ਚੰਡੀਗੜ੍ਹ: ਪੰਜਾਬ 'ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 3922 ਮਾਮਲੇ ਸਾਹਮਣੇ ਆਏ ਹਨ, ਇਸੇ ਦੌਰਾਨ 9 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦੇਈਏ ਕਿ ਹੁਣ ਤੱਕ ਹੁਣ ਤੱਕ ਕੁੱਲ ਮਾਮਲੇ 62,1419 ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਐਕਟਿਵ ਮਾਮਲੇ 16,343 ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ 'ਚ ਮੌਤਾਂ 9 ਦਰਜ ਕੀਤੀਆਂ ਗਈਆਂ ਹਨ। ਜਿਸ ਨੂੰ ਮਿਲਾ ਕੇ ਹੁਣ ਤੱਕ ਦੀਆਂ ਕੁੱਲ ਮੌਤਾਂ 16675 ਦਰਜ ਕੀਤੀਆਂ ਗਈਆਂ ਹਨ।
ਪਿਛਲੇ ਸਾਲ ਤੋਂ ਹੁਣ ਤੱਕ 588401 ਮਰੀਜ ਸਿਹਤਯਾਬ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਅਤੇ 75 ਸੀਰੀਅਸ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 10 ਵੈਂਟੀਲੇਟਰ ਸਪੋਟ 'ਤੇ ਹਨ ਅਤੇ ਸੂਬੇ ਵਿੱਚ 254 ਮਰੀਜ਼ ਆਕਸੀਜਨ ਸਪੋਟ 'ਤੇ ਹਨ।
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਮਾਮਲੇ ਜਿਲ੍ਹਾ ਪਟਿਆਲਾ (District Patiala) ਵਿੱਚ 768 ਦਰਜ ਕੀਤੇ ਗਏ ਹਨ ਅਤੇ ਸਭ ਤੋਂ ਘੱਟ ਜਿਲ੍ਹਾ ਬਰਨਾਲਾ ਵਿੱਚ ਪਾਏ ਗਏ ਜਿਨ੍ਹਾਂ ਦੀ ਗਿਣਤੀ 14 ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: 'ਅਜੇ ਹੋਰ ਫੈਲੇਗਾ ਕੋਰੋਨਾ ਇਨਫੈਕਸ਼ਨ', ਇਹ ਕਦੋਂ ਰੁਕੇਗਾ, ਜਾਣੋ ਹੈਲਥ ਐਕਸਪਰਟ ਦੀ ਰਾਏ