ETV Bharat / bharat

SGPC ਦੇ ਨੋਟਿਸ 'ਤੇ CM ਜੈਰਾਮ ਠਾਕੁਰ ਦਾ ਵੱਡਾ ਬਿਆਨ - ਜੈਰਾਮ ਠਾਕੁਰ ਨੂੰ ਨੋਟਿਸ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਝੰਡੇ ਨੂੰ ਲੈਕੇ ਛਿੜੇ ਵਿਵਾਦ ਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਨੋਟਿਸ ਜਾਰੀ (sgpc issued notice to cm jairam) ਕੀਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਸੀਐਮ ਜੈ ਰਾਮ ਠਾਕੁਰ ਨੇ ਕਿਹਾ ਕਿ ਅਜਿਹੇ ਕਿਸੇ ਨੋਟਿਸ ਦੀ ਕੋਈ ਜਾਣਕਾਰੀ ਨਹੀਂ ਹੈ।

ਸਿੱਖ ਝੰਡੇ ਤੇ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈਕੇ ਵੱਡਾ ਵਿਵਾਦ

author img

By

Published : Mar 24, 2022, 3:24 PM IST

ਸ਼ਿਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਝੰਡੇ ਨੂੰ ਲੈਕੇ ਸ਼ੁਰੂ ਹੋਏ ਵਿਵਾਦ 'ਤੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਤੇ ਸੀਐਮ ਜੈ ਰਾਮ ਠਾਕੁਰ ਨੇ ਕਿਹਾ ਕਿ ਅਜਿਹੇ ਕਿਸੇ ਨੋਟਿਸ ਦੀ ਕੋਈ ਜਾਣਕਾਰੀ ਨਹੀਂ ਹੈ। ਸੀਐਮ ਜੈਰਾਮ ਨੇ ਕਿਹਾ ਕਿ ਉਹ ਆਪਣੇ ਬਿਆਨ 'ਤੇ ਕਾਇਮ ਹਨ ਅਤੇ ਉਨ੍ਹਾਂ ਕੁਝ ਗਲਤ ਨਹੀਂ ਕਿਹਾ ਹੈ।

ਕੀ ਹੈ ਮਾਮਲਾ: ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਕੁਝ ਨੌਜਵਾਨ ਊਨਾ, ਮੰਡੀ ਅਤੇ ਕੁੱਲੂ 'ਚ ਆਪਣੇ ਵਾਹਨਾਂ ਤੇ ਸਿੱਖ ਝੰਡੇ ਲਾ ਕੇ ਆਏ ਸਨ, ਜਿਸ 'ਤੇ ਪੁਲਿਸ ਵੱਲੋਂ ਮੋਟਰ ਵਹੀਕਲ ਐਕਟ (cm jairam on banned) ਤਹਿਤ ਕਾਰਵਾਈ ਕੀਤੀ ਗਈ ਸੀ। ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਪੰਜਾਬ ਦੇ ਇਹ ਨੌਜਵਾਨ ਕੁਝ ਪੋਸਟਰ ਵੀ ਲੈ ਕੇ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਅਤੇ ਕੁਝ ਵਾਹਨਾਂ 'ਤੇ ਸਿੱਖ ਝੰਡੇ ਵੀ ਲਗਾਏ ਗਏ ਸਨ। ਜਿੰਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਸ ਤੋਂ ਬਾਅਦ ਹਿਮਾਚਲ 'ਚ ਪੁਲਿਸ ਦੀ ਕਾਰਵਾਈ ਦੇ ਖਿਲਾਫ਼ ਪੰਜਾਬ ਦੇ ਕੀਰਤਪੁਰ 'ਚ ਹਿਮਾਚਲ ਤੋਂ ਆ ਰਹੇ ਵਾਹਨਾਂ ਨੂੰ ਰੋਕੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਵੀਡੀਓ 'ਚ ਹਿਮਾਚਲ ਪ੍ਰਦੇਸ਼ ਤੋਂ ਆ ਰਹੇ ਵਾਹਨਾਂ ਨੂੰ ਰੁਕਦੇ ਦੇਖਿਆ ਜਾ ਸਕਦਾ ਹੈ।

