ETV Bharat / bharat

Karnataka election 2023: ਕਾਂਗਰਸ ਨੇ ਚੋਣ ਕਮਿਸ਼ਨ ਤੋਂ ਪ੍ਰਧਾਨ ਮੰਤਰੀ ਮੋਦੀ ਖਿਲਾਫ ਕਾਰਵਾਈ ਦੀ ਕੀਤੀ ਮੰਗ

author img

By

Published : May 7, 2023, 12:04 PM IST

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ, ਜਿਸ 'ਚ ਪੀਐੱਮ ਨੇ ਕਾਂਗਰਸ 'ਤੇ ਵੋਟ ਬੈਂਕ ਲਈ ਅੱਤਵਾਦ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ। ਕਾਂਗਰਸ ਨੇ ਕਿਹਾ ਕਿ ਪੀਐਮ ਨੇ ਲਕਸ਼ਮਣਰੇਖਾ ਨੂੰ ਪਾਰ ਕਰ ਦਿੱਤਾ ਹੈ। ਜੋ ਕਿ ਬਰਦਾਸ਼ਤ ਕਰਨ ਯੋਗ ਨਹੀਂ ਹੈ।

Congress complains against Prime Minister Modi, 'BJP is trying to defame us by linking us with extremism'
ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਦਿੱਤੀ ਸ਼ਿਕਾਇਤ, 'ਭਾਜਪਾ ਸਾਨੂੰ ਅਤੱਵਦੀਆਂ ਨਾਲ ਜੋੜ ਕੇ ਬਦਨਾਮ ਕਰਨ ਦੀ ਕਰ ਰਹੀ ਕੋਸ਼ਿਸ਼'

ਨਵੀਂ ਦਿੱਲੀ: ਕਰਨਾਟਕ 'ਚ 10 ਮਈ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ ਅਤੇ ਪੀਐੱਮ ਮੋਦੀ ਸਮੇਤ ਪੂਰੀ ਭਾਜਪਾ ਮੁੜ ਸਰਕਾਰ ਬਣਾਉਣ ਲਈ ਪੂਰੀ ਮਿਹਨਤ ਕਰ ਰਹੀ ਹੈ। ਪਰ ਇਸ ਵਿਚਾਲੇ ਭਾਜਪਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ,ਦਰਅਸਲ ਪ੍ਰਧਾਨ ਮੰਤਰੀ ਤੋਂ ਇਲਾਵਾ ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਭਾਜਪਾ ਦੇ ਹੋਰ ਨੇਤਾਵਾਂ ਦੇ ਬਿਆਨਾਂ ਬਾਰੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕਾਂਗਰਸ ਨੇ ਵੋਟ ਬੈਂਕ ਦੀ ਰਾਜਨੀਤੀ ਲਈ ਅੱਤਵਾਦ ਨੂੰ ਪਾਲਿਆ ਅਤੇ ਪਨਾਹ ਦਿੱਤੀ।

ਪ੍ਰਧਾਨ ਮੰਤਰੀ ਦੇ ਬਿਆਨ 'ਤੇ ਬਵਾਲ : ਕਾਂਗਰਸ ਦਾ ਦੋਸ਼ ਹੈ ਕਿ ਕਰਨਾਟਕ ਵਿੱਚ ਚੋਣ ਮਾਹੌਲ ਖ਼ਰਾਬ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਗਲਤ ਤੇ ਝੂਠੇ ਦੋਸ਼ ਲਗਾ ਰਹੇ ਹਨ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਅਤੇ ਕੇਸੀ ਵੇਣੂਗੋਪਾਲ ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਭਾਸ਼ਣ ਵਿੱਚ ਵਰਤੇ ਗਏ ਸ਼ਬਦਾਂ ’ਤੇ ਸਾਨੂੰ ਇਤਰਾਜ਼ ਹੈ। ਅਸੀਂ ਪ੍ਰਧਾਨ ਮੰਤਰੀ ਦੇ ਦੋਸ਼ਾਂ ਦਾ ਪਰਦਾਫਾਸ਼ ਕਰਨਾ ਚਾਹੁੰਦੇ ਹਾਂ। ਅਜਿਹੇ ਇਲਜ਼ਾਮ ਭਾਰਤ ਦੇ ਇਤਿਹਾਸ ਵਿੱਚ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਲਾਏ।

  1. Karnataka Election 2023: ਪੀਐਮ ਮੋਦੀ ਦਾ ਬੈਂਗਲੁਰੂ ਵਿੱਚ ਰੋਡ ਸ਼ੋਅ, ਸ਼ਿਵਮੋਗਾ 'ਚ ਕਰਨਗੇ ਜਨਸਭਾ
  2. ਗੁਰਦਾਸਪੁਰ ਦੇ ਸਨਮਦੀਪ ਸਿੰਘ ਨੇ ਪੰਜਾਬੀਆਂ ਦਾ ਚਮਕਾਇਆ ਨਾਂ, ਕਰਾਟੇ ਮੁਕਾਬਲੇਬਾਜ਼ੀ 'ਚ ਜਿੱਤਿਆ ਸੋਨ ਤਮਗ਼ਾ
  3. Paramjit Panjwad Criminal Record: ਕਿੰਨੇ ਕੇਸਾਂ ਨੂੰ ਲੈ ਕੇ ਚਰਚਾ ਵਿੱਚ ਸੀ ਪਰਮਜੀਤ ਪੰਜਵੜ?

