ਨਵੀਂ ਦਿੱਲੀ: ਗੋਕੁਲਪੁਰੀ ਦੀਆਂ ਝੁੱਗੀਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ, ਉਨ੍ਹਾਂ ਕਿਹਾ ਕਿ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਗੋਕੁਲਪੁਰੀ ਅਗਨੀ ਕਾਂਡ 'ਤੇ ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਆਵਜ਼ਾ ਇੱਕ-ਦੋ ਦਿਨ੍ਹਾਂ ਵਿੱਚ ਪੀੜਤਾਂ ਨੂੰ ਦੇ ਦਿੱਤਾ ਜਾਵੇਗਾ। ਦੱਸ ਦੇਈਏ ਕਿ ਉੱਤਰ ਪੂਰਬੀ ਦਿੱਲੀ ਦੇ ਗੋਕੁਲਪੁਰ ਪਿੰਡ ਵਿੱਚ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਸੀ। ਪੀੜਤ ਪਰਿਵਾਰਾਂ ਨੂੰ ਮਿਲਣ ਲਈ ਲੋਕ ਨੁਮਾਇੰਦੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ: ਦਿੱਲੀ ’ਚ ਅੱਗ ਦਾ ਤਾਂਡਵ, 7 ਦੀ ਮੌਤ