ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕਰਨ ਲਈ ਪਹੁੰਚੇ ਹਨ। ਦੱਸ ਦਈਏ ਕਿ ਪੰਜਾਬ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਤੋਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਦਾ ਮਾਮਲਾ ਕਾਫ਼ੀ ਭੱਖ ਚੁੱਕਾ ਹੈ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਵੀ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਦੱਸ ਦਈਏ ਕਿ ਬੈਠਕ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਚ ਹੋਈ। ਮੀਟਿੰਗ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ ਉੱਤੇ ਚਰਚਾ ਹੋਵੇਗੀ। ਦੱਸ ਦਈਏ ਕਿ ਇਸ ਵਿਚਾਲੇ ਸੀਐਮ ਮਾਨ ਨੇ ਪੁਰਾਣੀ ਪੈਨਸ਼ਨ ਪ੍ਰਣਾਲੀ ਦੀ ਬਹਾਲੀ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'
-
My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022 " class="align-text-top noRightClick twitterSection" data="
">My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022My government is considering reverting to the Old Pension System (OPS). I have asked my Chief Secretary to study the feasibility and modalities of it’s implementation. We stand committed to the welfare of our employees.
— Bhagwant Mann (@BhagwantMann) September 19, 2022
ਇਸ ਤੋਂ ਅਰਵਿੰਦ ਕੇਜਰੀਵਾਲ ਵੀ ਇਸ ਟਵੀਟ ਦਾ ਜਵਾਬ ਦਿੰਦਿਆ, ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ 'ਵਾਹ! ਇੱਕ ਵਧੀਆ ਫੈਸਲਾ, ਭਾਰਤ ਭਰ ਦੇ ਸਾਰੇ ਸਰਕਾਰੀ ਕਰਮਚਾਰੀ ਚਾਹੁੰਦੇ ਹਨ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ।'
-
Wow! A great decision. All govt employees across India want Old pension scheme to be restored. https://t.co/rOll0SY5CU
— Arvind Kejriwal (@ArvindKejriwal) September 19, 2022 " class="align-text-top noRightClick twitterSection" data="
">Wow! A great decision. All govt employees across India want Old pension scheme to be restored. https://t.co/rOll0SY5CU
— Arvind Kejriwal (@ArvindKejriwal) September 19, 2022Wow! A great decision. All govt employees across India want Old pension scheme to be restored. https://t.co/rOll0SY5CU
— Arvind Kejriwal (@ArvindKejriwal) September 19, 2022
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਜਰਮਨੀ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਇਹ ਅਰਵਿੰਦ ਕੇਜਰੀਵਾਲ ਨਾਲ ਪਹਿਲੀ ਮੀਟਿੰਗ ਹੈ।