ਭਾਜਪਾ ਦੇ ਚੋਟੀ ਦੇ ਨੇਤਾਵਾਂ ਖਿਲਾਫ ਕਮਿਸ਼ਨਰ ਨੂੰ ਲਿਖਿਆ ਪੱਤਰ: ਕਾਂਗਰਸ ਨੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਟਿੱਪਣੀ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਵੋਟ ਬੈਂਕ ਦੀ ਰਾਜਨੀਤੀ ਕਾਰਨ ਅੱਤਵਾਦ ਨੂੰ ਪਾਲਣ ਅਤੇ ਪਨਾਹ ਦੇਣ ਦਾ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਅੱਜ ਕਾਂਗਰਸ ਅੱਤਵਾਦ ਖਿਲਾਫ ਇਕ ਸ਼ਬਦ ਵੀ ਬੋਲਣ ਦੀ ਹਿੰਮਤ ਗੁਆ ਚੁਕੀ ਹੈ। ਇਸ ਬਿਆਨ ਤੋਂ ਬਾਅਦ ਕਾਂਗਰਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਭਾਜਪਾ ਦੇ ਚੋਟੀ ਦੇ ਨੇਤਾਵਾਂ ਦੇ ਖਿਲਾਫ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਨੂੰ ਵੀ ਪੱਤਰ ਲਿਖਿਆ ਹੈ।

ਭਾਜਪਾ ਖ਼ਿਲਾਫ਼ ਕੋਈ ਕਾਰਵਾਈ ਨਹੀਂ: ਮੈਮੋਰੰਡਮ ਵਿੱਚ ਕਿਹਾ ਗਿਆ ਹੈ, "ਉਨ੍ਹਾਂ (ਪ੍ਰਧਾਨ ਮੰਤਰੀ) ਨੇ ਨਾ ਸਿਰਫ 'ਲਕਸ਼ਮਣ ਰੇਖਾ' ਨੂੰ ਪਾਰ ਕੀਤਾ ਹੈ, ਸਗੋਂ ਆਪਣੇ ਪੂਰਵਜਾਂ ਦੁਆਰਾ ਨਿਰਧਾਰਤ ਕੀਤੇ ਗਏ ਹਰ ਨਿਯਮ ਅਤੇ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਹੈ।" ਸੁਰਜੇਵਾਲਾ ਅਤੇ ਵੇਣੂਗੋਪਾਲ ਨੇ ਕਿਹਾ ਕਿ ਉਹ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਆਦਿਤਿਆਨਾਥ ਦੇ ਖਿਲਾਫ ਪਹਿਲਾਂ ਹੀ ਸਬੂਤ ਪੇਸ਼ ਕਰ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੂੰ ਵਾਰ-ਵਾਰ ਦਰਖਾਸਤ ਦੇਣ ਅਤੇ ਕਾਰਵਾਈ ਲਈ ਦੋ ਵਫ਼ਦ ਭੇਜਣ ਦੇ ਬਾਵਜੂਦ ਇਨ੍ਹਾਂ ਵਿਅਕਤੀਆਂ ਅਤੇ ਭਾਜਪਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।

ਕਾਂਗਰਸ ਵੱਲੋਂ ਵੀ ਭਾਜਪਾ ਖਿਲਾਫ ਬਿਆਨਬਾਜ਼ੀ: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਵੀ ਭਾਜਪਾ ਖਿਲਾਫ ਬਿਆਨਬਾਜ਼ੀ ਸਾਹਮਣੇ ਆਈ ਸੀ, ਜਦੋਂ ਕਾਂਗਰਸ ਪ੍ਰਦੇਸ਼ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜ਼ਹਿਰੀਲਾ ਸੱਪ ਕਿਹਾ ਸੀ। ਇਸ ਤੋਂ ਬਾਅਦ ਸਿਆਸਤ ਭਖੀ ਸੀ ਤੇ ਖੜਗੇ ਨੂੰ ਸਪਸ਼ਟਿਕਰਨ ਦੇਣਾ ਪਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.