ETV Bharat / bharat

'ਗੁਜਰਾਤ 'ਚ ਲੋਕ ਭ੍ਰਿਸ਼ਟ, ਜ਼ਾਲਮ ਅਤੇ ਨਿਕੰਮੀ ਸਰਕਾਰ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਕਾਹਲੇ'

ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਦਾ ਰਸਤਾ ਦਿਖਾਏਗੀ।

ਕਮਲ ਨੂੰ ਹੂੰਝਣ ਲਈ ਗੁਜਰਾਤ ਦਾ ਚਿੱਕੜ ਸਾਫ਼ ਕਰੇਗਾ ਝਾੜੂ

author img

By

Published : Oct 9, 2022, 6:35 AM IST

ਗੁਜਰਾਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕਮਲ ਭਾਵੇਂ ਚਿੱਕੜ ਵਿੱਚ ਖਿੜਦਾ ਹੈ ਪਰ ਝਾੜੂ ਗੁਜਰਾਤ ਵਿੱਚ ਇਸ ਚਿੱਕੜ ਨੂੰ ਹੂੰਝੇਗਾ, ਜਿਸ ਨਾਲ ਸੂਬੇ ਵਿੱਚੋਂ ‘ਕਮਲ ਦੇ ਸਫਾਏ’ ਦਾ ਰਾਹ ਪੱਧਰਾ ਹੋ ਜਾਵੇਗਾ।

ਇੱਥੇ ਇੱਕ ਜਨਤਕ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ। ਉਨ੍ਹਾਂ ਕਿਹਾ ਕਿ 27 ਸਾਲਾਂ ਬਾਅਦ ਇੱਕ ਅਜਿਹਾ ਦ੍ਰਿਸ਼ ਉਭਰਿਆ ਹੈ, ਜਿੱਥੇ ਝਾੜੂ (ਆਮ ਆਦਮੀ ਪਾਰਟੀ) ਸੂਬੇ ਵਿੱਚੋਂ ਕਮਲ (ਭਾਜਪਾ) ਨੂੰ ਬਾਹਰ ਦਾ ਰਸਤਾ ਦਿਖਾਏਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਕਾਂਗਰਸ ਪਹਿਲਾਂ ਹੀ ਵੈਂਟੀਲੇਟਰ ਉਤੇ ਹੈ ਅਤੇ ਮੁੱਖ ਮੁਕਾਬਲਾ 'ਆਪ' ਅਤੇ ਭਾਜਪਾ ਵਿਚਾਲੇ ਹੈ।

ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਈਆਂ

ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੀਆਂ ਰੈਲੀਆਂ ਵਿੱਚ ਭਾਰੀ ਹਾਜ਼ਰੀ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਇਸ ਨਿਕੰਮੀ, ਜ਼ਾਲਮ ਅਤੇ ਭ੍ਰਿਸ਼ਟ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਝੂਠੇ ਸੁਪਨੇ ਨਹੀਂ ਵੇਚ ਰਹੇ, ਸਗੋਂ ਲੋਕ ਸਿਸਟਮ ਬਦਲਣ ਦਾ ਸਮਰਥਨ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕੁਦਰਤੀ ਸਰੋਤਾਂ ਦੀ ਬਹੁਤਾਤ ਹੈ ਪਰ ਅਫਸੋਸ ਹੈ ਕਿ ਨੇਤਾਵਾਂ ਨੇ ਆਪਣੇ ਭ੍ਰਿਸ਼ਟ ਕਾਰਿਆਂ ਨਾਲ ਦੇਸ਼ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਵਾਸੀ, ਇਨ੍ਹਾਂ ਭ੍ਰਿਸ਼ਟ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਅੱਗੇ ਆਉਣ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 72.66 ਲੱਖ ਵਿੱਚੋਂ 50 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੁਜਰਾਤ ਵਾਂਗ ਭਰਤੀ ਪ੍ਰੀਖਿਆ ਲੀਕ ਹੋਣ ਵਰਗਾ ਕੋਈ ਨੁਕਸਦਾਰ ਸਿਸਟਮ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਦਿੱਤੀਆਂ ਜਾਂਦੀਆਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਕਰੀਆਂ ਵਿੱਚ ਸ਼ੋਸ਼ਣ ਵਾਲੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ, ਜਿਸ ਕਾਰਨ ਉਨ੍ਹਾਂ ਨੇ ਪੰਜਾਬ ਦੇ 36,000 ਤੋਂ ਵੱਧ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੱਕੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖ਼ੂਨ ਦੀ ਜਾਂਚ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੇ ਨਾਲ-ਨਾਲ ਵੱਡੇ ਹਸਪਤਾਲਾਂ 'ਤੇ ਵਾਧੂ ਬੋਝ ਵੀ ਘਟਿਆ ਹੈ।

ਇਹ ਵੀ ਪੜ੍ਹੋ: National Air Show in Chandigarh: ਵੱਖ-ਵੱਖ ਤਰ੍ਹਾਂ ਦੇ 80 ਜਹਾਜ਼ਾਂ ਨੇ ਦਿਖਾਈ ਆਪਣੀ ਤਾਕਤ

ETV Bharat Logo

Copyright © 2024 Ushodaya Enterprises Pvt. Ltd., All Rights Reserved.