ਇੰਫਾਲ: ਮਣੀਪੁਰ(Manipur) ਵਿੱਚ ਫੌਜ ਦੀ ਟੁਕੜੀ 'ਤੇ ਆਈਡੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜ ਦੀ ਟੁਕੜੀ 'ਤੇ ਘਾਤ ਲਗਾ ਕੇ ਬੈਠੇ ਅੱਤਵਾਦੀਆਂ ਨੇ ਹਮਲਾ ਕੀਤਾ। ਦੱਸਿਆ ਜਾਂਦਾ ਹੈ ਕਿ ਇਸ ਹਮਲੇ ਵਿੱਚ ਅਸਾਮ ਰਾਈਫਲਜ਼ ਦਾ ਸੀਓ ਸ਼ਹੀਦ(CEO of Assam Rifles martyred) ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਦੀ ਵੀ ਖ਼ਬਰ ਹੈ। ਕਈ ਹੋਰ ਜਵਾਨ ਵੀ ਸ਼ਹੀਦ ਹੋ ਗਏ ਹਨ।
ਜਾਣਕਾਰੀ ਮੁਤਾਬਕ ਇਹ ਹਮਲਾ ਮਣੀਪੁਰ ਦੇ ਚੂਰਾਚੰਦਪੁਰ ਦੇ ਸਿੰਘਾਟ(Singhat of Churachandpur) 'ਚ ਹੋਇਆ। ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫ਼ਸਰ ਦੇ ਕਾਫਲੇ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਕਾਫ਼ਲੇ ਵਿੱਚ ਕਮਾਂਡਿੰਗ ਅਫ਼ਸਰ ਦੇ ਪਰਿਵਾਰਕ ਮੈਂਬਰ ਅਤੇ ਤਤਕਾਲ ਕਾਰਵਾਈ ਟੀਮ ਦੇ ਮੈਂਬਰ ਵੀ ਮੌਜੂਦ ਸਨ।
-
Strongly condemn the cowardly attack on a convoy of 46 AR which has reportedly killed few personnel including the CO & his family at CCpur today. The State forces & Para military are already on their job to track down the militants. The perpetrators will be brought to justice.
— N.Biren Singh (@NBirenSingh) November 13, 2021 " class="align-text-top noRightClick twitterSection" data="
">Strongly condemn the cowardly attack on a convoy of 46 AR which has reportedly killed few personnel including the CO & his family at CCpur today. The State forces & Para military are already on their job to track down the militants. The perpetrators will be brought to justice.
— N.Biren Singh (@NBirenSingh) November 13, 2021Strongly condemn the cowardly attack on a convoy of 46 AR which has reportedly killed few personnel including the CO & his family at CCpur today. The State forces & Para military are already on their job to track down the militants. The perpetrators will be brought to justice.
— N.Biren Singh (@NBirenSingh) November 13, 2021
ਮਣੀਪੁਰ ਦੇ ਮੁੱਖ ਮੰਤਰੀ ਐਨ. ਬੀਰੇਨ ਸਿੰਘ(Manipur Chief Minister N. Biren Singh) ਨੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ, 'ਚੂਰਾਚੰਦਪੁਰ ਵਿੱਚ ਅੱਜ 46 ਏਆਰ ਦੇ ਕਾਫਲੇ 'ਤੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਸੀਓ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਕੁਝ ਕਰਮਚਾਰੀ ਮਾਰੇ ਗਏ ਸਨ। ਰਾਜ ਬਲ ਅਤੇ ਅਰਧ ਸੈਨਿਕ ਬਲ ਪਹਿਲਾਂ ਹੀ ਅੱਤਵਾਦੀਆਂ ਨੂੰ ਫੜਨ ਲਈ ਕੰਮ ਕਰ ਰਹੇ ਹਨ। ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: ਦਿੱਲੀ 'ਚ ਪ੍ਰਦੂਸ਼ਣ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਦੋ ਦਿਨ ਦੇ ਲੌਕ ਡਾਊਨ ਬਾਰੇ ਵਿਚਾਰ ਕਰਨ ਲਈ ਕਿਹਾ