ETV Bharat / bharat

CM ਕੇਜਰੀਵਾਲ ਨੇ 'ਆਪ' ਵਿਧਾਇਕਾਂ ਦੀ ਬੁਲਾਈ ਮੀਟਿੰਗ, ਭਾਜਪਾ ਪ੍ਰਧਾਨ ਦੇ ਘਰ ਤੇ ਦਫਤਰ 'ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ!

ਨਗਰ ਨਿਗਮ ਵੱਲੋਂ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ’ਤੇ ਸਿਆਸਤ ਜਾਰੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਗਮ ਦੀ ਕਬਜ਼ਿਆਂ ਵਿਰੋਧੀ ਕਾਰਵਾਈ ਬਾਰੇ ਰਣਨੀਤੀ ਬਣਾਉਣ ਲਈ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। 'ਆਪ' ਨੇ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੇ ਘਰ ਅਤੇ ਦਫ਼ਤਰ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਇਸ 'ਤੇ ਬੁਲਡੋਜ਼ਰ ਚਲਾਉਣ ਦੀ ਮੰਗ ਕੀਤੀ ਹੈ।

CM ਕੇਜਰੀਵਾਲ ਨੇ 'ਆਪ' ਵਿਧਾਇਕਾਂ ਦੀ ਬੁਲਾਈ ਮੀਟਿੰਗ

author img

By

Published : May 13, 2022, 6:13 PM IST

ਨਵੀਂ ਦਿੱਲੀ: ਦਿੱਲੀ 'ਚ ਨਗਰ ਨਿਗਮ ਵਲੋਂ ਕਬਜ਼ੇ ਹਟਾਉਣ ਲਈ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਵੱਲੋਂ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ’ਤੇ ਸਿਆਸਤ ਜਾਰੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਗਮ ਦੀ ਕਬਜ਼ਿਆਂ ਵਿਰੋਧੀ ਕਾਰਵਾਈ ਬਾਰੇ ਰਣਨੀਤੀ ਬਣਾਉਣ ਲਈ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ।

ਇਸ ਤੋਂ ਪਹਿਲਾਂ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਵਿੱਚ ਨਗਰ ਨਿਗਮ ਦੀ ਸੱਤਾ ਵਿੱਚ ਕਾਬਜ਼ ਭਾਜਪਾ ਵੱਲੋਂ ਬੁਲਡੋਜ਼ਰ ਦੀ ਕਾਰਵਾਈ ਬਾਰੇ ਇੱਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁਲਡੋਜ਼ਰ ਦੀ ਕਾਰਵਾਈ 'ਤੇ ਦਖਲ ਦੇਣ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਨਗਰ ਨਿਗਮ ਦੇ ਇੰਚਾਰਜ ਦੁਰਗੇਸ਼ ਪਾਠਕ ਨੇ ਕਿਹਾ ਕਿ ਨਿਗਮ ਦੀ ਸੱਤਾ 'ਤੇ ਕਾਬਜ਼ ਭਾਜਪਾ ਦਿੱਲੀ ਵਾਸੀਆਂ ਨੂੰ ਬੁਲਡੋਜ਼ਰਾਂ ਰਾਹੀਂ ਕਬਜ਼ੇ ਹਟਾਉਣ ਦੇ ਨਾਂ 'ਤੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਦਾ ਘਰ ਅਤੇ ਦਫ਼ਤਰ ਗੈਰ-ਕਾਨੂੰਨੀ ਢੰਗ ਨਾਲ ਬਣਿਆ ਹੋਇਆ ਹੈ।

ਦੁਰਗੇਸ਼ ਪਾਠਕ ਨੇ ਦੱਸਿਆ ਕਿ ਇਸ ਸਬੰਧੀ ਮੇਅਰ ਤੇ ਕਮਿਸ਼ਨਰ ਨੂੰ ਵੀ ਸ਼ਿਕਾਇਤ ਕਰਕੇ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਇਸ ਦੌਰਾਨ ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਵੱਲੋਂ ਨਗਰ ਨਿਗਮ ’ਚੋਂ ਕੀਤੇ ਗਏ ਕਬਜ਼ੇ ਹਟਾਉਣ ਲਈ 11 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਹੈ। ‘ਆਪ’ ਦੇ ਨਗਰ ਨਿਗਮ ਇੰਚਾਰਜ ਦੁਰਗੇਸ਼ ਪਾਠਕ ਨੇ ਕਿਹਾ ਕਿ ਜੇਕਰ ਸਵੇਰੇ 11 ਵਜੇ ਤੱਕ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਦੇ ਕਬਜ਼ੇ ਨੂੰ ਨਾ ਹਟਾਇਆ ਗਿਆ ਤਾਂ ਆਮ ਆਦਮੀ ਪਾਰਟੀ ਬੁਲਡੋਜ਼ਰ ਨਾਲ ਘਰ ਅਤੇ ਦਫ਼ਤਰ (ਕਬਜ਼ਿਆਂ) ਨੂੰ ਢਾਹ ਦੇਵੇਗੀ।

ਇਹ ਵੀ ਪੜ੍ਹੋ: ਚੀਤੇ ਦੇ ਬੱਚੇ ਨੂੰ ਬਿੱਲੀ ਦਾ ਬੱਚਾ ਸਮਝ ਘਰ ਲੈ ਆਈ ਬੱਚੀ

ETV Bharat Logo

Copyright © 2024 Ushodaya Enterprises Pvt. Ltd., All Rights Reserved.