SGPC ਦੇ ਨੋਟਿਸ 'ਤੇ CM ਜੈਰਾਮ ਠਾਕੁਰ ਦਾ ਵੱਡਾ ਬਿਆਨ

ਕੀ ਬੋਲੇ ਸੀਐਮ ਜੈਰਾਮ: ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਬਿਆਨ ਦਿੱਤਾ ਸੀ ਕਿ ਪੁਲਿਸ ਨੇ ਆਪਣਾ ਕੰਮ ਟ੍ਰੈਫਿਕ ਨਿਯਮਾਂ ਦੇ ਤਹਿਤ ਕੀਤਾ ਹੈ। ਇਸ ਤਰ੍ਹਾਂ ਝੰਡੇ ਵਾਲੇ ਵਾਹਨ ਚਲਾਉਣਾ ਨਿਯਮਾਂ ਦੇ ਵਿਰੁੱਧ ਹੈ। ਉਨ੍ਹਾਂ ਨੂੰ ਪੰਜਾਬ ਦੇ ਸ਼ਰਧਾਲੂਆਂ ਨੂੰ ਕੋਈ ਇਤਰਾਜ਼ ਨਹੀਂ, ਨਿਸ਼ਾਨ ਸਾਹਿਬ ਦੇ ਝੰਡੇ ਦਾ ਪੂਰਾ ਸਤਿਕਾਰ ਹੈ ਪਰ ਵਾਹਨਾਂ 'ਤੇ ਪਾਬੰਦੀਸ਼ੁਦਾ ਤਸਵੀਰਾਂ, ਪੋਸਟਰ ਜਾਂ ਝੰਡੇ ਲੱਗੇ ਹੋਏ ਸਨ, ਜਿਸ 'ਤੇ ਪੁਲਿਸ ਨੇ ਨਿਯਮਾਂ ਤਹਿਤ ਕਾਰਵਾਈ ਕੀਤੀ।

ਸੀਐਮ ਜੈਰਾਮ ਨੇ ਕਿਹਾ ਸੀ ਕਿ ਇਹ ਮਾਮਲਾ ਪੰਜਾਬ ਸਰਕਾਰ ਕੋਲ ਉਠਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮਾਮਲੇ 'ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨਾਲ ਗੱਲਬਾਤ ਹੋ ਚੁੱਕੀ ਹੈ।

SGPC ਨੇ CM ਨੂੰ ਭੇਜਿਆ ਨੋਟਿਸ: CM ਜੈਰਾਮ ਠਾਕੁਰ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਨੋਟਿਸ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬਾ ਪ੍ਰਧਾਨ ਹਰ ਭਾਈਚਾਰੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੈ, ਉਸ ਦੇ ਫਿਰਕੂ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਇੱਕ ਬਹੁ-ਧਰਮੀ ਅਤੇ ਬਹੁ-ਭਾਸ਼ਾਈ ਦੇਸ਼ ਹੈ, ਜਿਸ ਵਿੱਚ ਹਰ ਕਿਸੇ ਨੂੰ ਧਾਰਮਿਕ ਆਜ਼ਾਦੀ ਹੈ। ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਾ ਸਿੱਖਾਂ ਦੇ ਕੌਮੀ ਸ਼ਹੀਦ ਸਨ, ਜਿੰਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਕਈ ਸਿੱਖ ਗੁਰਦੁਆਰੇ ਹਨ, ਜਿੱਥੇ ਜਾਣ ਵਾਲੇ ਸਿੱਖਾਂ ਦੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜ਼ਬਰਦਸਤੀ ਉਤਾਰੀਆਂ ਜਾ ਰਹੀਆਂ ਹਨ। ਇਹ ਮੰਦਭਾਗਾ ਹੈ ਕਿ ਇਸ ਮੁੱਦੇ 'ਤੇ ਪੁਲਿਸ ਪ੍ਰਸ਼ਾਸਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਸਿੱਖ ਭਾਵਨਾਵਾਂ ਦੇ ਖਿਲਾਫ਼ ਬਿਆਨ ਦਿੱਤਾ ਹੈ। ਉਨ੍ਹਾਂ ਲਈ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਸਵਾਲ ਉਠਾਉਣਾ ਜਾਇਜ਼ ਨਹੀਂ ਹੈ। ਜੈ ਰਾਮ ਠਾਕੁਰ ਦੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਨੋਟਿਸ ਭੇਜਣ ਦੀ ਗੱਲ ਕਹੀ ਹੈ ਪਰ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅਜਿਹੇ ਕਿਸੇ ਵੀ ਨੋਟਿਸ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ: ਭਿੰਡਰਾਂਵਾਲਿਆਂ ਦੀ ਤਸਵੀਰ ਦਾ ਮਾਮਲਾ: SGPC ਦੀ ਹਿਮਾਚਲ ਸਰਕਾਰ ਨੂੰ ਇਤਰਾਜ਼ ਭਰੀ ਚਿੱਠੀ

ETV Bharat Logo

Copyright © 2025 Ushodaya Enterprises Pvt. Ltd., All Rights Reserved.