ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ 21 ਫਰਵਰੀ ਨੂੰ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਖੇਤੀ ਕਾਨੂੰਨਾਂ ਤੋਂ ਲੈ ਕੇ ਕਿਸਾਨਾਂ ਦੇ ਅੰਦੋਲਨ ’ਤੇ ਚਰਚਾ ਕਰਨਗੇ। 28 ਫਰਵਰੀ ਨੂੰ ਮੇਰਠ ਹੋਣ ਵਾਲੀ ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਇਸ ਬੈਠਕ ਦਾ ਹੋਣਾ ਕਾਫੀ ਜ਼ਰੂਰੀ ਮੰਨਿਆ ਜਾ ਰਿਹਾ ਹੈ।
ਹੋਰ ਸਮੱਸਿਆਵਾਂ ’ਤੇ ਵੀ ਕੀਤੀ ਜਾਵੇਗੀ ਗੱਲਬਾਤ
ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਸਮਰਥਨ ’ਚ ਖੜੀ ਰਹੀ ਹੈ ਅਤੇ ਇਸੇ ਦੇ ਚੱਲਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਿੱਲੀ ਵਿਧਾਨਸਭਾ ’ਚ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਮੁਲਾਕਾਤ ਦੇ ਦੌਰਾਨ ਖੇਤੀ ਕਾਨੂੰਨ ਤੇ ਚਰਚਾ ਦੇ ਨਾਲ ਨਾਲ ਕਿਸਾਨਾਂ ਦੀਆਂ ਬਾਕੀ ਦੀਆਂ ਸਮੱਸਿਆਵਾਂ ’ਤੇ ਵੀ ਚਰਚਾ ਕੀਤੀ ਜਾਵੇਗੀ।