ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ 'ਚ ਸ਼ੁੱਕਰਵਾਰ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਰਮਿਆਨ ਉਪ ਰਾਜਪਾਲ ਵਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੇ ਜਾਣ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Deputy Chief minister Manish Sisodia) ਦੇ ਘਰ 'ਤੇ ਸੀਬੀਆਈ ਦੇ ਛਾਪੇ ਨੂੰ ਲੈ ਕੇ ਸਿਆਸੀ ਮਾਹੌਲ ਦਿਨ ਭਰ ਗਰਮਾ ਗਿਆ। ਦੂਜੇ ਪਾਸੇ ਅਗਲੇ ਦਿਨ ਸ਼ਨੀਵਾਰ ਨੂੰ ਵੀ ਰੋਸ ਪ੍ਰਦਰਸ਼ਨ ਦਾ ਦੌਰ ਜਾਰੀ ਰਿਹਾ। ਕਾਂਗਰਸ ਪਾਰਟੀ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ (congress protest against aap) ਦੇ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੀਬੀਆਈ ਦੇ ਛਾਪੇ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (demand removal of Manish Sisodia to Delhi cabinet) ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਕਾਂਗਰਸੀ ਵਰਕਰਾਂ ਨੇ ਅੱਜ ਅਚਾਨਕ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪਹੁੰਚ ਕੇ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਸਵੇਰੇ ਆਮ ਆਦਮੀ ਪਾਰਟੀ ਦੇ ਦਫਤਰ ਨੇੜੇ ਪ੍ਰਦਰਸ਼ਨ ਕਰਦੇ ਹੋਏ CBI ਦੇ ਛਾਪੇ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਦੇ ਵਰਕਰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਅਨਿਲ ਚੌਧਰੀ, ਸਾਬਕਾ ਸੰਸਦ ਮੈਂਬਰ ਉਦਿਤ ਰਾਜ ਅਤੇ ਹੋਰ ਕਾਂਗਰਸੀ ਆਗੂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਿਸੋਦੀਆ ਨੂੰ ਤੁਰੰਤ ਹਟਾਉਣ ਦੀ ਮੰਗ ਕਰ ਰਹੇ ਹਨ।
ਕਾਂਗਰਸੀ ਆਗੂ ਜੈਕਿਸ਼ਨ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਅੰਮ੍ਰਿਤਾ ਧਵਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ਰਾਬ ਮਾਫੀਆ ਦੇ ਨਾਲ ਹੈ। ਉਹ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਤੋਂ ਬਚਾ ਰਹੇ ਹਨ। ਕਾਂਗਰਸੀ ਵਰਕਰ ਪੰਡਿਤ ਦੀਨਦਿਆਲ ਉਪਾਧਿਆਏ ਮਾਰਗ 'ਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਨੇੜੇ ਇਕੱਠੇ ਹੋਏ ਅਤੇ ਮਨੀਸ਼ ਸਿਸੋਦੀਆ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
ਸੀਬੀਆਈ ਨੇ ਨਵੀਂ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਦੋਸ਼ੀ ਨੰਬਰ ਇੱਕ ਬਣਾਇਆ ਹੈ। ਇਸ ਤੋਂ ਇਲਾਵਾ 15 ਹੋਰ ਲੋਕਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਨਵੀਂ ਆਬਕਾਰੀ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ 17 ਅਗਸਤ ਨੂੰ ਕੇਸ ਦਰਜ ਕੀਤਾ ਸੀ। ਦੋ ਦਿਨ ਬਾਅਦ ਯਾਨੀ ਸ਼ੁੱਕਰਵਾਰ ਨੂੰ ਸੀਬੀਆਈ ਦੀ ਟੀਮ ਛਾਪਾ ਮਾਰਨ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੀ ਸੀ। ਸੀਬੀਆਈ ਦੀ ਛਾਪੇਮਾਰੀ ਸਵੇਰ ਤੋਂ ਰਾਤ ਤੱਕ ਕਰੀਬ 14 ਘੰਟੇ ਚੱਲੀ ਸੀ।
ਇਹ ਵੀ ਪੜ੍ਹੋ: ਜਾਣੋ ਟੀਮ 14 ਘੰਟੇ ਮਨੀਸ਼ ਸਿਸੋਦੀਆ ਦੇ ਘਰ ਕੀ ਕਰ ਰਹੀ ਸੀ CBI ਦੀ ਟੀਮ