ETV Bharat / bharat

‘ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੇਵੇ ਦਖ਼ਲ’ - Shillong

ਮੇਘਾਲਿਆ ਸਰਕਾਰ (Government of Meghalaya) ਵੱਲੋਂ ਸ਼ਿਲਾਂਗ ਵਸਦੇ ਸਿੱਖਾਂ (Sikhs living in Shillong) ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਸਾਬਕਾ ਕੇਂਦਰੀ ਮੰਤਰੀ (Former Union Minister) ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਇਸ ਸਬੰਧੀ ਕੇਂਦਰ ਦੇ ਦਖਲ ਦੀ ਮੰਗ ਕੀਤੀ ਹੈ। ਉਥੇ ਹੀ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੇਘਾਲਿਆ ਸਰਕਾਰ (Government of Meghalaya) ਨੂੰ ਇਸ ਸਬੰਧੀ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

ਸ਼ਿਲਾਂਗ ’ਚ ਸਿੱਖਾਂ ਦੇ ਉਜਾੜੇ ਨੂੰ ਰੋਕਣ ਲਈ ਕੇਂਦਰ ਸਰਕਾਰ ਦੇਵੇ ਦਖ਼ਲ

author img

By

Published : Oct 11, 2021, 11:13 AM IST

Updated : Oct 11, 2021, 1:57 PM IST

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਮੇਘਾਲਿਆ ਸਰਕਾਰ (Government of Meghalaya) ਵੱਲੋਂ ਸ਼ਿਲਾਂਗ ਵਸਦੇ ਸਿੱਖਾਂ (Sikhs living in Shillong) ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਜਿੱਥੇ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕੀਤਾ ਸੀ ਉਥੇ ਹੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਹੁਣ ਟਵੀਟ ਕਰਕੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਭੂ ਮਾਫੀਆ ਦੇ ਦਬਾਅ ਹੇਠ ਲੰਬੇ ਸਮੇਂ ਤੋ ਵਸਦੇ ਸਿੱਖਾਂ ਨੂੰ ਉਜਾੜਨਾ ਬਹੁਤ ਹੀ ਨਿੰਦਣਯੋਗ ਘਟਨਾ ਹੈ। ਮੈਂ ਇਸ ਮੁੱਦੇ ਦੇ ਸਬੰਧ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ (Conrad Sangma) ਨੂੰ ਚਿੱਠੀ ਲਿੱਖ ਕੇ ਰੋਸ ਜ਼ਾਹਿਰ ਕਰਾਂਗਾ।’

ਸੁਖਜਿੰਦਰ ਸਿੰਘ ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ

ਇਹ ਵੀ ਪੜੋ: ਜੰਮੂ -ਕਸ਼ਮੀਰ: ਵੱਖ-ਵੱਖ ਮੁੱਠਭੇੜਾਂ ‘ਚ 2 ਅੱਤਵਾਦੀ ਢੇਰ

ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਦੀ ਅਗਵਾਈ ਵਿੱਚ ਪੰਜਾਬ ਸਰਕਾਰ (Government of Punjab) ਦੇ ਵਫਦ ਵੱਲੋਂ ਸ਼ਿਲਾਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।

ਉਥੇ ਹੀ ਇਸ ਮਾਮਲੇ ਵਿੱਚ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ (Former Union Minister) ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਟਵੀਟ ਕਰ ਰੋਸ ਜਾਹਿਰ ਕੀਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਸ਼ਿਲਾਂਗ ਦੇ ਪੰਜਾਬੀ ਲੇਨ ਵਿੱਚ 350 ਸਿੱਖ ਪਰਿਵਾਰਾਂ ਨੂੰ ਮੇਘਾਲਿਆ ਸਰਕਾਰ (Government of Meghalaya) ਵੱਲੋਂ ਬੇਦਖ਼ਲ ਕੀਤਾ ਜਾ ਰਿਹਾ ਹੈ, ਹਾਲਾਂਕਿ 2019 ਦੇ ਹਾਈ ਕੋਰਟ ਦੇ ਫੈਸਲੇ ਨੇ ਯਥਾਰਥ ਦੀ ਪ੍ਰਵਾਨਗੀ ਦਿੱਤੀ ਹੈ। ਮੈਂ ਤਾਕੀਦ ਕਰਦੀ ਹਾਂ ਭਾਰਤ ਦਾ ਐਚਐਮਓ ਇਸ ਮਾਮਲੇ ਵਿੱਚ ਦਖਲ ਦੇਵੇ ਅਤੇ ਉਨ੍ਹਾਂ ਲੋਕਾਂ ਨੂੰ ਜ਼ਬਰਦਸਤੀ ਕੱਢਣ ਤੋਂ ਰੋਕਿਆ ਜਾਵੇ ਜੋ 200 ਸਾਲਾਂ ਤੋਂ ਵੱਧ ਸਮੇਂ ਤੋਂ ਉਥੇ ਸ਼ਾਂਤੀ ਨਾਲ ਰਹਿ ਰਹੇ ਹਨ।

ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੰਗਿਆ ਜਵਾਬ

ਉਥੇ ਹੀ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮੇਘਾਲਿਆ ਸਰਕਾਰ (Government of Meghalaya) ਨੂੰ ਇਸ ਸਬੰਧੀ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।

1853 ਵਿੱਚ ਬ੍ਰਿਟਿਸ਼ ਸ਼ਾਸਕਾਂ ਨੇ ਵਸਾਏ ਸੀ 300 ਸਿੱਖ ਪਰਿਵਾਰ

ਮਾਵਲਾਂਗ ਦੀ ਹਰਿਜਨ ਕਲੋਨੀ ਵਿੱਚ 300 ਸਿੱਖ ਪਰਿਵਾਰ ਹਨ ਜੋ ਬ੍ਰਿਟਿਸ਼ ਸ਼ਾਸਕਾਂ ਵੱਲੋਂ 1853 ਵਿੱਚ ਮੇਘਾਲਿਆ ਲਿਆਂਦੇ ਗਏ ਸਨ। ਜੋ ਮੁੱਖ ਤੌਰ 'ਤੇ ਕਾਰੋਬਾਰ ਅਤੇ ਸਫਾਈ ਦਾ ਕੰਮ ਕਰਦੇ ਸਨ। ਅਜੇ ਵੀ ਸਿੱਖ ਪਰਿਵਾਰਾਂ ਦੇ ਵੰਸ਼ਜ ਹਨ ਜਿਨ੍ਹਾਂ ਦੀ ਆਬਾਦੀ ਲਗਭਗ 2500 ਹੋ ਗਈ ਹੈ ਅਤੇ ਸਾਰੇ ਇਸ ਬਸਤੀ ਵਿੱਚ ਰਹਿੰਦੇ ਹਨ।

ਇਹ ਵੀ ਪੜੋ: Lakhimpur Violence Case: ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਸਾਲ 2018 ਵਿੱਚ ਹੋਈ ਸੀ ਹਿੰਸਾ

ਜ਼ਿਕਰਯੋਗ ਹੈ ਕਿ ਸਾਲ 2018 ਵਿੱਚ, ਸਰਕਾਰ ਵੱਲੋਂ ਕਥਿਤ ਤੌਰ 'ਤੇ ਹਰਿਜਨ ਕਲੋਨੀ ਦੇ ਨਿਵਾਸੀਆਂ ਨੂੰ ਕੱਢਣ ਦੀਆਂ 'ਕੋਸ਼ਿਸ਼ਾਂ' ਕੀਤੇ ਜਾਣ ਤੋਂ ਬਾਅਦ ਸਥਾਨਕ ਖਾਸੀ ਅਤੇ ਸਿੱਖ ਵਸਨੀਕਾਂ ਦਰਮਿਆਨ ਹਿੰਸਕ ਝੜਪਾਂ ਹੋਈਆਂ। ਹਾਲਾਂਕਿ, ਇਹ ਝਗੜਾ ਇੱਕ ਸਿੱਖ ਨਿਵਾਸੀ ਅਤੇ ਇੱਕ ਸਥਾਨਕ ਬੱਸ ਕੰਡਕਟਰ ਵਿਚਕਾਰ ਵਿਵਾਦ ਨਾਲ ਸ਼ੁਰੂ ਹੋਇਆ ਸੀ। ਸਥਿਤੀ ਹਿੰਸਕ ਹੋ ਗਈ ਜਦੋਂ ਸਥਾਨਕ ਲੋਕਾਂ ਨੇ ਕਲੋਨੀ ਦੇ ਵਸਨੀਕਾਂ 'ਤੇ ਹਮਲਾ ਕਰ ਦਿੱਤਾ ਅਤੇ ਕੁਝ ਦੁਕਾਨਾਂ ਨੂੰ ਅੱਗ ਲਾ ਦਿੱਤੀ। ਸਥਿਤੀ ਨੂੰ ਕੰਟਰੋਲ ਕਰਨ ਲਈ ਰਾਜਪਾਲ ਨੂੰ ਕਈ ਦਿਨਾਂ ਲਈ ਕਰਫਿਊ ਲਗਾਉਣ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਲਈ ਮਜਬੂਰ ਹੋਣਾ ਪਿਆ। ਇਸ ਤੋਂ ਬਾਅਦ ਵੀ ਕਈ ਦਿਨਾਂ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ।

Last Updated : Oct 11, 2021, 1:57 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.