’ਤੇ ਜਸ਼ਨ

ਸੰਬੋਧਨ ਦੌਰਾਨ ਪੀਐੱਮ ਮੋਦੀ ਨੇ ਲਏ ਤਿੰਨ ਖੇਤੀ ਕਾਨੂੰਨ ਵਾਪਿਸ

ਆਪਣੇ ਸੰਬੋਧਨ ਵਿੱਚ ਕਿਸਾਨਾਂ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲਵੇਗੀ। ਸਰਦ ਰੁੱਤ ਇਜਲਾਸ ਸ਼ੁਰੂ ਹੁੰਦੇ ਹੀ ਸਰਕਾਰ ਨੇ ਵਾਅਦੇ ਮੁਤਾਬਕ ਬਿੱਲ ਸੰਸਦ ਵਿੱਚ ਲਿਆਂਦਾ ਅਤੇ ਖੇਤੀ ਕਾਨੂੰਨ ਸੰਸਦ ਵਿੱਚ ਵਾਪਸ ਕਰਨ ਦਾ ਐਲਾਨ ਕਰ ਦਿੱਤਾ।

ਕਿਸਾਨਾਂ ਦੀ ਘਰ ਵਾਪਸੀ

15 ਜਨਵਰੀ ਨੂੰ ਹੋਵੇਗੀ ਕਿਸਾਨਾਂ ਦੀ ਮੀਟਿੰਗ

ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਅਤੇ ਹੋਰ ਮੁੱਦਿਆਂ 'ਤੇ ਸਰਕਾਰ ਵੱਲੋਂ ਹਾਂ-ਪੱਖੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਅੰਦੋਲਨ ਖਤਮ ਨਹੀਂ ਹੋਇਆ ਹੈ ਅਤੇ ਉਹ 15 ਜਨਵਰੀ ਨੂੰ ਮੀਟਿੰਗ ਕਰਨਗੇ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ ਜਾਂ ਨਹੀਂ।

ਕਿਸਾਨਾ ਦਾ ਫ਼ਤਿਹ ਮਾਰਚ
ਕਿਸਾਨਾ ਦਾ ਫ਼ਤਿਹ ਮਾਰਚ

26 ਨਵੰਬਰ 2020 ਨੂੰ ਸ਼ੁਰੂ ਹੋਇਆ ਸੀ ਅੰਦੋਲਨ

ਪਿਛਲੇ ਸਾਲ 26 ਨਵੰਬਰ ਨੂੰ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੋਧ ’ਚ ਦਿੱਲੀ ਦੀਆਂ ਸਰਹੱਦਾਂ - ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਚ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਸੰਸਦ ਨੇ 29 ਨਵੰਬਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ, ਪਰ ਕਿਸਾਨਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਪਣਾ ਵਿਰੋਧ ਜਾਰੀ ਰੱਖਿਆ।

ਇਹ ਵੀ ਪੜੋ: ਕਿਸਾਨੀ ਦੀ ਹੋਈ ਜਿੱਤ, ‘ਫ਼ਤਿਹ ਅਰਦਾਸ’ ਕਰ ਘਰ ਹੋਵੇਗੀ ਵਾਪਸੀ

Last Updated : Dec 11, 2021, 8:25 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.