ETV Bharat / bharat

ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਕੈਨੇਡਾ 'ਚ ਰਹਿ ਰਹੇ ਵਿਅਕਤੀ ਖਿਲਾਫ਼ ਚਾਰਜਸ਼ੀਟ ਦਾਇਰ - ਚਾਰਜਸ਼ੀਟ

ਐਨਆਈਏ (NIA) ਨੇ ਵੀਰਵਾਰ ਨੂੰ ਇੱਥੇ ਇੱਕ ਵਿਸ਼ੇਸ਼ ਅਦਾਲਤ ਵਿੱਚ ਇੱਕ ਕੈਨੇਡੀਅਨ ਅੱਤਵਾਦੀ ਵਿਰੁੱਧ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ-ਬਾਰੂਦ ਮੰਗਵਾ ਕੇ ਭਾਰਤ ਵਿੱਚ ਹਮਲਿਆਂ ਦੀ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਲਈ ਚਾਰਜਸ਼ੀਟ ਦਾਇਰ ਕੀਤੀ।

ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਕੈਨੇਡਾ 'ਚ ਰਹਿ ਰਹੇ ਅੱਤਵਾਦੀ ਖਿਲਾਫ ਚਾਰਜਸ਼ੀਟ ਦਾਇਰ

author img

By

Published : Nov 25, 2021, 9:56 PM IST

ਨਵੀਂ ਦਿੱਲੀ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਇੱਥੇ ਇੱਕ ਵਿਸ਼ੇਸ਼ ਅਦਾਲਤ ਵਿੱਚ ਇੱਕ ਕੈਨੇਡਾ ਦੇ ਅੱਤਵਾਦੀ ਵਿਰੁੱਧ ਪਾਕਿਸਤਾਨ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਪ੍ਰਬੰਧ ਕਰਕੇ ਭਾਰਤ ਵਿੱਚ ਹਮਲੇ ਦੀ ਸਾਜ਼ਿਸ਼ ਵਿੱਚ ਕਥਿਤ ਤੌਰ 'ਤੇ ਸ਼ਾਮਿਲ ਹੋਣ ਦੇ ਦੋਸ਼ ਵਿੱਚ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਐਨਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਰਦੀਪ ਸਿੰਘ ਨਿੱਝਰ, ਜੋ ਕਿ ਮੂਲ ਰੂਪ ਵਿੱਚ ਜਲੰਧਰ ਦਾ ਵਸਨੀਕ ਹੈ ਅਤੇ ਵਰਤਮਾਨ ਵਿੱਚ ਕੈਨੇਡਾ ਦੇ ਸਰੀ ਵਿੱਚ ਰਹਿ ਰਿਹਾ ਹੈ, ਦੇ ਖਿਲਾਫ ਭਾਰਤੀ ਦੰਡਾਵਲੀ (IPC) ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੂੰ ਨਹੀਂ ਮਨਾ ਸਕੇ ਹਰੀਸ਼ ਚੌਧਰੀ, ਕਾਂਗਰਸ ’ਤੇ ਹਿੰਦੂ ਵੋਟ ਖਿਸਕਣ ਦਾ ਬਣਿਆ ਖਤਰਾ

ਉਨ੍ਹਾਂ ਕਿਹਾ ਕਿ ਇਹ ਮਾਮਲਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਨਿੱਝਰ ਅਤੇ ਹੋਰਾਂ ਵੱਲੋਂ ਭਾਰਤ ਵਿੱਚ ਅੱਤਵਾਦੀ ਹਮਲੇ ਕਰਨ ਦੀ ਸਾਜ਼ਿਸ਼ ਨਾਲ ਸਬੰਧਿਤ ਹੈ। ਅਧਿਕਾਰੀ ਨੇ ਕਿਹਾ ਕਿ ਨਿੱਝਰ ਪੰਜਾਬ ਵਿੱਚ ਨਿਸ਼ਾਨਾ ਕਤਲਾਂ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਹਮਦਰਦਾਂ ਦਾ ਇੱਕ ਨੈਟਵਰਕ ਵਿਕਸਤ ਕਰਕੇ ਵੱਖ-ਵੱਖ ਮਨੀ ਟ੍ਰਾਂਸਫਰ ਸਰਵਿਸ ਸਕੀਮ (MTSS) ਸੇਵਾਵਾਂ ਅਤੇ ਹਵਾਲਾ ਚੈਨਲਾਂ ਰਾਹੀਂ ਭਾਰਤ ਨੂੰ ਪੈਸੇ ਭੇਜਦਾ ਸੀ। ਆਪਣੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਲਈ ਨਿੱਝਰ ਪਾਕਿਸਤਾਨ ਵਿਚ ਰਹਿੰਦੇ ਸਹਿਯੋਗੀਆਂ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

NIA ਅਧਿਕਾਰੀ ਨੇ ਕਿਹਾ ਕਿ ਨਿੱਝਰ 'ਸਿੱਖਸ ਫਾਰ ਜਸਟਿਸ' ਨਾਲ ਵੀ ਜੁੜਿਆ ਹੋਇਆ ਹੈ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵੱਖਰੇ 'ਖਾਲਿਸਤਾਨ' ਦੇ ਹੱਕ ਵਿੱਚ ਕੱਟੜਪੰਥੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਅਧਿਕਾਰੀ ਨੇ ਕਿਹਾ ਕਿ ਨਿੱਝਰ ਸੋਸ਼ਲ ਮੀਡੀਆ 'ਤੇ ਪੋਸਟਾਂ, ਆਡੀਓਜ਼, ਵੀਡੀਓਜ਼ ਸਮੇਤ ਵੱਖ-ਵੱਖ ਸੰਦੇਸ਼ਾਂ ਰਾਹੀਂ ਸਿੱਖਾਂ ਵਿਚ ਵੱਖਵਾਦੀ ਭਾਵਨਾਵਾਂ ਨੂੰ ਭੜਕਾਉਣ, ਭਾਰਤ ਸਰਕਾਰ ਵਿਰੁੱਧ ਅੰਦੋਲਨ ਕਰਨ ਅਤੇ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਦਾ ਹੈ। NIA ਅਧਿਕਾਰੀ ਨੇ ਕਿਹਾ ਕਿ ਨਿੱਝਰ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 'ਅੱਤਵਾਦੀ' ਘੋਸ਼ਿਤ ਕੀਤਾ ਗਿਆ ਹੈ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.