ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 85 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 871 ਲੋਕਾਂ ਦੀ ਮੌਤ ਹੋਈ ਹੈ।
ਸ਼ਨੀਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਇਸ ਸਮੇਂ 20,04,333 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕਤਾ ਦਰ 13.39 ਫੀਸਦੀ ਹੈ।
ਇਹ ਵੀ ਪੜੋ: ਮਨੁੱਖਾਂ ਲਈ NeoCov ਦੇ ਸੰਭਾਵੀ ਖ਼ਤਰੇ ਨੂੰ ਜਾਣਨ ਲਈ ਹੋਰ ਅਧਿਐਨ ਦੀ ਲੋੜ: WHO
ਪੰਜਾਬ 'ਚ ਮੱਠੀ ਪੈਣ ਲੱਗੀ ਕੋਰੋਨਾ ਦੀ ਰਫ਼ਤਾਰ
ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ 3096 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 25 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 795139 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 17,159 ਲੋਕਾਂ ਦੀ ਮੌਤ ਹੋ ਚੁੱਕੀ ਹੈ। 684944 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।
- " class="align-text-top noRightClick twitterSection" data="">
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,51,209 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,06,22,709 ਹੋ ਗਈ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਅਨੁਸਾਰ, ਸੰਕਰਮਣ ਨਾਲ 627 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,92,327 ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ 21,05,611 ਲੋਕ ਕੋਰੋਨਾ ਵਾਇਰਸ ਦੀ ਲਾਗ ਦਾ ਇਲਾਜ ਕਰਵਾ ਰਹੇ ਹਨ, ਜੋ ਕਿ ਲਾਗ ਦੇ ਕੁੱਲ ਮਾਮਲਿਆਂ ਦਾ 5.18 ਪ੍ਰਤੀਸ਼ਤ ਹੈ।
ਇਹ ਵੀ ਪੜੋ: ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਕਿਤੇ ਪਵੇਗਾ ਮੀਂਹ ਤੇ ਕਿਤੇ ਹੋਵੇਗੀ ਬਰਫ਼ਬਾਰੀ
ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 96,861 ਦੀ ਕਮੀ ਆਈ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 93.60 ਪ੍ਰਤੀਸ਼ਤ ਹੈ।