ETV Bharat / bharat

ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਪੁਜਾਰੀ ਦਾ ਦੇਹਾਂਤ, ਉਪ ਰਾਜਪਾਲ ਨੇ ਪ੍ਰਗਟਾਇਆ ਸੋਗ

ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਪੁਜਾਰੀ ਦਾ ਦੇਹਾਂਤ ਹੋ ਗਿਆ ਹੈ। ਉਹ 85 ਸਾਲਾਂ ਦੇ ਸਨ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਪੁਜਾਰੀ ਦਾ ਦੇਹਾਂਤ

author img

By

Published : May 21, 2022, 5:32 PM IST

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਮੁੱਖ ਪੁਜਾਰੀ ਅਮੀਰ ਚੰਦ ਦਾ ਸ਼ਨੀਵਾਰ ਨੂੰ ਉਨ੍ਹਾਂ ਦੇ ਘਰ 'ਚ ਦੇਹਾਂਤ ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 85 ਸਾਲਾ 'ਪ੍ਰਥਮ ਪੁਜਾਰੀ' ਦੀ ਕਟੜਾ ਸਥਿਤ ਰਿਹਾਇਸ਼ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਲਗੰਗਾ 'ਚ ਕੀਤਾ ਜਾਵੇਗਾ। ਉਪ ਰਾਜਪਾਲ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (ਐੱਮਐੱਮਵੀਡੀਐੱਸਬੀ) ਦੇ ਚੇਅਰਮੈਨ ਮਨੋਜ ਸਿਨਹਾ ਨੇ ਪੁਜਾਰੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਪ ਰਾਜਪਾਲ ਨੇ ਇੱਕ ਟਵੀਟ ਵਿੱਚ ਕਿਹਾ, 'ਮਾਤਾ ਵੈਸ਼ਨੋ ਦੇਵੀ ਜੀ ਦੇ ਮੁੱਖ ਪੁਜਾਰੀ ਅਮੀਰ ਚੰਦ ਜੀ ਦੇ ਦੇਹਾਂਤ ਦੀ ਖਬਰ ਬਹੁਤ ਦੁਖਦਾਈ ਹੈ। ਮੈਂ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਦੁਖੀ ਪਰਿਵਾਰ ਅਤੇ ਪੈਰੋਕਾਰਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ, ਓਮ ਸ਼ਾਂਤੀ।

ਇਹ ਵੀ ਪੜ੍ਹੋ: ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਇਤਿਹਾਸ ਦੇ ਪ੍ਰੋਫੈਸਰ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਕੀਤਾ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.