ਨਵੀਂ ਦਿੱਲੀ:ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਸਿਆਸਤ ਪੁਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਵੀ ਚੋਣਾਂ ਨੂੰ ਲੈਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਨਵੀਂ ਦਿੱਲੀ 'ਚ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਜੈ ਮਾਕਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਸਮੇਤ ਹੋਰ ਕਈ ਆਗੂ ਮੌਜੂਦ ਸਨ।
ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ 'ਆਲ ਇਜ਼ ਵੈੱਲ'। ਸਿੱਧੂ ਦੇ ਇਸ ਬਿਆਨ ਨੂੰ ਲੈਕੇ ਲੱਗ ਰਿਹਾ ਹੈ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ 'ਚ ਚੋਣਾਂ ਨੂੰ ਲੈ ਕੇ ਕਾਂਗਰਸ ਜ਼ਲਦ ਕੋਈ ਵੱਡਾ ਐਲਾਨ ਕਰ ਸਕਦੀ ਹੈ।
-
Winability, single ticket in a family, fielding senior leaders from the seats that they have won earlier, etc are many factors. Today, discussion on seats was held but the final list will be released by CEC headed by Sonia Gandhi: Congress leader Sunil Jakhar in Delhi pic.twitter.com/2EpUzkBojo
— ANI (@ANI) December 29, 2021 " class="align-text-top noRightClick twitterSection" data="
">Winability, single ticket in a family, fielding senior leaders from the seats that they have won earlier, etc are many factors. Today, discussion on seats was held but the final list will be released by CEC headed by Sonia Gandhi: Congress leader Sunil Jakhar in Delhi pic.twitter.com/2EpUzkBojo
— ANI (@ANI) December 29, 2021Winability, single ticket in a family, fielding senior leaders from the seats that they have won earlier, etc are many factors. Today, discussion on seats was held but the final list will be released by CEC headed by Sonia Gandhi: Congress leader Sunil Jakhar in Delhi pic.twitter.com/2EpUzkBojo
— ANI (@ANI) December 29, 2021
ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇੱਕ ਪਰਿਵਾਰ ਵਿੱਚ ਸਿੰਗਲ ਟਿਕਟ ਹੀ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਹੈ ਕਿ ਸੀਨੀਅਰ ਆਗੂਆਂ ਨੂੰ ਉਨ੍ਹਾਂ ਸੀਟਾਂ ਤੋਂ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਜੋ ਉਹ ਪਹਿਲਾ ਜਿੱਤ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਹੈ ਕਿ ਮੀਟਿੰਗ ਵਿਚ ਅੱਜ ਸੀਟਾਂ ਨੂੰ ਲੈ ਕੇ ਚਰਚਾ ਹੋਈ ਹੈ ਪਰ ਇਸ ਦੀ ਅੰਤਿਮ ਸੂਚੀ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੀ ਜਾਰੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਬਿਆਨ ਦਿੱਤਾ ਸੀ ਕਿ ਅਸੀਂ 2017 ਨੂੰ ਛੱਡ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਹੁਣ ਵੀ ਅਸੀਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਾਂਗੇ ਅਤੇ ਕਾਂਗਰਸ ਦੀ ਸਾਂਝੀ ਅਗਵਾਈ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜਾਂਗੇ।
-
We'd never announced CM face before Assembly elections except in 2017, which was an exception. Now also we'll not announce CM face and will contest Assembly elections 2022 under the joint leadership of Congress: Chairman of the campaign committee of Punjab Congress, Sunil Jakhar pic.twitter.com/wp68fFRlcm
— ANI (@ANI) December 29, 2021 " class="align-text-top noRightClick twitterSection" data="
">We'd never announced CM face before Assembly elections except in 2017, which was an exception. Now also we'll not announce CM face and will contest Assembly elections 2022 under the joint leadership of Congress: Chairman of the campaign committee of Punjab Congress, Sunil Jakhar pic.twitter.com/wp68fFRlcm
— ANI (@ANI) December 29, 2021We'd never announced CM face before Assembly elections except in 2017, which was an exception. Now also we'll not announce CM face and will contest Assembly elections 2022 under the joint leadership of Congress: Chairman of the campaign committee of Punjab Congress, Sunil Jakhar pic.twitter.com/wp68fFRlcm
— ANI (@ANI) December 29, 2021
ਬੀਤੇ ਦਿਨੀ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਭਾਜਪਾ ਵਿਚ ਸ਼ਾਮਿਲ ਹੋਣ ਤੇ ਜਾਖੜ ਨੇ ਕਿਹਾ ਹੈ ਕਿ ਇਹ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਨੇ ਸਹੀ ਫੈਸਲਾ ਨਹੀਂ ਲਿਆ। ਭਾਜਪਾ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਬਾਜਵਾ ਹੀ ਪਾਰਟੀ ਛੱਡਣ ਦਾ ਕਾਰਨ ਦੱਸ ਸਕਦੇ ਹਨ।
ਇਹ ਵੀ ਪੜੋ:ਮੁਲਤਾਨੀ ਦਾ ਖੁਲਾਸਾ, ਪਾਕਿਸਤਾਨ ਹਿੰਸਾ ਫੈਲਾਉਣਾ ਚਾਹੁੰਦੈ:ਡੀਜੀਪੀ