ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਹੈ ਕਿ ਆਈਪੀਐਸ ਕੈਡਰ ਦੇ ਨਿਯਮਾਂ ਦੇ ਅਨੁਸਾਰ ਰਾਜ ਨੂੰ ਵਿਵਾਦ ਦੀ ਸਥਿਤੀ ਵਿੱਚ ਕੇਂਦਰ ਕਹਿਣਾ ਮੰਨਣਾ ਪਵੇਗਾ।
ਗ੍ਰਹਿ ਮੰਤਰਾਲੇ ਨੇ ਪਹਿਲਾਂ ਹੀ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ, ਜਿਨ੍ਹਾਂ ਵਿੱਚ ਭੋਲਾਨਾਥ ਪਾਂਡੇ ਨੂੰ ਬੀਪੀਆਰਡੀ ਦਾ ਐਸਪੀ ਨਿਯੁਕਤ ਕੀਤਾ ਗਿਆ ਹੈ, ਪ੍ਰਵੀਨ ਤ੍ਰਿਪਾਠੀ ਨੂੰ ਐਸਐਸਬੀ ਦਾ ਡੀਆਈਜੀ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਰਾਜੀਵ ਮਿਸ਼ਰਾ ਨੂੰ ਆਈਟੀਬੀਪੀ ਦਾ ਆਈਜੀ ਨਿਯੁਕਤ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਸੀ ਅਤੇ ਉਨ੍ਹਾਂ ਦੀ ਤਰੁੰਤ ਕੰਮ ਤੋਂ ਛੁੱਟੀ ਕੀਤੀ ਜਾਵੇ।
ਮੰਤਰਾਲੇ ਨੇ ਕਿਹਾ ਕਿ ਭੋਲਾਨਾਥ ਪਾਂਡੇ ਨੂੰ ਬਿਊਰੋ ਆਫ਼ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵਿੱਚ ਐਸਪੀ, ਪ੍ਰਵੀਨ ਤ੍ਰਿਪਾਠੀ ਨੂੰ ਸ਼ਾਸਤਰ ਸੀਮਾ ਬੱਲ ਵਿੱਚ ਡੀਆਈਜੀ ਅਤੇ ਰਾਜੀਵ ਮਿਸ਼ਰਾ ਨੂੰ ਇੰਡੋ-ਤਿੱਬਤੀ ਬਾਰਡਰ ਪੁਲਿਸ ਵਿੱਚ ਆਈਜੀ ਨਿਯੁਕਤ ਕੀਤਾ ਗਿਆ ਹੈ। ਪੱਤਰ ਦੀ ਇਕ ਕਾਪੀ ਪੱਛਮੀ ਬੰਗਾਲ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਵੀ ਭੇਜੀ ਗਈ ਹੈ।
ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਨੇ ਪਿਛਲੇ ਹਫ਼ਤੇ ਭਾਜਪਾ ਪ੍ਰਧਾਨ ਜੇ ਪੀ ਨੱਡਾ ਦੇ ਕਾਫ਼ਲੇ ‘ਤੇ ਹੋਏ ਹਮਲੇ ਤੋਂ ਬਾਅਦ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਕੇਂਦਰੀ ਡੈਪੂਟੇਸ਼ਨ ‘ਚ ਸ਼ਾਮਲ ਹੋਣ ਲਈ ਨਿਰਦੇਸ਼ ਦਿੱਤੇ ਸਨ।