ਪੰਚਕੂਲਾ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਇੱਕ ਹਵਨ ਵਿੱਚ ਹਿੱਸਾ ਲਿਆ। ਸੀਐਮ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਲਈ ਮਹਾਮਰਿਤੁੰਜਯ ਦਾ ਜਾਪ ਕੀਤਾ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ 'ਤੇ ਗਏ ਸਨ। ਇੱਥੇ ਉਸ ਨੇ ਸੜਕ ਰਾਹੀਂ ਹੁਸੈਨੀਵਾਲਾ ਜਾਣਾ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਉਸ ਦਾ ਰਸਤਾ ਰੋਕ ਦਿੱਤਾ। ਇਸ ਤੋਂ ਬਾਅਦ ਪੀਐਮ ਮੋਦੀ ਦਾ ਕਾਫਲਾ 15 ਤੋਂ 20 ਮਿੰਟ ਤੱਕ ਰੁਕਿਆ।
ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਵੱਡੀ ਕਮੀ ਦੱਸਿਆ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਾਰੀ ਘਟਨਾ ਸਬੰਧੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਇਸ ਮਾਮਲੇ 'ਤੇ ਜਵਾਬੀ ਹਮਲੇ ਅਤੇ ਬਿਆਨਬਾਜ਼ੀ ਦੀ ਜੰਗ ਵੀ ਤੇਜ਼ ਹੋ ਗਈ ਹੈ।
ਹਰ ਜਗ੍ਹਾ ਭਾਜਪਾ ਵਰਕਰ ਪੀਐਮ ਮੋਦੀ ਦੀ ਲੰਬੀ ਉਮਰ ਲਈ ਹਵਨ ਕਰ ਰਹੇ ਹਨ। ਇਸ ਕੜੀ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਮਾਤਾ ਮਨਸਾ ਦੇਵੀ ਮੰਦਰ ਪੰਚਕੂਲਾ ਵਿੱਚ ਹਵਨ ਯੱਗ ਕੀਤਾ।
ਇਹ ਵੀ ਪੜ੍ਹੋ:PM security breach: ਜਾਂਚ ਲਈ ਘਟਨਾ ਵਾਲੀ ਥਾਂ ’ਤੇ ਪਹੁੰਚੀ ਕੇਂਦਰ ਦੀ ਟੀਮ