ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਰਾਹੁਲ ਗਾਂਧੀ ਨੂੰ ਦਿੱਲੀ ਯੂਨੀਵਰਸਿਟੀ ਦੇ 'ਕਿੰਗਜ਼ ਵੇਅ ਕੈਂਪ' (Kingsway Camp) ਲੈ ਜਾਇਆ ਗਿਆ। ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੇ ਵੀ ਸੁਰੱਖਿਆ ਘੇਰਾ ਤੋੜਦੇ ਹੋਏ ਬੈਰੀਕੇਟ ਪਾਰ ਕਰ ਲਏ ਸਨ। ਸੋਨੀਆ ਗਾਂਧੀ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਾਲੇ ਕੱਪੜੇ ਪਾ ਕੇ ਸਦਨ ਪਹੁੰਚੇ। ਕਾਲੇ ਕਪੜੇ ਪਾ ਕੇ ਪਹੁੰਚੇ ਕਾਂਗਰਸ ਦੇ ਹੋਰ ਆਗੂਆਂ ਨੂੰ ਵੀ ਰਾਸ਼ਟਰਪਤੀ ਭਵਨ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਲਗਾਤਾਰ ਹੰਗਾਮੇ ਕਾਰਨ ਮਾਨਸੂਨ ਸੈਸ਼ਨ 2022 ਦੀ ਕਾਰਵਾਈ ਵਿੱਚ ਵਿਘਨ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਸਰਕਾਰ 'ਤੇ ਹਮਲੇ ਕਰ ਰਹੀਆਂ ਹਨ। ਇਸ ਸਬੰਧ ਵਿੱਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਨਹੀਂ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵੀ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਸੋਨੀਆ ਗਾਂਧੀ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਾਲੇ ਕੱਪੜੇ ਪਾ ਕੇ ਸਦਨ ਪਹੁੰਚੇ।
ਕਾਂਗਰਸ ਨੇ ਅੱਜ ਮਹਿੰਗਾਈ, ਬੇਰੋਜ਼ਗਾਰੀ, ਜੀਐਸਟੀ, ਅਗਨੀਪੱਥ ਸਕੀਮ ਆਦਿ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਦਿੱਲੀ ਪੁਲਿਸ ਨੇ ਸੀਨੀਅਰ ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਨੂੰ ਪੱਤਰ ਲਿਖ ਕੇ ਦੱਸਿਆ ਸੀ ਕਿ ਜੰਤਰ-ਮੰਤਰ ਨੂੰ ਛੱਡ ਕੇ ਪੂਰੀ ਨਵੀਂ ਦਿੱਲੀ ਖੇਤਰ ਵਿੱਚ ਧਾਰਾ 144 ਲਾਗੂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜੇਕਰ ਧਾਰਾ 144 ਦੀ ਉਲੰਘਣਾ ਕੀਤੀ ਗਈ ਤਾਂ ਦੋਸ਼ੀ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
-
#WATCH | Congress chose this day for protest and wore black clothes because they want to give a subtle message to further promote their appeasement politics because on this day itself Prime Minister Modi laid the foundation of Ram Janambhoomi: Union Home minister Amit Shah pic.twitter.com/hopwRSPZht
— ANI (@ANI) August 5, 2022 " class="align-text-top noRightClick twitterSection" data="
">#WATCH | Congress chose this day for protest and wore black clothes because they want to give a subtle message to further promote their appeasement politics because on this day itself Prime Minister Modi laid the foundation of Ram Janambhoomi: Union Home minister Amit Shah pic.twitter.com/hopwRSPZht
— ANI (@ANI) August 5, 2022#WATCH | Congress chose this day for protest and wore black clothes because they want to give a subtle message to further promote their appeasement politics because on this day itself Prime Minister Modi laid the foundation of Ram Janambhoomi: Union Home minister Amit Shah pic.twitter.com/hopwRSPZht
— ANI (@ANI) August 5, 2022
ਇਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇ ਇਸ ਦਿਨ ਨੂੰ ਵਿਰੋਧ ਪ੍ਰਦਰਸ਼ਨ ਲਈ ਚੁਣਿਆ ਅਤੇ ਕਾਲੇ ਕੱਪੜੇ ਪਹਿਨੇ ਕਿਉਂਕਿ ਉਹ ਆਪਣੀ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਅੱਗੇ ਵਧਾਉਣ ਲਈ ਇੱਕ ਸੂਖਮ ਸੰਦੇਸ਼ ਦੇਣਾ ਚਾਹੁੰਦੇ ਹਨ ਕਿਉਂਕਿ ਇਸ ਦਿਨ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਰਾਮ ਜਨਮ ਭੂਮੀ ਦੀ ਨੀਂਹ ਰੱਖੀ ਸੀ।
ਇਹ ਵੀ ਪੜ੍ਹੋ: ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਰਾਹੁਲ ਤੇ ਪ੍ਰਿਅੰਕਾ ਗਾਂਧੀ ਹਿਰਾਸਤ 'ਚ, ਕਾਲੇ ਕੱਪੜੇ ਪਾ ਕੇ ਸੰਸਦ ਪਹੁੰਚੇ