ETV Bharat / bharat

Corona Case In India :ਮੁੰਬਈ ਵਿੱਚ 3,671 ਨਵੇਂ ਮਾਮਲੇ, ਦਿੱਲੀ ’ਚ ਮਈ ਤੋਂ ਬਾਅਦ ਸਭ ਤੋਂ ਵੱਡਾ ਉਛਾਲ - Vaccination in Rajasthan

ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਵੀਰਵਾਰ ਨੂੰ ਕੋਵਿਡ 19 ਦੇ 3,671 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ ਲਾਗ ਦੇ ਨਵੇਂ ਮਾਮਲਿਆਂ ਵਿੱਚ 46.25 ਪ੍ਰਤੀਸ਼ਤ ਦਾ ਵਾਧਾ ਹੈ। ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (BMC) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਮੁਤਾਬਕ ਓਮੀਕਰੋਨ ਦੇ 198 ਨਵੇਂ ਮਾਮਲੇ ਸਾਹਮਣੇ ਆਏ ਹਨ। 190 ਮਾਮਲੇ ਸਿਰਫ਼ ਮੁੰਬਈ ਵਿੱਚ ਪਾਏ ਗਏ ਹਨ। ਦਿੱਲੀ ਵਿੱਚ ਕੋਵਿਡ 19 ਦੇ 1313 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 26 ਮਈ ਤੋਂ ਬਾਅਦ ਸਭ ਤੋਂ ਵੱਧ ਕੇਸ ਹਨ।

ਦੇਸ਼ ’ਚ ਕੋਰੋਨਾ ਦਾ ਖਤਰਾ
ਦੇਸ਼ ’ਚ ਕੋਰੋਨਾ ਦਾ ਖਤਰਾ
author img

By

Published : Dec 31, 2021, 7:24 AM IST

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਵੀਰਵਾਰ ਨੂੰ ਕੋਵਿਡ 19 ਦੇ 3,671 ਨਵੇਂ ਮਾਮਲੇ ਸਾਹਮਣੇ ਆਏ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ ਲਾਗ ਦੇ ਨਵੇਂ ਮਾਮਲਿਆਂ ਵਿੱਚ 46.25 ਫੀਸਦੀ ਦਾ ਵਾਧਾ ਹੈ। ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (BMC) ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਮੁਤਾਬਕ ਓਮੀਕਰੋਨ ਦੇ 198 ਨਵੇਂ ਮਾਮਲੇ ਸਾਹਮਣੇ ਆਏ ਹਨ। 190 ਮਾਮਲੇ ਸਿਰਫ਼ ਮੁੰਬਈ ਵਿੱਚ ਪਾਏ ਗਏ ਹਨ। ਦਿੱਲੀ ਵਿੱਚ ਕੋਵਿਡ 19 ਦੇ 1,313 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 26 ਮਈ ਤੋਂ ਬਾਅਦ ਸਭ ਤੋਂ ਵੱਧ ਕੇਸ ਹਨ। ਕੋਰੋਨਾ ਮਾਮਲਿਆਂ ਦੀ ਦਰ ਵਧ ਕੇ 1.73 ਫੀਸਦੀ ਹੋ ਗਈ ਹੈ।

ਦੂਜੇ ਪਾਸੇ ਮਹਾਰਾਸ਼ਟਰ ਦੀ ਗੱਲ ਕਰੀਏ ਤਾਂ ਕੁੱਲ ਕੇਸ 5,368 ਹਨ, ਜੋ ਬੁੱਧਵਾਰ ਨਾਲੋਂ 1,468 ਵੱਧ ਹਨ। 24 ਘੰਟਿਆਂ ਵਿੱਚ 22 ਲੋਕਾਂ ਦੀ ਮੌਤ ਵੀ ਹੋਈ ਹੈ। ਮਹਾਰਾਸ਼ਟਰ ਵਿੱਚ ਐਕਟਿਵ ਕੇਸ 18,217 ਹੋ ਗਏ ਹਨ। ਮੁੰਬਈ ਵਿੱਚ ਇਸ ਸਾਲ 5 ਮਈ ਤੋਂ ਬਾਅਦ ਇਨਫੈਕਸ਼ਨ ਦੇ ਇੰਨੇ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਦੌਰਾਨ ਮੁੰਬਈ ਵਿੱਚ ਇਸ ਮਹਾਮਾਰੀ ਕਾਰਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਕੋਰੋਨਾ ਵਾਇਰਸ ਇਨਫੈਕਸ਼ਨ (corona virus infection) ਦੇ 2,510 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਮੰਗਲਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1,377 ਨਵੇਂ ਮਾਮਲੇ ਸਾਹਮਣੇ ਆਏ ਸਨ। 5 ਮਈ ਨੂੰ ਮੁੰਬਈ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 3,879 ਨਵੇਂ ਮਾਮਲੇ ਸਾਹਮਣੇ ਆਏ ਸਨ। ਮੁੰਬਈ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 11,360 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 371 ਮਰੀਜ਼ਾਂ ਨੂੰ ਇਨਫੈਕਸ਼ਨ ਮੁਕਤ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਕਰਨਾਟਕ ਵਿੱਚ ਕੋਵਿਡ-19 ਦੇ 707 ਨਵੇਂ ਮਾਮਲੇ, ਤਿੰਨ ਮਰੀਜ਼ਾਂ ਦੀ ਮੌਤ

