ETV Bharat / bharat

ਲਖੀਮਪੁਰ ਹਿੰਸਾ ਮਾਮਲਾ: ਕਾਂਗਰਸ ਨੇ ਰਾਸ਼ਟਰਪਤੀ ਤੋਂ ਕੀਤੀ ਇਹ ਮੰਗ

author img

By

Published : Oct 13, 2021, 1:58 PM IST

ਰਾਹੁਲ ਗਾਂਧੀ (Rahul Gandhi) ਤੋਂ ਇਲਾਵਾ, ਕਾਂਗਰਸ ਦੇ 5 ਮੈਂਬਰੀ ਇੱਕ ਵਫ਼ਦ ਨੇ ਰਾਸ਼ਟਰਪਤੀ (President) ਰਾਮਨਾਥ ਕੋਵਿੰਦ (Ram Nath Kovind) ਨੂੰ ਇੱਕ ਮੰਗ ਪੱਤਰ ਸੌਂਪਿਆ। ਵਫਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ (Malikarjun Kharge), ਸੀਨੀਅਰ ਨੇਤਾ ਏਕੇ ਐਂਟਨੀ (A.K.Antony), ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਸ਼ਾਮਲ ਸੀ। ਵਫਦ ਨੇ ਲਖੀਮਪੁਰ ਖੇੜੀ ਮੁੱਦੇ (Lakhimpur Kheri incident) 'ਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ।

ਲਖੀਮਪੁਰ ਹਿੰਸਾ: ਕਾਂਗਰਸ ਨੇ ਰਾਸ਼ਟਰਪਤੀ ਤੋਂ ਕੀਤੀ----ਦੀ ਮੰਗ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਅੱਜ ਲਖੀਮਪੁਰ ਖੇੜੀ ਹਿੰਸਾ ਮਾਮਲੇ ਸਬੰਧੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ।

ਰਾਸ਼ਟਰਪਤੀ ਨੇ ਅੱਜ ਹੀ ਗੱਲ ਦਾ ਭਰੋਸਾ

ਪ੍ਰਿਯੰਕਾ ਗਾਂਧੀ ਨੇ ਕਿਹਾ, ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਸਰਕਾਰ ਨਾਲ ਇਸ ਮਾਮਲੇ 'ਤੇ ਚਰਚਾ ਕਰਨਗੇ। ਪ੍ਰਿਯੰਕਾ ਨੇ ਅੱਗੇ ਦੱਸਿਆ ਕਿ ਕਾਂਗਰਸ ਦੇ ਵਫ਼ਦ ਨੇ ਰਾਸ਼ਟਰਪਤੀ ਨੂੰ ਕਿਹਾ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ, ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸੇ ਤਰ੍ਹਾਂ ਵਫਦ ਨੇ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਹੈ।

  • Lakhimpur Kheri violence | We told the President that the accused's father who is MoS Home, should be removed from the post as a fair probe is not possible in his presence. Likewise, we also demanded inquiry be done by two sitting judges of Supreme Court: Rahul Gandhi, Congress pic.twitter.com/yn3XgKCHJC

    — ANI (@ANI) October 13, 2021 " class="align-text-top noRightClick twitterSection" data=" ">

ਲਖਈਮਪੁਰ ਦੇ ਪਰਿਵਾਰ ਨਿਆ ਚਾਹੁੰਦੇ ਹਨ-ਰਾਹੁਲ

ਰਾਹੁਲ ਗਾਂਧੀ ਨੇ ਕਿਹਾ, 'ਅਸੀਂ ਉਨ੍ਹਾਂ ਪਰਿਵਾਰਾਂ ਨਾਲ ਗੱਲ ਕੀਤੀ ਜਿਨ੍ਹਾਂ ਦੇ ਮੈਂਬਰ ਲਖੀਮਪੁਰ ਖੇੜੀ ਵਿੱਚ ਕੁਚਲੇ ਗਏ ਸਨ। ਉਹ ਨਿਆਂ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਜਿਸ ਵਿਅਕਤੀ ਨੇ ਇਹ ਕਤਲ ਕੀਤਾ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜਿਸ ਨੇ ਇਹ ਕਤਲ ਕੀਤਾ ਉਸ ਦਾ ਪਿਤਾ ਗ੍ਰਹਿ ਰਾਜ ਮੰਤਰੀ ਹੈ। ਜਿੰਨਾ ਚਿਰ ਉਹ ਆਪਣੇ ਅਹੁਦਿਆਂ 'ਤੇ ਹਨ, ਉਨ੍ਹਾਂ ਕਿਸਾਨਾਂ ਨੂੰ ਇਨਸਾਫ ਨਹੀਂ ਮਿਲ ਸਕਦਾ।

ਪੰਜ ਮੈਂਬਰ ਸੀ ਵਫਦ ਵਿੱਚ

ਜਿਕਰਯੋਗ ਹੈ ਕਿ ਰਾਹੁਲ ਗਾਂਧੀ ਤੋਂ ਇਲਾਵਾ, ਕਾਂਗਰਸ ਦੇ ਇਸ 5 ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਹਨ।

ਅੱਠ ਵਿਅਕਤੀਆਂ ਦੀ ਹੋਈ ਸੀ ਮੌਤ

ਕੇਂਦਰੀ ਗ੍ਰਹਿ ਰਾਜ (State Minister of Home) ਮੰਤਰੀ ਅਜੇ ਮਿਸ਼ਰਾ (Ajay Mishra) ਦੇ ਜੱਦੀ ਪਿੰਡ ਦੇ ਉਪ ਮੁੱਖ ਮੰਤਰੀ (Deputy CM) ਕੇਸ਼ਵ ਪ੍ਰਸਾਦ ਮੌਰੀਆ (Keshv Prasad Morya) ਦੇ 3 ਅਕਤੂਬਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਟਿਕੋਨੀਆ ਖੇਤਰ ਵਿੱਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੀਸ਼ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਮਿਸ਼ਰਾ ਦੀ ਮੰਗੀ ਬਰਖਾਸਤਗੀ

ਕਾਂਗਰਸ ਨੇ ਮੰਗਲਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਆਪਣੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਮੰਤਰੀ ਨੂੰ ਹਟਾਉਣ ਵਿੱਚ ਇੱਕ ਮਿੰਟ ਵੀ ਨਹੀਂ ਲਾਉਣਾ ਚਾਹੀਦਾ।

ਕੇਂਦਰੀ ਮੰਤਰੀ ਦਾ ਬੇਟਾ ਹੈ ਨਾਮਜਦ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Ashish Mishra) ਦੇ ਜੱਦੀ ਪਿੰਡ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ 3 ਅਕਤੂਬਰ ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿੱਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਆਸ਼ੀਸ਼ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਕਰੂਜ਼ ਡਰੱਗਜ਼ ਮਾਮਲਾ: ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

ETV Bharat Logo

Copyright © 2024 Ushodaya Enterprises Pvt. Ltd., All Rights Reserved.