ਦਿੱਲੀ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਜਿੱਥੇ ਕਿਸਾਨਾਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਉਥੇ ਹੀ ਕਿਸਾਨਾਂ ਵੱਲੋਂ ਸਾਂਸਦਾਂ ਨੂੰ ਪੱਤਰ ਲਿਖੇ ਗਏ ਸਨ ਕਿ ਸੰਸਦ ਵਿੱਚ ਉਹਨਾਂ ਦੀ ਆਵਾਜ਼ ਚੁੱਕੀ ਜਾਵੇ। ਇਸੇ ਤਹਿਤ ਕਾਂਗਰਸ ਦੇ ਸਾਂਸਦ ਸੰਸਦ ਦੇ ਬਾਹਰ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵੀ ਕਾਂਗਰਸੀ ਸਾਂਸਦਾਂ ਵੱਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।
ਇਹ ਵੀ ਪੜੋ: ਦੋ ਪੰਜਾਬੀਆਂ ਨੇ ਦਿੱਲੀ 'ਚ 'ਮਾਂ ਬੋਲੀ' ਦੀ ਇੱਜ਼ਤ ਰੋਲੀ
ਇਸ ਦੌਰਾਨ ਸਾਂਸਦ ਔਜਲਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਕਿਸਾਨਾਂ ਨਾਲ ਲਗਾਤਾਰ ਧੱਕਾ ਕਰ ਰਹੀ ਹੈ, ਉਹਨਾਂ ਨੇ ਕਿਹਾ ਕਿ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਸਰਕਾਰ ਕੋਲ ਇਸ ਦਾ ਕੋਈ ਡਾਟਾ ਨਹੀਂ ਹੈ। ਉਥੇ ਹੀ ਭਾਜਪਾ ਸਾਂਸਦ ਨੇ ਕਿਹਾ ਕਿ ਕਾਂਗਰਸੀ ਸਾਂਸਦ ਸਦਨ ਦੀ ਮਰਿਆਦਾ ਭੰਗ ਕਰ ਰਹੇ ਹਨ।