ETV Bharat / bharat

Corona virus Update: ਦੇਸ਼ ਵਿੱਚ ਕੋਰੋਨਾ ਦੇ 53 ਮਾਮਲੇ ਦਰਜ, 1 ਮੌਤ - ਦੇਸ਼ਭਰ ਵਿੱਚ ਕੋਰੋਨਾ

Coronavirus Update : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 53 ਮਾਮਲੇ ਹੀ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਵੀ ਕੋਰੋਨਾ ਦੇ ਚਾਰ ਨਵੇਂ ਐਕਟਿਵ ਮਾਮਲੇ ਦਰਜ ਹੋਏ ਹਨ।

Coronavirus Update
Coronavirus Update
author img

By

Published : Jul 3, 2023, 6:57 AM IST

ਨਵੀਂ ਦਿੱਲੀ : ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 994, 281 ਹੋ ਚੁੱਕੇ ਹਨ। ਕੋਰੋਨਾ ਦੇ 53 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 490 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 75 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 60, 884 ਰਿਕਵਰੀਆਂ ਦਰਜ ਹੋਈਆਂ। ਇਸ ਦੇ ਨਾਲ ਹੀ, ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 907 ਪਹੁੰਚ ਗਿਆ ਹੈ।

ਕੋਰੋਨਾ ਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 423 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 46, 628 ਸੈਂਪਲ ਲਏ ਹਨ।

Coronavirus Update
ਕੋਰੋਨਾਵਾਇਰਸ ਅਪਡੇਟਸ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 4 ਐਕਟਿਵ ਮਾਮਲੇ ਹੀ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਘਰ ਨਹੀਂ ਪਰਤਿਆ, ਜਦਕਿ ਬੁੱਧਵਾਰ ਨੂੰ ਹੀ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ ਸੀ, ਜੋ ਕਿ ਜਲੰਧਰ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 992 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 932 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 2 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 626 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 054 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.