ਕਰਨਾਟਕ 'ਚ ਵੀਰਵਾਰ ਨੂੰ ਕੋਵਿਡ-19 ਦੇ 707 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 30,06,505 ਹੋ ਗਈ ਹੈ, ਜਦਕਿ ਤਿੰਨ ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 38,327 ਹੋ ਗਈ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸੂਬੇ 'ਚ ਇਨਫੈਕਸ਼ਨ ਦੇ ਨਵੇਂ ਮਾਮਲਿਆਂ 'ਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੂਬੇ 'ਚ 566 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ ਮੰਗਲਵਾਰ ਨੂੰ 356 ਨਵੇਂ ਮਾਮਲੇ ਸਾਹਮਣੇ ਆਏ ਸਨ।

ਰਾਜ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਕਰਨਾਟਕ ਵਿੱਚ ਪਿਛਲੇ 24 ਘੰਟਿਆਂ ਦੌਰਾਨ 252 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਸੂਬੇ ਵਿੱਚ ਇਸ ਘਾਤਕ ਵਾਇਰਸ ਦੀ ਲਾਗ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 29,59,926 ਹੋ ਗਈ ਹੈ। ਕਰਨਾਟਕ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 8,223 ਹੋ ਗਈ ਹੈ।

ਬੈਂਗਲੁਰੂ ਸ਼ਹਿਰੀ ਖੇਤਰ ਵਿੱਚ ਸਭ ਤੋਂ ਵੱਧ 565 ਨਵੇਂ ਕੇਸ ਸਾਹਮਣੇ ਆਏ ਅਤੇ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਕਰਨਾਟਕ ਵਿੱਚ, ਵੀਰਵਾਰ ਨੂੰ ਕੋਵਿਡ -19 ਲਈ 1,14,686 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ ਕੁੱਲ 5,63,50,280 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਸੰਕਰਮਣ ਦਰ 0.61 ਪ੍ਰਤੀਸ਼ਤ ਹੈ ਜਦੋਂ ਕਿ ਮੌਤ ਦਰ 0.42 ਪ੍ਰਤੀਸ਼ਤ ਬਣੀ ਹੋਈ ਹੈ।

ਕੋਲਕਾਤਾ ਵਿੱਚ ਕੋਰੋਨਾ ਦੇ ਨਵੇਂ ਮਾਮਲੇ 24 ਘੰਟਿਆਂ ਵਿੱਚ ਹੋਏ ਦੁੱਗਣੇ

ਕੋਲਕਾਤਾ ਵਿੱਚ ਕੋਵਿਡ -19 ਦੇ ਨਵੇਂ ਕੇਸਾਂ ਦੀ ਗਿਣਤੀ 24 ਘੰਟਿਆਂ ਵਿੱਚ ਦੁੱਗਣੀ ਤੋਂ ਵੱਧ ਹੋ ਗਈ ਹੈ ਅਤੇ ਮਹਾਨਗਰ ਵਿੱਚ ਵੀਰਵਾਰ ਨੂੰ 1,090 ਮਾਮਲੇ ਸਾਹਮਣੇ ਆਏ ਹਨ। ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਬੁੱਧਵਾਰ ਨੂੰ ਕੋਲਕਾਤਾ ਵਿੱਚ 540 ਨਵੇਂ ਮਾਮਲੇ ਸਾਹਮਣੇ ਆਏ ਹਨ। ਪੱਛਮੀ ਬੰਗਾਲ ਵਿੱਚ ਲਗਭਗ ਛੇ ਮਹੀਨਿਆਂ ਬਾਅਦ 2,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਰਾਜ ਵਿੱਚ ਬੁੱਧਵਾਰ ਨੂੰ 1,089 ਕੇਸਾਂ ਦੇ ਮੁਕਾਬਲੇ 2,128 ਨਵੇਂ ਕੇਸ ਸਾਹਮਣੇ ਆਏ।

