ਨਵੀਂ ਦਿੱਲੀ: ਮੌਸਮ ਵਿੱਚ ਲਗਾਤਾਰ ਆ ਰਹੀ ਤਬਦੀਲੀ ਦੇ ਚੱਲਦਿਆਂ ਠੰਢ ਵੀ ਜ਼ੋਰ ਫੜ ਚੁੱਕੀ ਹੈ ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਹਰ ਪਾਸੇ ਧੁੰਦ ਦੀ ਚਿੱਟੀ ਚਾਦਰ ਵਿਛੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ-ਤਿੰਨ ਦਿਨਾਂ 'ਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਰੇਲ ਆਵਾਜਾਈ ਪ੍ਰਭਾਵਤ
ਧੁੰਦ ਨੇ ਰੇਲ ਆਵਾਜਾਈ ਨੂੰ ਵੀ ਪ੍ਰਭਾਵਤ ਕੀਤਾ ਹੈ। ਧੁੰਦ ਕਾਰਨ ਟ੍ਰੇਨਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ। ਉੱਤਰੀ ਰੇਲਵੇ ਖੇਤਰ ਵਿੱਚ 16 ਰੇਲ ਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।
ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਤਾਪਮਾਨ ਅੱਜ ਸਵੇਰੇ 13 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਹਰਿਆਣਾ ਵਿੱਚ 14 ਡਿਗਰੀ, ਪੰਜਾਬ ਦੇ ਲੁਧਿਆਣਾ ਵਿੱਚ 13 ਡਿਗਰੀ, ਬਠਿੰਡਾ 'ਚ 14 ਡਿਗਰੀ, ਅੰਮ੍ਰਿਤਸਰ 'ਚ 13 ਅਤੇ ਜਲੰਧਰ ਵਿੱਚ 13 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ।