ETV Bharat / bharat

ਲੋਕਾਂ ਤੋਂ ਸੁਝਾਅ ਲੈ ਕੇ ਬਣੇਗਾ ਕਾਂਗਰਸ ਦਾ ਚੋਣ ਮਨੋਰਥ ਪੱਤਰ: ਪ੍ਰਤਾਪ ਬਾਜਵਾ - Partap Bajwa news

ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2002) ਲਈ ਕਾਂਗਰਸ ਇਸ ਵਾਰ ਆਪਣਾ ਚੋਣ ਮਨੋਰਥ ਪੱਤਰ (Election Manifesto) ਲੋਕਾਂ ਤੋਂ ਸੁਝਾਅ ਲੈ ਕੇ ਬਣਾਏਗੀ। ਸੁਝਾਅ ਲੈਣ ਲਈ ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਥੇ ਪੰਜਾਬ ਕਾਂਗਰਸ ਭਵਨ ਤੋਂ ਇੱਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ।

ਕਾਂਗਰਸ ਦਾ ਚੋਣ ਮਨੋਰਥ ਪੱਤਰ
ਕਾਂਗਰਸ ਦਾ ਚੋਣ ਮਨੋਰਥ ਪੱਤਰ
author img

By

Published : Dec 14, 2021, 2:07 PM IST

Updated : Dec 14, 2021, 4:59 PM IST

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ (Punjab assembly election 2002) ਲਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਰਾਜ ਸਭਾ ਮੈਂਬਰ ਤੇ ਕੈਂਪੇਨ ਕਮੇਟੀ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ (Partap Bajwa news) ਨੇ ਇਥੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸੂਬੇ ਵਿੱਚ ‘ਆਵਾਜ਼ ਪੰਜਾਬ ਦੀ’ ਸਿਰਲੇਖ ਤਹਿਤ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਵੱਲੋਂ ਇੱਕ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਟੋਲ ਫ੍ਰੀ ਨੰਬਰ ਦਿੱਤਾ ਜਾਵੇਗਾ, ਜਿਸ ’ਤੇ ਕੋਈ ਵੀ ਵਿਅਕਤੀ ਚੋਣ ਮਨੋਰਥ ਪੱਤਰ (Election Manifesto) ਬਾਰੇ ਆਪਣੇ ਸੁਝਾਅ ਦੇ ਸਕੇਗਾ। (Punjab Election alert)

ਕਾਂਗਰਸ ਦਾ ਚੋਣ ਮਨੋਰਥ ਪੱਤਰ: ਪ੍ਰਤਾਪ ਬਾਜਵਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਝਾਵਾਂ ਨੂੰ ਚੋਣ ਮਨੋਰਥ ਪੱਤਰ ਬਣਾਉਣ ਲਈ ਬਣੀ ਕਮੇਟੀ ਮੁਹਰੇ ਪੇਸ਼ ਕੀਤਾ ਜਾਵੇਗਾ। ਇਹ ਮੁਹਿੰਮ ਅਗਲੇ 10 ਦਿਨਾਂ ਤੱਕ ਚੱਲੇਗੀ। ਇਸ ਦੌਰਾਨ ਲੋਕਾਂ ਕੋਲ ਨਿਜੀ ਤੌਰ ’ਤੇ ਪਹੁੰਚ ਕਰਕੇ ਵੀ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਚੋਣ ਮਨੋਰਥ ਪੱਤਰ ਤਹੱਈਆ ਪੱਤਰ ਬਣੇਗਾ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਬਣਾਉਣ ਲਈ ਸਮਾਂ ਘੱਟ ਹੈ ਪਰ ਪਾਰਟੀ ਇਸ ਨੂੰ 15 ਦਿਨਾਂ ਵਿੱਚ ਮੁਕੰਮਲ ਕਰ ਲਵੇਗੀ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨੀ ਮਸਲੇ ’ਤੇ ਖੇਤੀ ਵਿਗਿਆਨੀਆਂ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਧਰਤੀ ਹੇਠਲੇ ਪਾਣੀ ਦਗਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਅਜਿਹੇ ਵਿੱਚ ਸਾਨੂੰ ਚੰਗੇ ਬੀਜਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਨੂੰ ਬਚਾਉਣ ਲਈ ਅਜਿਹੇ ਉਪਰਾਲੇ ਕਰਨੇ ਜਰੂਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਐਨਆਰਆਈ ਅਤੇ ਸੈਰ ਸਪਾਟਾ ਖੇਤਰ ਵਿੱਚ ਵੀ ਕਾਫੀ ਕੁਝ ਕਰਨ ਦੀ ਲੋੜ ਹੈ। ਪੰਜਾਬ ਵਿੱਚ ਫਿਲਮ ਸਟੂਡੀਓ ਲਿਆਉਣ ਦੀ ਲੋੜ ਵੀ ਹੈ।

ਬਾਜਵਾ ਨੇ ਕਿਹਾ ਕਿ ਸਨਅਤ ਤੇ ਕਾਰੋਬਾਰ ਦੇ ਸਬੰਧ ਵਿੱਚ ਅੱਜ ਲੁਧਿਆਣਾ ਵਿਖੇ ਇੰਡਸਟ੍ਰਲੀਅਸਟਾਂ ਤੇ ਟਰੇਡਰਜ਼ ਨਾਲ ਪਹਿਲੀ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਦੇ ਅੰਦਰੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਉੱਠ ਰਹੀ ਆਵਾਜ਼ ਬਾਰੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੀ ਖਾਸੀਅਤ ਹੈ ਕਿ ਕੋਈ ਵੀ ਆਵਾਜ਼ ਚੁੱਕ ਸਕਦਾ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਲਾਘਾ ਵੀ ਕੀਤੀ ਤੇ ਕਿਹਾ ਕਿ ਕਾਫੀ ਕੰਮ ਕਰ ਦਿੱਤਾ ਗਿਆ ਹੈ ਕੁਝ ਛੋਟੀ ਮੋਟੀਆਂ ਚੀਜਾਂ ਰਹਿ ਗਈਆਂ ਹਨ, ਉਹ ਵੀ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਯੋਜਨਾ ਸੂਬੇ ਦੀ ਭਲਾਈ ਲਈ ਹੈ।

ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਤੱਕ ਉਹ ਹਿੱਲੇ ਨਹੀਂ ਤੇ ਹੁਣ ਸੌਂ ਨਹੀਂ ਰਹੇ। ਉਨ੍ਹਾਂ ਕਿਹਾ ਕਿ ਇਹ ਉਹੀ ਕੈਪਟਨ ਹਨ, ਜਿਹੜੇ ਕਦੇ ਕਿਸੇ ਨੂੰ ਮਿਲਦੇ ਨਹੀਂ ਸੀ ਤੇ ਅੱਜ ਉਹ ਲੋਕਾਂ ਨੂੰ ਮਿਲਣ ਤੋਂ ਹਟ ਨਹੀਂ ਰਹੇ। ਉਨ੍ਹਾਂ ਕਿਹਾ ਕਿ ਸੀਐਮ ਚੰਗਾ ਕੰਮ ਕਰ ਰਿਹਾ ਹੈ ਉਹ ਸੌਂ ਤੱਕ ਨਹੀਂ ਰਹੇ ਤੇ ਜੇਕਰ ਕੋਈ ਬਜੁਰਗ ਹੁੰਦਾ ਤਾਂ ਹੁਣ ਤੱਕ ਉਸ ਦੀ ਤਬੀਅਤ ਵਿਗੜ ਜਾਣੀ ਸੀ।

Last Updated : Dec 14, 2021, 4:59 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.