ਕੁੱਲੂ (ਹਿਮਾਚਲ ਪ੍ਰਦੇਸ਼): ਐਸਪੀ ਕੁੱਲੂ ਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਸੁਰੱਖਿਆ ਅਧਿਕਾਰੀ ਵਿਚਾਲੇ ਝੜਪ ਹੋ ਗਈ। ਦੋਵੇਂ ਅਧਿਕਾਰੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਸੀਐਮ ਜੈਰਾਮ ਦੇ ਕਾਫਲੇ ਵਿੱਚ ਮੌਜੂਦ ਸਨ। ਜੋ ਭੂੰਤਰ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਸਵਾਗਤ ਲਈ ਪਹੁੰਚੇ ਸਨ।
ਇਹ ਵੀ ਪੜੋ: Punjab Congress Conflict: 2 ਦਿਨ ਦਿੱਲੀ ’ਚ ਰਹਿ ਹਾਈਕਮਾਨ ਨੂੰ ਬਿਨਾਂ ਮਿਲੇ ਪਰਤੇ ਕੈਪਟਨ
ਕੇਂਦਰੀ ਮੰਤਰੀ ਸਾਹਮਣੇ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ
ਦੱਸ ਦਈਏ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਸਵਾਗਤ ਕਰਨ ਲਈ ਭੂੰਤਰ ਏਅਰਪੋਰਟ ਪਹੁੰਚੇ ਸਨ। ਜਿਥੇ ਰਸਤੇ ਵਿੱਚ ਫੋਰਲੇਨ ਕਿਸਾਨ ਸੰਘ ਇਹਨਾਂ ਨੂੰ ਘੇਰ ਲਿਆ ਤੇ ਕੇਂਦਰ ਮੰਤਰੀ ਨਿਤਿਨ ਗਡਕਰੀ ਨੂੰ ਕਿਸਾਨ ਮਿਲਣ ਪਹੁੰਚ ਗਏ ਤੇ ਇਸੇ ਦੌਰਾਨ ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਆਪਣੇ ਗੱਡੀ ਵਿੱਚੋਂ ਉਤਰ ਕੇ ਆ ਗਏ।
ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਦੇ ਸਾਹਮਣੇ ਐਸਪੀ ਕੁੱਲੂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਝੜਪ
ਇਸ ਦੌਰਾਨ ਸਥਾਨਕ ਲੋਕਾਂ ਨੇ ਸਰਕਾਰ ਦੇ ਕੰਮਕਾਜ ਤੋਂ ਨਿਸ਼ਾਰਾ ਜ਼ਾਹਰ ਕੀਤੀ ਤੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ ਤੇ ਇਸ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਇਸ ਦੌਰਾਨ ਅਚਾਨਕ ਮੁੱਖ ਮੰਤਰੀ ਦੀ ਕਾਰ ਅਤੇ ਐਸਪੀ ਕੁੱਲੂ ਦੇ ਪਿੱਛੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ। ਇਸ ਟਕਰਾਅ ਦੇ ਮੱਦੇਨਜ਼ਰ ਸਥਾਨਕ ਲੋਕਾਂ ਨੇ ਐਸਪੀ ਕੁੱਲੂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕਰਨੀ ਸ਼ੁਰੂ ਕਰ ਦਿੱਤੀ।
ਸਥਾਨਕ ਲੋਕਾਂ ਨੇ ਵੀ ਕੀਤੀ ਨਾਅਰੇਬਾਜ਼ੀ
ਸਥਾਨਕ ਲੋਕਾਂ ਨੇ ਝੜਪ ਦੌਰਾਨ ਆਪਣਾ ਗੁੱਸਾ ਜ਼ਾਹਰ ਕਰਦੇ ਹੋਏ ਐਸਪੀ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜੋ: ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਟਰੱਕ ਆਪ੍ਰੇਟਰ