ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਬੈਠਕ ਸ਼ੁਰੂ ਹੋ ਗਈ ਹੈ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਗਨੀ ਹੇਠ ਇਹ ਮੀਟਿੰਗ ਹੋ ਰਹੀ ਹੈ। ਮੀਟੰਗ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦੇ ਸੀਨੀਅਰ ਆਗੂ ਪੀ ਚਿਦੰਬਰਮ, ਭੁਪੇਸ਼ ਬਘੇਲ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਮੀਟਿੰਗ ਵਿੱਚ ਮੌਜੂਦ ਹਨ।
ਇਹਨਾਂ ਮੁੱਦਿਆ ’ਤੇ ਚਰਚਾ ਸੰਭਵ
ਇਸ ਮੀਟਿੰਗ ਵਿੱਚ ਸੰਗਠਨਾਤਮਕ ਚੋਣਾਂ (Organisational elections), ਆਗਾਮੀ ਵਿਧਾਨ ਸਭਾ ਚੋਣਾਂ (assembly polls) ਅਤੇ ਮੌਜੂਦਾ ਰਾਜਨੀਤਿਕ ਸਥਿਤੀ (current political situation) ਉੱਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਲਖੀਮਪੁਰ ਵਿੱਚ ਵਾਪਰੀ ਘਟਨਾ (Lakhimpur Kheri incident) ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜੋ: ਸਿੰਘੂ ਸਰਹੱਦ ‘ਤੇ ਕਤਲ ਮਾਮਲਾ: ਮੁਲਜ਼ਮ ਸਰਬਜੀਤ ਸਿੰਘ ਦੀ ਪੇਸ਼ੀ ਅੱਜ
ਸੀਡਬਲਯੂਸੀ (Congress Working Committee) ਕਾਂਗਰਸ ਦੀ ਸਭ ਤੋਂ ਉੱਚੀ ਫੈਸਲਾ ਲੈਣ ਵਾਲੀ ਸੰਸਥਾ ਹੈ। ਹਾਲ ਹੀ ਵਿੱਚ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਅਤੇ ਕਪਿਲ ਸਿੱਬਲ ਨੇ ਸੀਡਬਲਯੂਸੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਸੀ। ਆਜ਼ਾਦ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਪਾਰਟੀ ਨਾਲ ਜੁੜੇ ਮਾਮਲਿਆਂ 'ਤੇ ਵਿਚਾਰ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੀ ਤੁਰੰਤ ਮੀਟਿੰਗ ਬੁਲਾਈ ਜਾਵੇ।
ਸਿੱਬਲ ਨੇ ਪਾਰਟੀ ਦੀ ਪੰਜਾਬ ਇਕਾਈ 'ਚ ਗੜਬੜ ਦੇ ਵਿਚਕਾਰ ਪਾਰਟੀ ਲੀਡਰਸ਼ਿਪ ‘ਤੇ ਵੀ ਸਵਾਲ ਉਠਾਏ ਸਨ ਅਤੇ ਕਿਹਾ ਸੀ ਕਿ ਸਥਿਤੀ 'ਤੇ ਵਿਚਾਰ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ (Congress Working Committee) ਦੀ ਮੀਟਿੰਗ ਬੁਲਾਈ ਜਾਣੀ ਚਾਹੀਦੀ ਹੈ ਅਤੇ ਸੰਗਠਨਾਤਮਕ ਚੋਣਾਂ (Organisational elections) ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਸੀਡਬਲਯੂਸੀ (Congress Working Committee) ਦੀ ਬੈਠਕ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਸੁਸ਼ਮਿਤਾ ਦੇਵ, ਜਤਿਨ ਪ੍ਰਸਾਦਾ, ਲੁਈਜਿੰਹੋ ਫਲੇਰੀਓ ਅਤੇ ਕਈ ਹੋਰ ਨੇਤਾਵਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਕਾਂਗਰਸ ਛੱਡ ਦਿੱਤੀ ਅਤੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਰਕਿੰਗ ਕਮੇਟੀ (Congress Working Committee) ਦੀ ਬੈਠਕ ਇਸ ਪੱਖੋਂ ਵੀ ਮਹੱਤਵਪੂਰਨ ਹੈ ਕਿ ਪਾਰਟੀ ਪ੍ਰਧਾਨ ਦੀ ਚੋਣ ਲੰਮੇ ਸਮੇਂ ਤੋਂ ਬਕਾਇਆ ਹੈ। ਕੁਝ ਮਹੀਨੇ ਪਹਿਲਾਂ ਕੋਰੋਨਾ ਮਹਾਂਮਾਰੀ ਦੇ ਕਾਰਨ ਸਪੀਕਰ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਸੀ, ਜੋ ਕਿ ਪਹਿਲਾਂ ਜੂਨ ਦੇ ਮਹੀਨੇ ਵਿੱਚ ਪ੍ਰਸਤਾਵਿਤ ਸੀ।
ਇਹ ਵੀ ਪੜੋ: ਲਖੀਮਪੁਰ ਦੀ ਘਟਨਾ ਦੇ ਵਿਰੋਧ 'ਚ ਅੱਜ ਸਾੜੇ ਜਾਣਗੇ PM ਮੋਦੀ ਤੇ ਸ਼ਾਹ ਦੇ ਪੁਤਲੇ
ਮੰਨਿਆ ਜਾ ਰਿਹਾ ਹੈ ਕਿ ਸੀ ਡਬਲਯੂ ਸੀ (Congress Working Committee) ਦੀ ਇਸ ਬੈਠਕ ਵਿੱਚ ਕਾਂਗਰਸ ਪ੍ਰਧਾਨ ਦੀ ਚੋਣ ਦੇ ਸੰਬੰਧ ਵਿੱਚ ਕੋਈ ਵੀ ਤਰੀਕ ਜਾਂ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਨ੍ਹਾਂ ਰਾਜਾਂ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ।