ਨਵੀਂ ਦਿੱਲੀ: ਲਗਾਤਾਰ ਵਧਦੀ ਮਹਿੰਗਾਈ ਦਰਮਿਆਨ ਲੋਕਾਂ ਨੂੰ ਨਵੇਂ ਮਹੀਨੇ ਦੇ ਪਹਿਲੇ ਦਿਨ ਰਾਹਤ ਮਿਲੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਲਪੀਜੀ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਅੱਜ ਤੋਂ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ 198 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ 2021 ਰੁਪਏ ਹੋ ਗਈ ਹੈ। ਪਹਿਲਾਂ ਇਨ੍ਹਾਂ ਦੀ ਕੀਮਤ 2219 ਰੁਪਏ ਸੀ।
ਕੀਮਤਾਂ 'ਚ ਬਦਲਾਅ ਤੋਂ ਬਾਅਦ ਦਿੱਲੀ 'ਚ ਇੰਡੇਨ ਦਾ ਕਮਰਸ਼ੀਅਲ ਸਿਲੰਡਰ 198 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ, ਦੂਜੇ ਵੱਡੇ ਸ਼ਹਿਰਾਂ ਵਿੱਚ ਲੋਕਾਂ ਨੂੰ ਮੁਕਾਬਲਤਨ ਘੱਟ ਰਾਹਤ ਮਿਲੀ ਹੈ। ਕੋਲਕਾਤਾ 'ਚ ਇਨ੍ਹਾਂ ਸਿਲੰਡਰਾਂ ਦੀ ਕੀਮਤ 'ਚ 182 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸੇ ਤਰ੍ਹਾਂ ਮੁੰਬਈ ਵਿਚ ਵਪਾਰਕ ਸਿਲੰਡਰ ਦੀ ਕੀਮਤ ਹੁਣ 190.50 ਰੁਪਏ ਘੱਟ ਗਈ ਹੈ।
ਚੇਨਈ 'ਚ ਇਨ੍ਹਾਂ ਦੀਆਂ ਕੀਮਤਾਂ 'ਚ 187 ਰੁਪਏ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਸਿਲੰਡਰ ਦੀ ਕੀਮਤ ਆਖਰੀ ਵਾਰ 19 ਮਈ ਨੂੰ ਬਦਲੀ ਗਈ ਸੀ।
ਇਹ ਵੀ ਪੜ੍ਹੋ: ਰਾਸ਼ਟਰੀ ਡਾਕਟਰ ਦਿਵਸ 2022: ਡਾਕਟਰਾਂ ਨੂੰ ਐਵੇਂ ਹੀ ਨਹੀਂ ਕਿਹਾ ਜਾਂਦਾ 'ਧਰਤੀ ਦਾ ਰੱਬ', ਜਾਣੋ ਇਹ ਖਾਸ ਤੱਥ