ਨਵੀਂ ਦਿੱਲੀ: ਭਾਰਤ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,154 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 3,08,74,376 ਹੋ ਗਈ ਹੈ। 724 ਮੌਤਾਂ ਤੋਂ ਬਾਅਦ ਹੁਣ ਕੋਰੋਨਾ ਸੰਕਰਮਣ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 4,08,764 ਹੋ ਗਈ ਹੈ। 39,649 ਨਵੇਂ ਡਿਸਚਾਰਜ ਤੋਂ ਬਾਅਦ ਕੁੱਲ ਡਿਸਚਾਰਜ ਦੀ ਗਿਣਤੀ 3,00,14,713 ਹੋਈ ਹੈ। ਦੇਸ਼ ’ਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 4,50,899 ਹੈ।
- " class="align-text-top noRightClick twitterSection" data="">
ਦੇਸ਼ ਦੇ ਅੰਦਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ 12,35,287ਵੈਕਸੀਨ ਲਗਾਈ ਗਈ ਹੈ। ਜਿਸ ਮਗਰੋਂ ਕੁੱਲ ਵੈਕਸੀਨੇਸ਼ਨ ਦਾ ਅਕੰੜਾ 37,73,52,501ਹੋ ਗਿਆ ਹੈ।
ਇਸ ਤੋਂ ਭਾਰਤ 'ਚ ਕੁੱਲ ਕੋਰੋਨਾ ਵਾਇਰਸ ਦੇ ਲਈ 14,32,343 ਸੈਂਪਲ ਟੇਸਟ ਕੀਤੇ ਗਏ। ਹੁਣ ਤੱਕ 43,23,17, 813 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ ਵਿੱਚ ਰਿਕਵਰੀ ਰੇਟ ਹੁਣ ਵੱਧ ਕੇ 97.22 ਫੀਸਦੀ ਹੋ ਗਿਆ ਹੈ।