ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਭਾਰਤ ਦੇ ਹਰੇਕ ਸੂਬੇ ਵਿੱਚ ਹੁਣ ਕੋਰੋਨਾ ਕੇਸਾਂ ਵਿੱਚ ਕਟੌਤੀ ਹੋ ਰਹੀ ਹੈ ਜਿਸ ਨਾਲ ਭਾਰਤ ਵਿੱਚ ਕੋਰੋਨਾ ਮਾਮਲੇ ਘੱਟ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 86,498 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,123 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,82,282 ਮਰੀਜ਼ ਸਿਹਤਯਾਬ ਹੋਏ ਹਨ।
- " class="align-text-top noRightClick twitterSection" data="">
ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,89,96,473 ਹੋ ਗਈ ਹੈ ਅਤੇ ਕੁੱਲ ਮੌਤਾਂ 3,51,309 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,73,41,462 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 13,03,702 ਹਨ।
ਪੰਜਾਬ 'ਚ ਕੋਰੋਨਾ ਮਾਮਲੇ
ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 1,293 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 82 ਮੌਤਾਂ ਹੋਈਆਂ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,80,829 ਹੋ ਗਈ ਹੈ ਤੇ ਕੁੱਲ ਮੌਤਾਂ 15,160 ਹੋ ਗਈ ਹੈ ਅਤੇ ਹੁਣ ਤੱਕ 5,45,674 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 19,995 ਹੈ। ਜ਼ਿਕਰਯੋਗ ਹੈ ਕਿ ਜੇਕਰ ਇਸੇ ਤਰ੍ਹਾਂ ਰੋਜ਼ਾਨਾਂ ਕੇਸਾਂ ਵਿੱਚ ਕਟੌਤੀ ਹੁੰਦੀ ਰਹੀ ਤਾਂ ਦੇਸ਼ ਇੱਕ ਕੋਰੋਨਾ ਨੂੰ ਪਛਾੜ ਦੇਵੇਗਾ।