ETV Bharat / bharat

CM ਕੇਜਰੀਵਾਲ ਨੇ ਪੰਜਾਬ 'ਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਦੇ ਫੈਸਲੇ ਦੀ ਕੀਤੀ ਸ਼ਲਾਘਾ, ਕੇਂਦਰ 'ਤੇ ਵਰ੍ਹੇ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਲੋਕਾਂ ਨੂੰ ਆਪਣੇ ਘਰਾਂ ਲਈ ਰਾਸ਼ਨ ਲੈਣ ਲਈ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੀਜ਼ਾ ਇੱਕ ਫੋਨ ਕਰਨ 'ਤੇ ਆ ਜਾਂਦਾ ਹੈ ਪਰ ਫਿਰ ਵੀ ਲੋਕਾਂ ਨੂੰ ਰਾਸ਼ਨ ਲਈ ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਹਨ।

CM ਕੇਜਰੀਵਾਲ ਨੇ ਪੰਜਾਬ 'ਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਦੇ ਫੈਸਲੇ ਦੀ ਕੀਤੀ ਸ਼ਲਾਘਾ

author img

By

Published : Mar 28, 2022, 3:13 PM IST

Updated : Mar 28, 2022, 3:31 PM IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਸਰਕਾਰ ਦੇ ਡੋਰ ਸਟੈਪ ਡਿਲੀਵਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਕਿਹਾ ਕਿ ਦਿੱਲੀ 'ਚ ਅਸੀਂ ਕਰਨਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਸਾਨੂੰ ਰੋਕਣ ਨਹੀਂ ਦਿੱਤਾ। ਪਰ ਹੁਣ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਦੇ ਗਰੀਬਾਂ ਲਈ ਬਹੁਤ ਹੀ ਸ਼ਾਨਦਾਰ ਐਲਾਨ ਕੀਤਾ ਹੈ, ਮੈਂ ਸਮਝਦਾ ਹਾਂ ਕਿ ਇਸ ਤਰ੍ਹਾਂ ਦਾ ਕੰਮ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ।

CM ਕੇਜਰੀਵਾਲ ਨੇ ਪੰਜਾਬ 'ਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਦੇ ਫੈਸਲੇ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਲੋਕਾਂ ਨੂੰ ਆਪਣੇ ਘਰਾਂ ਲਈ ਰਾਸ਼ਨ ਲੈਣ ਲਈ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੀਜ਼ਾ ਇੱਕ ਫੋਨ ਕਰਨ 'ਤੇ ਆ ਜਾਂਦਾ ਹੈ ਪਰ ਫਿਰ ਵੀ ਲੋਕਾਂ ਨੂੰ ਰਾਸ਼ਨ ਲਈ ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਹਨ। ਘਰ-ਘਰ ਰਾਸ਼ਨ ਸਕੀਮ ਤਹਿਤ ਜੋ ਵੀ ਕਣਕ, ਚਾਵਲ ਅਤੇ ਦਾਲ ਹੈ, ਉਸ ਨੂੰ ਚੰਗੀ ਤਰ੍ਹਾਂ ਪੈਕ ਕਰਕੇ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਨਾਲ ਪੰਜਾਬ ਦੇ ਗਰੀਬਾਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।

ਅਸੀਂ ਦਿੱਲੀ ਵਿੱਚ ਲਾਗੂ ਕਰਨ ਲਈ ਬਹੁਤ ਸੰਘਰਸ਼ ਕਰ ਰਹੇ ਹਾਂ, ਸਭ ਕੁਝ ਕੀਤਾ ਗਿਆ ਸੀ, ਅਸੀਂ ਸਾਰੇ ਕੰਮ ਕੀਤੇ ਸਨ, ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਰੋਕ ਦਿੱਤਾ, ਅਜਿਹਾ ਕਰਨ ਨਹੀਂ ਦਿੱਤਾ, ਇਹ ਸਹੀ ਨਹੀਂ ਹੈ।

ਅੰਗਰੇਜ਼ੀ ਵਿੱਚ ਇੱਕ ਕਹਾਵਤ ਹੈ ਕਿ ਜਿਸ ਵਿਚਾਰ ਦਾ ਸਮਾਂ ਆ ਗਿਆ ਹੋਵੇ, ਉਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਦੇ ਪਿੱਛੇ ਕੁਦਰਤ ਦਾ ਹੱਥ ਹੈ, ਇਸ ਦਾ ਸਮਾਂ ਆ ਗਿਆ ਹੈ। ਇਸ ਨੂੰ ਦਿੱਲੀ ਵਿੱਚ ਲਾਗੂ ਨਹੀਂ ਕਰਨ ਦਿੱਤਾ ਗਿਆ, ਪਰ ਪੰਜਾਬ ਵਿੱਚ ਲਾਗੂ ਕਰਨ ਕਰਨ ਤੋਂ ਸ਼ਿਰੂਆਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: CUET 2022: ਐਂਟਰੈਂਸ ਟੈਸਟ ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

Last Updated : Mar 28, 2022, 3:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.