ETV Bharat / bharat

CM Mann On PM Modi: ਸੀਐਮ ਮਾਨ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ, ਕਿਹਾ- ਮੋਦੀ ਐਂਡ ਕੰਪਨੀ ਦੇਸ਼ 'ਚ ਲੋਕਤੰਤਰ ਨੂੰ ਖ਼ਤਰੇ 'ਚ ਪਾ ਰਹੀ - Modi and company are endangering democracy

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਉਨ੍ਹਾਂ ਨੇ ਸਾਂਸਦ ਸੰਜੇ ਸਿੰਘ ਨਾਲ ਵੀ ਮੁਲਾਕਾਤ ਕੀਤੀ।

CM Mann On PM Modi
CM Mann On PM Modi
author img

By

Published : Jul 28, 2023, 8:34 AM IST

ਨਵੀਂ ਦਿੱਲੀ: ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੋਈ ਸੰਸਦ ਮੈਂਬਰ ਸਦਨ ਦੇ ਵਿਚਕਾਰ ਆਉਂਦਾ ਹੈ ਤਾਂ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਮੁਅੱਤਲ ਕਰ ਦਿੱਤਾ ਜਾਂਦਾ ਹੈ, ਜੋ ਬਹੁਤ ਸ਼ਰਮਨਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ‘ਲੋਕਤੰਤਰ ਦੇ ਮੰਦਰ’ ਵਿੱਚ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਦਬਾਉਣ ਦਾ ਇਹ ਤਾਨਾਸ਼ਾਹੀ ਢੰਗ ਗੈਰ-ਵਾਜਬ ਹੈ।

ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ : ਮੁੱਖ ਮੰਤਰੀ ਨੇ ਕਿਹਾ ਕਿ ਇਸ ਤਾਨਾਸ਼ਾਹੀ ਸ਼ਾਸਨ ਵਿੱਚ ਸਿਆਸੀ ਲਾਹੇ ਲਈ ਵਿਰੋਧੀ ਧਿਰ ਨੂੰ ਚੁੱਪ ਕਰਾਉਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਸੱਤਾਧਾਰੀ ਗਠਜੋੜ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੈਂਬਰਾਂ ਦੀ ਸਹਿਮਤੀ ਲੈਣ ਦੀ ਪ੍ਰਵਾਹ ਕੀਤੇ ਬਿਨਾਂ ਸਾਰੇ ਸਦਨ ਵਿੱਚ ਹੰਗਾਮਾ ਮਚਾ ਕੇ ਬਿੱਲ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਇਹ ਸਮੁੱਚੇ ਲੋਕਤੰਤਰ ਉਤੇ ਧੱਬਾ ਹੈ।

  • ਅੱਜ ਪਾਰਲੀਮੈਂਟ ਦੇ ਬਾਹਰ ਦੇਸ਼ ਦੀ ਤਾਨਾਸ਼ਾਹੀ ਸਰਕਾਰ ਦੇ ਖ਼ਿਲਾਫ਼ @SanjayAzadSln ਦੁਆਰਾ ਲੜੇ ਜਾ ਰਹੇ ਸੰਘਰਸ਼ ‘ਚ ਹਿੱਸਾ ਲਿਆ…ਬੜੀ ਸ਼ਰਮ ਦੀ ਗੱਲ ਹੈ ਮਣੀਪੁਰ ਅੱਗ ਦੇ ਹਵਾਲੇ ਕੀਤਾ ਹੋਇਆ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਜਿਨ੍ਹਾਂ ਦੀ ਸੂਬੇ ‘ਚ ਸਰਕਾਰ ਹੈ, ਉਸ ‘ਤੇ ਇੱਕ ਵੀ ਸ਼ਬਦ ਬੋਲਣ ਲਈ ਤਿਆਰ ਨਹੀਂ ਨੇ…ਦੇਸ਼ ਆਪਣੀਆਂ ਬੇਟੀਆਂ ਦਾ… pic.twitter.com/bT7LgHHEE2

    — Bhagwant Mann (@BhagwantMann) July 27, 2023 " class="align-text-top noRightClick twitterSection" data=" ">

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਸਾਰੇ ਸੰਸਦ ਮੈਂਬਰ ਸੰਜੇ ਸਿੰਘ ਦੇ ਨਾਲ ਹਨ ਅਤੇ ਅੱਜ ਇੱਥੇ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ‘ਮਨ ਕੀ ਬਾਤ’ ਵਿੱਚ ਆਪਣੀ ਗੱਲ ਕਰਨਾ ਪਸੰਦ ਕਰਦੇ ਹਨ ਪਰ ਉਹ ਦੇਸ਼ ਦੇ ਲੋਕਾਂ ਦੀ ਗੱਲ ਸੁਣਨ ਲਈ ਕਦੇ ਵੀ ਤਿਆਰ ਨਹੀਂ ਹੁੰਦੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸੂਝਵਾਨ ਅਤੇ ਜਮਹੂਰੀਅਤ ਨੂੰ ਪਿਆਰ ਕਰਨ ਵਾਲੇ ਲੋਕ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਇਸ ਘਿਨਾਉਣੇ ਪਾਪ ਲਈ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੂੰ ਸਬਕ ਸਿਖਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਸਮੇਤ 30 ਲੋਕਾਂ ਨੇ ਹੀ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ `ਤੇ ਪੈਸਾ ਕਿਉਂ ਬਰਬਾਦ ਕਿਉਂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਇਹ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ।

ਭਾਜਪਾ ਦੀ ਵੰਡ ਪਾਊ ਅਤੇ ਨਫ਼ਰਤ ਵਾਲੀ ਨੀਤੀ : ਮੁੱਖ ਮੰਤਰੀ ਨੇ ਕਿਹਾ ਕਿ ਮਨੀਪੁਰ ਵਿਖੇ ਵਾਪਰੀ ਸ਼ਰਮਨਾਕ ਘਟਨਾ ਭਾਜਪਾ ਦੀ ਵੰਡ ਪਾਊ ਅਤੇ ਨਫ਼ਰਤ ਵਾਲੀ ਨੀਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ ਕਿਉਂਕਿ ਇਸ ਨੀਤੀ ਦੇ ਮਾੜੇ ਸਿੱਟੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਮੰਗ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜਨ ਕਾਰਨ ਮਨੀਪੁਰ ਵਿੱਚ ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਮਨੀਪੁਰ ਵਿੱਚ ਉਦੋਂ ਕੀ ਕਰ ਰਹੇ ਸਨ, ਜਦੋਂ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਸੀ। ਉਨ੍ਹਾਂ ਕਿਹਾ ਕਿ ਦੂਜੇ ਰਾਜਾਂ ਖ਼ਾਸ ਕਰਕੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਰਾਜਪਾਲ ਸੂਬਿਆਂ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖ਼ਲਅੰਦਾਜ਼ੀ ਕਰ ਰਹੇ ਹਨ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕੰਮ ਨਹੀਂ ਕਰਨ ਦੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਮਨੀਪੁਰ ਦੇ ਰਾਜਪਾਲ ਸੂਬੇ ਵਿੱਚ ਵਾਪਰ ਰਹੀਆਂ ਲੜੀਵਾਰ ਘਿਨਾਉਣੀਆਂ ਘਟਨਾਵਾਂ ਨੂੰ ਸਿਰਫ਼ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ।

ਰਾਸ਼ਟਰਪਤੀ ਨੂੰ ਮਨੀਪੁਰ ਵਿੱਚ ਵਾਪਰੀ ਘਟਨਾ 'ਤੇ ਨੋਟਿਸ ਲੈਣਾ ਚਾਹੀਦਾ: ਮੁੱਖ ਮੰਤਰੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਮਨੀਪੁਰ ਵਿੱਚ ਵਾਪਰ ਰਹੀਆਂ ਮੰਦਭਾਗੀਆਂ ਅਤੇ ਘਿਨਾਉਣੀਆਂ ਘਟਨਾਵਾਂ ਦਾ ਖ਼ੁਦ ਨੋਟਿਸ ਲੈਣ ਅਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਜਦੋਂ ਮਨੀਪੁਰ ਸੜ ਰਿਹਾ ਸੀ ਤਾਂ ਦੇਸ਼ ਦਾ ਪ੍ਰਧਾਨ ਮੰਤਰੀ ਦੂਜੇ ਦੇਸ਼ਾਂ ਦੀ ਯਾਤਰਾ ਦਾ ਆਨੰਦ ਮਾਣ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਸ ਸੰਕਟ ਨਾਲ ਨਜਿੱਠਣ ਪ੍ਰਤੀ ਮੋਦੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਅਤੇ ਲੋਕ 2024 ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਮੋਦੀ ਅਤੇ ਉਸ ਦੀ ਜੁੰਡਲੀ ਨੂੰ ਸਬਕ ਸਿਖਾਉਣਗੇ। ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਵਿੱਚ ਪਾਣੀ ਰਿਸਣ `ਤੇ ਵਿਅੰਗ ਕਸਦਿਆਂ ਉਨ੍ਹਾਂ ਕਿਹਾ ਕਿ ਇਕ ਸਦੀ ਪਹਿਲਾਂ ਬਣੀ ਪਾਰਲੀਮੈਂਟ ਦੀ ਪੁਰਾਣੀ ਇਮਾਰਤ ਅੱਜ ਵੀ ਬਰਕਰਾਰ ਹੈ, ਜਦ ਕਿ ਨਵੀਂ ਇਮਾਰਤ ਦੀ ਛੱਤ ਲੀਕ ਹੋ ਚੁੱਕੀ ਹੈ, ਜੋ ਦੇਸ਼ ਦੀ ਤਰਸਯੋਗ ਹਾਲਤ ਨੂੰ ਦਰਸਾਉਂਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਦੀ ਭ੍ਰਿਸ਼ਟ ਤੱਤਾਂ ਨਾਲ ਮਿਲੀਭੁਗਤ ਹੈ। (ਪ੍ਰੈਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.