ETV Bharat / bharat

ਅਚਾਨਕ ਦਿੱਲੀ ਪਹੁੰਚੇ ਚੰਨੀ, ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ...!

author img

By

Published : Apr 7, 2022, 1:14 PM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀਰਵਾਰ ਨੂੰ ਅਚਾਨਕ ਦਿੱਲੀ ਪਹੁੰਚ ਗਏ। ਇੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਪੜ੍ਹੋ ਪੂਰੀ ਖ਼ਬਰ ...

Charanjit Channi arrives in Delhi and meets Rahul Gandhi

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀਰਵਾਰ ਨੂੰ ਅਚਾਨਕ ਦਿੱਲੀ ਪਹੁੰਚ ਗਏ। ਇੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਚੰਨੀ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ 'ਤੇ ਵੀ ਤੰਜ਼ ਕੱਸਿਆ। ਪੰਜਾਬ 'ਚ ਲਗਾਤਾਰ ਹੋ ਰਹੇ ਕਤਲਾਂ 'ਤੇ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਲੋਕ ਬਦਲਾਅ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਬਦਲਾਅ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

ਚੰਨੀ ਨੂੰ ਪੰਜਾਬ 'ਚ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਹੁਣ ਤੱਕ ਸੂਬੇ ਵਿੱਚ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨਹੀਂ ਹੋਈ ਹੈ। ਹਾਲਾਂਕਿ ਚੰਨੀ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਉਹ ਅਹੁਦਾ ਚਾਹੁੰਦੇ ਹਨ। ਉਹ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਦੱਸ ਦਈਏ ਕਿ ਨਤੀਜਿਆਂ ਤੋਂ ਬਾਅਦ ਇਹ ਚੰਨੀ ਦੀ ਰਾਹੁਲ ਗਾਂਧੀ ਨਾਲ ਪਹਿਲੀ ਮੁਲਾਕਾਤ ਹੈ।

ਦੱਸ ਦਈਏ ਕਿ ਪੰਜਾਬ 'ਚ ਚਰਨਜੀਤ ਚੰਨੀ 'ਤੇ ਕਾਂਗਰਸ ਨੇ ਪੂਰੀ ਦਾਅ ਖੇਡੀ ਸੀ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਇਸ ਦੇ ਲਈ ਸੁਨੀਲ ਜਾਖੜ, ਸੁਖਜਿੰਦਰ ਰੰਧਾਵਾ ਅਤੇ ਨਵਜੋਤ ਸਿੱਧੂ ਨੂੰ ਪਾਸੇ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਚੰਨੀ ਦੇ 111 ਦਿਨਾਂ ਦੇ ਕਾਰਜਕਾਲ 'ਤੇ ਚੋਣ ਲੜੀ ਗਈ। ਰਾਹੁਲ ਗਾਂਧੀ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਇਸ ਦੇ ਬਾਵਜੂਦ ਇਹ 18 ਸੀਟਾਂ ਤੱਕ ਸਿਮਟ ਗਈ। ਚੰਨੀ ਆਪ ਚਮਕੌਰ ਸਾਹਿਬ ਅਤੇ ਭਦੌੜ ਸੀਟ ਤੋਂ ਚੋਣ ਹਾਰ ਗਏ ਸਨ।

ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ ਸਿੱਧੂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.