ETV Bharat / bharat

ਕਾਮੇਡੀਅਨ ਭਾਰਤੀ ਸਿੰਘ ਵੱਲੋਂ ਦਾੜ੍ਹੀ ਮੁੱਛਾਂ 'ਤੇ ਕੀਤੀ ਟਿੱਪਣੀ SGPC ਅਤੇ ਸਿੱਖ ਸੰਗਤਾਂ ਨੇ ਜਤਾਇਆ ਰੋਸ - SGPC and Sikh Sangat

ਪਿਛਲੇ ਦਿਨੀਂ ਕਾਮੇਡੀਅਨ ਭਾਰਤੀ ਸਿੰਘ ਵੱਲੋਂ ਇਕ ਸ਼ੋਅ ਦੌਰਾਨ ਆਪਣੀ ਸਹੇਲੀ ਨਾਲ ਕਾਮੇਡੀ ਕਰਦੇ ਵੇਲੇ ਦਾੜ੍ਹੀ ਅਤੇ ਮੁੱਛਾਂ ਬਾਰੇ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਿੱਖਾਂ ਭਾਈਚਾਰੇ 'ਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ।

ਕਾਮੇਡੀਅਨ ਭਾਰਤੀ ਸਿੰਘ ਵੱਲੋਂ ਦਾੜ੍ਹੀ ਮੁੱਛਾਂ 'ਤੇ ਕੀਤੀ ਟਿੱਪਣੀ SGPC ਅਤੇ ਸਿੱਖ ਸੰਗਤਾਂ ਨੇ ਜਤਾਇਆ ਰੋਸ

author img

By

Published : May 16, 2022, 3:04 PM IST

ਅੰਮ੍ਰਿਤਸਰ: ਪਿਛਲੇ ਦਿਨੀਂ ਕਾਮੇਡੀਅਨ ਭਾਰਤੀ ਸਿੰਘ ਵੱਲੋਂ ਇਕ ਸ਼ੋਅ ਦੌਰਾਨ ਆਪਣੀ ਸਹੇਲੀ ਨਾਲ ਕਾਮੇਡੀ ਕਰਦੇ ਵੇਲੇ ਦਾੜ੍ਹੀ ਅਤੇ ਮੁੱਛਾਂ ਬਾਰੇ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਿੱਖਾਂ ਭਾਈਚਾਰੇ 'ਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ।

ਕਾਮੇਡੀਅਨ ਭਾਰਤੀ ਸਿੰਘ ਵੱਲੋਂ ਦਾੜ੍ਹੀ ਮੁੱਛਾਂ 'ਤੇ ਕੀਤੀ ਟਿੱਪਣੀ SGPC ਅਤੇ ਸਿੱਖ ਸੰਗਤਾਂ ਨੇ ਜਤਾਇਆ ਰੋਸ

