ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਵੀਰਵਾਰ ਨੂੰ ਸੂਰਤ ਦੀ ਅਦਾਲਤ ਵੱਲੋਂ ਇੱਕ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ, ਪਾਰਟੀ ਨੇ ਆਉਣ ਵਾਲੇ ਦਿਨਾਂ ਵਿੱਚ ਇਕ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਨਾਲ ਲੈ ਕੇ ਵਿਸ਼ਾਲ ਪ੍ਰਦਰਸ਼ਨ ਦੀ ਯੋਜਨਾ ਬਣਾਈ ਹੈ। ਕਾਂਗਰਸ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਹੈ, ਜਿਸ ਤੋਂ ਬਾਅਦ ਸੰਸਦ ਮੈਂਬਰ ਵਿਜੇ ਚੌਕ ਤੱਕ ਮਾਰਚ ਕਰਨਗੇ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਵੀ ਮੰਗ : ਦੇਸ਼ ਵਿਆਪੀ ਵਿਰੋਧ ਦੀ ਯੋਜਨਾ ਬਣਾਉਣ ਲਈ ਸਾਰੇ ਸੂਬਾਈ ਕਾਂਗਰਸ ਪ੍ਰਧਾਨਾਂ ਅਤੇ ਵਿਧਾਇਕ ਦਲ ਦੇ ਆਗੂਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਬੈਠਕ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ ਨੇ ਇਸ ਮੁੱਦੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਦੀ ਵੀ ਮੰਗ ਕੀਤੀ ਹੈ। ਖੜਗੇ ਦੀ ਰਿਹਾਇਸ਼ 'ਤੇ ਹੋਈ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਸੰਚਾਲਨ ਕਮੇਟੀ ਦੇ ਮੈਂਬਰਾਂ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਕਿਹਾ, "ਇਹ ਸਿਰਫ਼ ਕਾਨੂੰਨੀ ਮੁੱਦਾ ਨਹੀਂ ਹੈ, ਸਗੋਂ ਸਿਆਸੀ ਵੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਵਿਰੋਧੀ ਨੇਤਾਵਾਂ ਨੂੰ ਡਰਾਉਣਾ ਚਾਹੁੰਦੀ ਹੈ।"
ਇਹ ਵੀ ਪੜ੍ਹੋ : Bihar News: ਬੇਟਾ ਕਰਦਾ ਸੀ ਸ਼ਰਾਰਤਾਂ, ਮਾਂ-ਬਾਪ ਨੇ ਕਤਲ ਕਰਕੇ ਲਾਸ਼ ਛੱਪੜ 'ਚ ਸੁੱਟ ਦਿੱਤੀ
ਵੀਰਵਾਰ ਸਵੇਰੇ, ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਪਨਾਮ ਬਾਰੇ ਟਿੱਪਣੀ ਕਰਨ 'ਤੇ 2019 ਦੇ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਪਾਇਆ ਗਿਆ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ। ਹਾਲਾਂਕਿ, ਰਾਹੁਲ ਗਾਂਧੀ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ ਅਤੇ ਸੂਰਤ ਅਦਾਲਤ ਦੇ ਫੈਸਲੇ ਦੇ ਖਿਲਾਫ ਅਪੀਲ ਕਰਨ ਦੀ ਆਗਿਆ ਦੇਣ ਲਈ ਉਸਦੀ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Amritpal Sing Chats: ਹੁਣ ਕੁੜੀਆਂ ਨਾਲ ਅੰਮ੍ਰਿਤਪਾਲ ਦੀਆਂ ਚੈਟਾਂ ਹੋ ਰਹੀਆਂ ਵਾਇਰਲ, ਪੜ੍ਹੋ ਹੁਣ ਹੋ ਰਹੇ ਕਿਹੜੇ ਖੁਲਾਸੇ
"ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ" ਕਹਿਣ ਉਤੇ ਹੋਇਆ ਸੀ ਕੇਸ : 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਵਿੱਚ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਇਹ ਕਹਿਣ ਲਈ ਕੇਸ ਦਰਜ ਕੀਤਾ ਗਿਆ ਸੀ ਕਿ ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ’। ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ, 'ਇਹ ਸਰਕਾਰ ਸਪੱਸ਼ਟ ਤੌਰ 'ਤੇ ਸੰਸਦ ਦੇ ਅੰਦਰ ਵਿਰੋਧੀ ਅਵਾਜ਼ਾਂ ਨੂੰ ਕੁਚਲਣ ਦੀ ਇਕ ਰਣਨੀਤੀ 'ਤੇ ਨਿਰਭਰ ਕਰ ਰਹੀ ਹੈ ਅਤੇ ਇਸ ਤੋਂ ਬਾਹਰ ਦੂਜੀ ਰਣਨੀਤੀ 'ਤੇ। ਇਸ ਲਈ ਜੇਕਰ ਤੁਸੀਂ ਸੰਸਦ ਦੇ ਬਾਹਰ ਕੁਝ ਕਹੋਗੇ ਤਾਂ ਉਹ ਸਦਨ ਨੂੰ ਕੰਮ ਕਰਨ ਦੀ ਇਜਾਜ਼ਤ ਨਹੀਂ ਦੇਣਗੇ।