ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਅੱਜ ਕੁਝ ਸਥਾਨਾਂ 'ਤੇ ਬੱਦਲਵਾਈ ਅਤੇ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਕਈ ਥਾਈ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜੋ: ਸਿੱਧੂ ਦੇ ਸਲਾਹਕਾਰਾਂ ਨੂੰ ਲੈ ਕੇ ਤਿਵਾੜੀ ਦੀ ਰਾਵਤ ਨੂੰ ਅਪੀਲ
ਇਸ ਤੋਂ ਇਲਾਵਾ ਹਰਿਆਣਾ ਦੇ ਰਾਜੌਂਦ, ਬਾਗਪਤ, ਖੇੜਾ, ਮੋਦੀਨਗਰ, ਕਿਥੋਰ, ਪਿਲਖੁਆ, ਹਾਪੁੜ, ਗੁਲਾਵਤੀ, ਸੀਆਨਾ, ਸੰਭਲ, ਸਿਕੰਦਰਾਬਾਦ, ਚੰਦੌਸੀ, ਜਹਾਂਗੀਰਾਬਾਦ, ਅਨੁਪਸ਼ਹਿਰ, ਬਹੋਜੋਈ, ਸ਼ਿਕਾਰਪੁਰ, ਦੇਬਾਈ, ਨਰੋਰਾ ਅਤੇ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
ਇਸ ਦੇ ਨਾਲ ਹੀ ਵਿਭਾਗ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਐਤਵਾਰ ਸਵੇਰੇ ਮੀਂਹ ਪਿਆ ਅਤੇ ਘੱਟੋ ਘੱਟ ਤਾਪਮਾਨ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦੇ ਆਮ ਤਾਪਮਾਨ ਤੋਂ ਦੋ ਡਿਗਰੀ ਘੱਟ ਹੈ। ਸਵੇਰੇ 8.30 ਵਜੇ ਨਮੀ 92 ਫ਼ੀਸਦੀ ਦਰਜ ਕੀਤੀ ਗਈ। ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 9.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਿਆ ਮੀਂਹ
ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬਹੁਤ ਤੇਜ਼ ਮੀਂਹ ਪਿਆ ਤੇ ਹਰ ਪਾਸੇ ਪਾਣੀ-ਪਾਣੀ ਕਰ ਦਿੱਤਾ।
ਰਾਸ਼ਟਰੀ ਰਾਜਧਾਨੀ ਵਿੱਚ ਸੋਮਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ
ਆਈਐਮਡੀ ਨੇ ਸੋਮਵਾਰ ਨੂੰ ਕੁਝ ਥਾਵਾਂ 'ਤੇ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 35 ਅਤੇ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਘੱਟੋ ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਰਿਹਾ
ਸ਼ਨੀਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਮੌਸਮ ਦੇ ਆਮ ਤਾਪਮਾਨ ਤੋਂ ਇੱਕ ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਘੱਟੋ ਘੱਟ ਤਾਪਮਾਨ 23.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦੇ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।
ਇਹ ਵੀ ਪੜੋ: ਮੀਂਹ ਪੈਣ ਤੋਂ ਬਾਅਦ ਪਾਣੀ ‘ਚ ਡੁੱਬਿਆ ਪੰਜਾਬ ਦਾ ਇਹ ਜ਼ਿਲ੍ਹਾ