ਭਾਰਤੀ ਸਿੰਘ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਹੁਣ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਭਾਰਤੀ ਸਿੰਘ 'ਤੇ ਐਕਸ਼ਨ ਲੈਂਦੇ ਹੋਏ ਲਿਖਤੀ ਸ਼ਿਕਾਇਤ ਦੇ ਦਿੱਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕਾਮੇਡੀਅਨ ਭਾਰਤੀ ਸਿੰਘ ਵੱਲੋਂ ਜਾਣ ਬੁੱਝ ਕੇ ਸਿੱਖਾਂ ਨੂੰ ਟਾਰਗੇਟ ਕਰ ਕੇ ਅਜਿਹੀ ਹਰਕਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਸਿੰਘ ਖੁਦ ਗੁਰੂ ਨਗਰੀ ਅੰਮ੍ਰਿਤਸਰ ਦੀ ਜੰਮਪਲ ਹੈ ਅਤੇ ਸਿੱਖਾਂ ਬਾਰੇ ਉਹ ਭਲੀ ਭਾਂਤ ਜਾਣਦੀ ਹੈ ਅਤੇ ਉਹ ਸਿੱਖਾਂ ਦੀ ਦਾੜ੍ਹੀ ਅਤੇ ਮੁੱਛਾਂ ਬਾਰੇ ਜਾਣਬੁੱਝ ਕੇ ਅਜਿਹੇ ਬਿਆਨ ਦੇ ਰਹੀ ਹੈ ਅਤੇ ਇਸ ਦੇ ਚੱਲਦੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਮੇਡੀਅਨ ਭਾਰਤੀ ਸਿੰਘ ਦੇ ਖਿਲਾਫ਼ ਦਰਖਾਸਤ ਪੁਲਿਸ ਨੂੰ ਵੀ ਦੇ ਦਿੱਤੀ ਹੈ। ਹੁਣ ਪੁਲਿਸ ਪਾਸੋਂ ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੰਗ ਕੀਤੀ ਹੈ ਕਿ ਭਾਰਤੀ ਸਿੰਘ ਖਿਲਾਫ ਮਾਮਲਾ ਦਰਜ ਕਰ ਜਲਦ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਦੂਜੇ ਪਾਸੇ ਇਸ ਮਾਮਲੇ ਚ ਕਾਮੇਡੀਅਨ ਭਾਰਤੀ ਸਿੰਘ ਵੱਲੋਂ ਵੀ ਇੱਕ ਵੀਡੀਓ ਜਾਰੀ ਕਰਕੇ ਉਸ ਨੇ ਕਿਹਾ ਕਿ ਉਹ ਕਿਸੇ ਧਰਮ ਦੇ ਖ਼ਿਲਾਫ਼ ਨਹੀਂ ਬੋਲਦੀ ਉਨ੍ਹਾਂ ਸਿਰਫ ਦਾੜ੍ਹੀ ਮੁੱਛ ਤੇ ਟਿੱਪਣੀ ਕੀਤੀ ਅਤੇ ਦਾੜ੍ਹੀ ਮੁੱਛ ਹਰ ਧਰਮ ਦਾ ਵਿਅਕਤੀ ਰੱਖਦਾ ਹੈ ਅਤੇ ਫਿਰ ਵੀ ਜੇਕਰ ਕਿਸੇ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਉਸ ਕੋਲੋਂ ਮੁਆਫੀ ਮੰਗਦੀ ਹਾਂ। ਹੁਣ ਦੇਖਣਾ ਇਹ ਹੋਵੇਗਾ ਕਿ ਭਾਰਤੀ ਸਿੰਘ ਵੱਲੋਂ ਮੰਗੀ ਮੁਆਫੀ ਤੋਂ ਬਾਅਦ ਕੀ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪ ਕਰਕੇ ਬੈਠ ਜਾਵੇਗੀ ਜਾਂ ਉਸਦੇ ਖਿਲਾਫ ਕੋਈ ਕਾਰਵਾਈ ਕਰਵਾਏਗੀ।

ਇਸ ਦੇ ਨਾਲ ਹੀ ਸਿੱਖ ਭਾਈਚਾਰੇ ਵੱਲੋ ਵੀ ਕਾਮੇਡੀਅਨ ਭਾਰਤੀ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਹਨ। ਅੰਮ੍ਰਿਤਸਰ ਵਿੱਚ ਭਾਰਤੀ ਸਿੰਘ ਦੇ ਘਰ ਦੇ ਬਾਹਰ ਵੀ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਮੁਰਦਾਬਾਦ ਅਤੇ ਮੁਆਫ਼ੀ ਮੰਗੀ ਦੇ ਨਾਅਰੇ ਵੀ ਲਗਾਏ ਗਏ।

ਇਹ ਵੀ ਪੜ੍ਹੋ:- ਤ੍ਰਿਪੁਰਾ 'ਚ 11 ਵਿਧਾਇਕ ਅੱਜ ਮੰਤਰੀ ਵਜੋਂ ਸਹੁੰ ਚੁੱਕਣਗੇ

ETV Bharat Logo

Copyright © 2025 Ushodaya Enterprises Pvt. Ltd., All Rights Reserved.