ETV Bharat / bharat

ਜੂਨ ਅੰਤ ਤੱਕ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ - ਆਸਾਮ ਅਤੇ ਕੇਰਲ ਚੋਣਾਂ

ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਮਾੜਾ ਪ੍ਰਦਰਸ਼ਨ ਕਰਨ ਵਾਲੀ ਕਾਂਗਰਸ ਲਈ ਇੱਕ ਰਾਹਤ ਦੀ ਖ਼ਬਰ ਹੈ। ਕਾਂਗਰਸ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਇਕ ਵਰਚੁਅਲ ਮੀਟਿੰਗ ਕੀਤੀ। ਜਿਸ 'ਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਜੂਨ ਤੱਕ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਕਰਵਾਉਣ ਦਾ ਸੰਕੇਤ ਦਿੱਤਾ ਹੈ।

ਜੂਨ ਅੰਤ ਤੱਕ ਕਾਂਗਰਸ ਨੂੰ ਮਿਲ ਸਕਦਾ ਹੈ ਨਵਾਂ ਪ੍ਰਧਾਨ

author img

By

Published : May 10, 2021, 3:33 PM IST

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਹਰ ਛੋਟੀ ਅਤੇ ਵੱਡੀ ਚੋਣ ਹਾਰ ਰਹੀ ਕਾਂਗਰਸ ਲਈ ਰਾਹਤ ਦੀ ਖ਼ਬਰ ਹੈ। ਕਾਂਗਰਸ ਵਰਕਿੰਗ ਕਮੇਟੀ ਨੇ ਸੋਮਵਾਰ ਨੂੰ ਇੱਕ ਵਰਚੁਅਲ ਮੀਟਿੰਗ ਕੀਤੀ। ਜਾਣਕਾਰੀ ਅਨੁਸਾਰ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨੂੰ ਜੂਨ ਦੇ ਅੰਤ ਤੱਕ ਪੱਕੇ ਤੌਰ 'ਤੇ ਪਾਰਟੀ ਪ੍ਰਧਾਨ ਮਿਲ ਜਾਵੇਗਾ।

ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਐਲਾਨ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਆਪਣੀ ਸ਼ੁਰੂਆਤੀ ਟਿੱਪਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਵਉੱਚ ਫੈਸਲਾ ਲੈਣ ਵਾਲੀ ਕਮੇਟੀ ਇਸ ‘ਤੇ ਵਿਚਾਰ ਕਰੇਗੀ ਅਤੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕ ਤੈਅ ਕਰੇਗੀ।

ਬੈਠਕ ਦੌਰਾਨ ਸੋਨੀਆ ਗਾਂਧੀ ਨੇ ਕਿਹਾ ਕਿ 22 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਅਸੀਂ ਫੈਸਲਾ ਲਿਆ ਸੀ ਕਿ ਕਾਂਗਰਸ ਦੇ ਪ੍ਰਧਾਨ ਦੀ ਚੋਣ ਪ੍ਰਕਿਰਿਆ ਜੂਨ ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ। ਇਸ ਦੇ ਲਈ ਮਧੂਸੂਦਨ ਮਿਸਤਰੀ ਨੇ ਇਕ ਪ੍ਰੋਗਰਾਮ ਤਿਆਰ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਕਰਾਉਣ ਦਾ ਫੈਸਲਾ 23 ਆਗੂਆਂ ਦੇ ਸਮੂਹ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਵਿੱਚ ਮਜ਼ਬੂਤ ​​ਸੰਗਠਨਾਤਮਕ ਅਗਵਾਈ ਦੀ ਮੰਗ ਕਰਦਿਆਂ ਲਿਆ ਸੀ।

ਇਹ ਵੀ ਪੜ੍ਹੋ:ਹੇਮੰਤ ਬਿਸਵਾ ਸਰਮਾ ਬਣੇ ਅਸਾਮ ਦੇ 15ਵੇਂ ਮੁੱਖ ਮੰਤਰੀ, 12 ਮੰਤਰੀਆਂ ਨੇ ਚੁੱਕੀ ਸਹੁੰ

ਕਾਂਗਰਸ ਦੇ ਸੰਗਠਨਾਤਮਕ ਫੇਰਬਦਲ ਲਈ ਸੀਨੀਅਰ ਕਾਂਗਰਸੀ ਲੀਡਰਾਂ ਨੇ ਜ਼ੋਰਦਾਰ ਆਵਾਜ਼ ਚੁੱਕੀ ਸੀ। ਹਾਲਾਂਕਿ ਇਹ ਵੇਖਣਾ ਬਾਕੀ ਹੈ ਕਿ ਪਾਰਟੀ ਪ੍ਰਧਾਨ ਗਾਂਧੀ ਪਰਿਵਾਰ ਦੇ ਵਿਚੋਂ ਹੀ ਬਣੇਗਾ ਜਾਂ ਫਿਰ ਬਾਹਰੋਂ।

ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ, ਖ਼ਾਸਕਰ ਆਸਾਮ ਅਤੇ ਕੇਰਲ ਚੋਣਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਈ ਬਹੁਤ ਮਹੱਤਵਪੂਰਨ ਸੀ। ਪਾਰਟੀ ਨੇ ਇਨ੍ਹਾਂ ਸੂਬਿਆਂ 'ਚ ਵਿਆਪਕ ਮੁਹਿੰਮ ਚਲਾਈ ਪਰ ਕਾਂਗਰਸ ਦੋਵਾਂ ਸੂਬਿਆਂ 'ਚ ਸੱਤਾ ਬਰਕਰਾਰ ਰੱਖਣ 'ਚ ਅਸਫ਼ਲ ਰਹੀ।

ਇਹ ਵੀ ਪੜ੍ਹੋ:ਸਾਗਰ ਕਤਲ ਕੇਸ: ਮੁਲਜ਼ਮ ਪਹਿਲਵਾਨ ਸੁਸ਼ੀਲ ਕੁਮਾਰ ਖ਼ਿਲਾਫ਼ ਲੁਕ ਆਉਟ ਨੋਟਿਸ ਜਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.