ਸੂਬੇ ਦੀ ਸੰਕਰਮਣ ਦਰ ਬੁੱਧਵਾਰ ਨੂੰ 2.84 ਫੀਸਦੀ ਸੀ, ਜੋ ਵਧ ਕੇ 5.47 ਫੀਸਦੀ ਹੋ ਗਈ ਹੈ। ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 16,35,034 ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਜ ਵਿੱਚ 12 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 19,757 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,067 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਰਾਜ ਵਿੱਚ ਇਸ ਸਮੇਂ 8,776 ਮਰੀਜ਼ ਇਲਾਜ ਅਧੀਨ ਹਨ।

ਕਾਸ਼ੀਪੁਰ ਆਈਆਈਐਮ ਵਿੱਚ ਪੰਜ ਵਿਅਕਤੀ ਕਰੋਨਾ ਪਾਜ਼ੀਟਿਵ

ਉੱਤਰਾਖੰਡ ਦੇ ਕਾਸ਼ੀਪੁਰ, ਊਧਮ ਸਿੰਘ ਨਗਰ ਵਿੱਚ ਆਈਆਈਐਮ (Indian Institutes of Management) ਦੇ ਤਿੰਨ ਵਿਦਿਆਰਥੀਆਂ ਸਮੇਤ ਪੰਜ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵਿਦਿਆਰਥੀਆਂ ਦੇ ਕੋਰੋਨਾ ਸੰਕਰਮਿਤ ਹੋਣ ਕਾਰਨ ਸਿਹਤ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਵਿਭਾਗ ਨੇ ਪਾਜੀਟਿਵ ਪਾਏ ਗਏ ਸਾਰੇ ਲੋਕਾਂ ਨੂੰ ਅਲੱਗ ਕਰ ਦਿੱਤਾ ਗਿਆ ਹੈ ਅਤੇ ਸੰਸਥਾ ਦੇ ਹੋਰ ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਆਈਆਈਐਮ ਇੰਸਟੀਚਿਊਟ ਦੇ 40 ਕਮਰਿਆਂ ਨੂੰ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ।

ਰਾਜਸਥਾਨ ਵਿੱਚ ਕੋਰੋਨਾ ਦੇ 252 ਮਾਮਲੇ

ਜੈਪੁਰ 'ਚ ਕੋਰੋਨਾ ਇਨਫੈਕਸ਼ਨ (Rajasthan Corona Virus Case) ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿੱਥੇ ਵੀਰਵਾਰ ਨੂੰ ਰਾਜਧਾਨੀ ਜੈਪੁਰ ਵਿੱਚ ਇੱਕ ਵਾਰ ਫਿਰ ਕੋਵਿਡ 19 ਦੇ ਰਿਕਾਰਡ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਰਾਜ ਵਿੱਚ ਦਸੰਬਰ ਮਹੀਨੇ ਵਿੱਚ ਰਿਕਾਰਡ ਟੀਕਾਕਰਨ (Vaccination in Rajasthan) ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ, ਰਾਜ ਵਿੱਚ ਕੋਵਿਡ 19 ਸੰਕਰਮਣ ਦੇ 252 ਨਵੇਂ ਕੇਸ (252 New Corona Cases Found in Rajasthan) ਦੇਖੇ ਗਏ ਹਨ। ਜਦਕਿ ਜੈਪੁਰ 'ਚ 185, ਅਜਮੇਰ 'ਚ 11, ਅਲਵਰ 'ਚ 7, ਬੀਕਾਨੇਰ 'ਚ 7, ਗੰਗਾਨਗਰ 'ਚ 1, ਜੋਧਪੁਰ 'ਚ 24, ਕੋਟਾ 'ਚ 9, ਪ੍ਰਤਾਪਗੜ੍ਹ 'ਚ 1, ਸੀਕਰ 'ਚ 3 ਅਤੇ ਉਦੈਪੁਰ 'ਚ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 773 ਹੋ ਗਈ ਹੈ।

ਇਹ ਵੀ ਪੜ੍ਹੋ: ਭਾਰਤ ਵਿੱਚ ਓਮੀਕਰੋਨ ਨਾਲ ਪਹਿਲੀ ਮੌਤ, ਨਾਇਜ਼ੀਰੀਆ ਤੋਂ ਪਰਤਣ ਦੇ ਬਾਅਦ ਹੋਇਆ ਸੀ ਸੰਕਰਮਿਤ

ETV Bharat Logo

Copyright © 2025 Ushodaya Enterprises Pvt. Ltd., All Rights Reserved.